03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

‘ ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿਚ ਪੰਜਾਬ ਸਾਨੂੰ ਇਕ ਹੋਰ ਮੌਕਾ ਦੇਵੇਗਾ-ਭਗਵੰਤ ਮਾਨ

ਫ਼ਤਹਿਗੜ੍ਹ ਚੂੜੀਆਂ, 3 ਅਕਤੂਬਰ (ਅਵਤਾਰ ਸਿੰਘ ਰੰਧਾਵਾ, ਐਮ. ਐਸ.

Ad Position 21
No active advertisement
ਸਨਿਚਰਵਾਰ, 1 ਅਗਸਤ, 2026 04-10-2026
ਫ਼ਤਹਿਗੜ੍ਹ ਚੂੜੀਆਂ, 3 ਅਕਤੂਬਰ (ਅਵਤਾਰ ਸਿੰਘ ਰੰਧਾਵਾ, ਐਮ. ਐਸ. ਫੁੱਲ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਹੁਣ “ਕੰਮ ਦੀ ਰਾਜਨੀਤੀ” ਅਤੇ ਪਰਿਵਾਰ ਕੇਂਦਰਿਤ ਰਾਜਨੀਤੀ ਵਿਚਕਾਰ ਸਪੱਸ਼ਟ ਫ਼ਰਕ ਦੇਖ ਰਿਹਾ ਹੈ। ਫ਼ਤਹਿਗੜ੍ਹ ਚੂੜੀਆਂ ਦੇ ਘਣੀਏ ਕੇ ਬਾਂਗਰ ਵਿਖੇ ਹਲਕਾ ਇੰਚਾਰਜ ਜੋਬਨ ਰੰਧਾਵਾ ਵਲੋਂ ਕਰਵਾਈ ਵੱਡੀ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ 90 ਫੀਸਦੀ ਪਰਿਵਾਰਾਂ ਲਈ ਮੁਫ਼ਤ ਬਿਜਲੀ, 10 ਲੱਖ ਤੱਕ ਦੇ ਇਲਾਜ, 88 ਫੀਸਦੀ ਖੇਤੀਬਾੜੀ ਜ਼ਮੀਨ ਲਈ ਨਹਿਰੀ ਪਾਣੀ ਅਤੇ ਮਾਵਾਂ-ਭੈਣਾਂ ਨੂੰ ਸਿੱਧੀ ਵਿੱਤੀ ਸਹਾਇਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਦਾ ਧਿਆਨ ਸ਼ਾਸਨ ਦੇ ਲਾਭਾਂ ਨੂੰ ਸਿੱਧਾ ਲੋਕਾਂ ਤੱਕ ਪਹੁੰਚਾਉਣ ‘ਤੇ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਹਿਜ਼ ਸਾਢੇ ਚਾਰ ਸਾਲਾਂ ਵਿਚ ਸਾਡੀ ਸਰਕਾਰ ਨੇ ਕਾਂਗਰਸ ਅਤੇ ਅਕਾਲੀ ਸ਼ਾਸਨ ਦੇ 22 ਸਾਲਾਂ ਨਾਲੋਂ ਵੱਧ ਕੰਮ ਕਰ ਕੇ ਦਿਖਾਇਆ ਹੈ, ਜਦੋਂ ਕਿ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਨੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਸਿਖਰਲੇ ਸਥਾਨ ‘ਤੇ ਪਹੁੰਚਾ ਦਿੱਤਾ ਹੈ। ਇਕੱਠ ਦੌਰਾਨ ਜਨਤਕ ਸਰਵੇਖਣ ਵਿਚ ਮਿਲੇ ਭਰਵੇਂ ਹੁੰਗਾਰੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ 2027 ਤੋਂ ਪਹਿਲਾਂ ਲੋਕਾਂ ਦਾ ਸੁਨੇਹਾ ਬਿਲਕੁਲ ਸਪੱਸ਼ਟ ਹੈ। ਫ਼ਤਹਿਗੜ੍ਹ ਚੂੜੀਆਂ ਵਿਧਾਨ ਸਭਾ ਹਲਕੇ ਵਿਚ ‘ਲੋਕ ਮਿਲਣੀ’ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਦਾ ਧਿਆਨ ਪਰਿਵਾਰਾਂ ‘ਤੇ ਆਰਥਿਕ ਬੋਝ ਘਟਾਉਣ, ਸਰਕਾਰੀ ਸੰਸਥਾਵਾਂ ਨੂੰ ਮਜ਼ਬੂਤ ਕਰਨ ਅਤੇ ਜ਼ਰੂਰੀ ਸੇਵਾਵਾਂ ਵਿਚ ਸੁਧਾਰ ਲਿਆਉਣ ‘ਤੇ ਹੈ। ਉਨ੍ਹਾਂ ਕਿਹਾ, “ਸ਼ਾਸਨ ਦਾ ਮਤਲਬ ਉਦੋਂ ਹੀ ਹੈ, ਜਦੋਂ ਇਸ ਦੇ ਲਾਭ ਆਮ ਆਦਮੀ ਦੇ ਦਰਵਾਜ਼ੇ ਤੱਕ ਪਹੁੰਚਣ। ਸਾਡੀ ਸਰਕਾਰ ਪਰਿਵਾਰਾਂ ‘ਤੇ ਵਿੱਤੀ ਬੋਝ ਘਟਾਉਣ ਤੇ ਜ਼ਰੂਰੀ ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ।” ਮੁੱਖ ਮੰਤਰੀ ਨੇ ਇਸ਼ਾਰਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਵਿਆਪਕ ਵਿਕਾਸ ਕਾਰਜ ਕੀਤੇ ਹਨ ਅਤੇ ਇਸ ਦੀ ਤੁਲਨਾ 22 ਸਾਲਾਂ ਨਾਲ ਕੀਤੀ, ਜਿਨ੍ਹਾਂ ਦੌਰਾਨ ਕਾਂਗਰਸ ਅਤੇ ਅਕਾਲੀ ਸਰਕਾਰਾਂ ਨੇ ਪੰਜਾਬ ‘ਤੇ ਰਾਜ ਕੀਤਾ ਸੀ। ਉਨ੍ਹਾਂ ਨੇ ਸਿੱਖਿਆ, ਸਿਹਤ ਸੰਭਾਲ, ਬਿਜਲੀ, ਸਿੰਜਾਈ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਨੂੰ ਉਨ੍ਹਾਂ ਪ੍ਰਮੁੱਖ ਖੇਤਰਾਂ ਵਿਚ ਸ਼ਾਮਿਲ ਕੀਤਾ, (ਬਾਕੀ ਸਫਾ 13 ’ਤੇ)
Ad Position 22
No active advertisement
ਪਿਛਲੀ ਖ਼ਬਰ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਗੋਬਿੰਦਪੁਰ ਸਾਹਿਬ ਵਿਖੇ ਆਲੌਕਿਕ ਡਰੋਨ ਸ਼ੋਅ
Ad Position 24