ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਡੇਰਾ ਬਾਬਾ ਨਾਨਕ, 3 ਅਕਤੂਬਰ (ਹੀਰਾ ਸਿੰਘ ਮਾਂਗਟ)-ਅੱਜ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਰਸਮੀ ਤੌਰ ’ਤੇ ਸ਼ੁਰੂ ਕਰਵਾਈ ਗਈ। ਇਸ ਮੌਕੇ ਮੰਡੀ ਵਿਚ ਝੋਨਾ ਲੈ ਕੇ ਆਏ ਕਿਸਾਨ ਜੋਗਾ ਸਿੰਘ ਦੀ ਪਹਿਲੀ ਢੇਰੀ ਸਰਕਾਰੀ ਰੇਟ ’ਤੇ ਖਰੀਦ ਕੇ ਸਰਕਾਰੀ ਖਰੀਦ ਦੀ ਸ਼ੁਰੂਆਤ ਕੀਤੀ ਗਈ।
ਡੇਰਾ ਬਾਬਾ ਨਾਨਕ, 3 ਅਕਤੂਬਰ (ਹੀਰਾ ਸਿੰਘ ਮਾਂਗਟ)-ਅੱਜ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਰਸਮੀ ਤੌਰ ’ਤੇ ਸ਼ੁਰੂ ਕਰਵਾਈ ਗਈ। ਇਸ ਮੌਕੇ ਮੰਡੀ ਵਿਚ ਝੋਨਾ ਲੈ ਕੇ ਆਏ ਕਿਸਾਨ ਜੋਗਾ ਸਿੰਘ ਦੀ ਪਹਿਲੀ ਢੇਰੀ ਸਰਕਾਰੀ ਰੇਟ ’ਤੇ ਖਰੀਦ ਕੇ ਸਰਕਾਰੀ ਖਰੀਦ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਕਿਸਾਨਾਂ ਅਤੇ ਆੜਤੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਅਤੇ ਝੋਨੇ ਦੇ ਸੀਜਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਵੀ ਕੀਤੀਆਂ ਗਈਆਂ। ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਫਸਲ ਵੇਚਣ ਲਈ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਤੇ ਫਸਲ ਦਾ ਇਕ-ਇਕ ਦਾਣਾ ਸਰਕਾਰ ਵਲੋਂ ਖਰੀਦਿਆ ਜਾਵੇਗਾ। ਵਿਧਾਇਕ ਰੰਧਾਵਾ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਪਹੁੰਚ ਰਹੀ ਫਸਲ ਦੀ ਖਰੀਦ ਚੁਕਾਈ ਅਤੇ ਭੁਗਤਾਨ ਵਿਚ ਕਿਸੇ ਕਿਸਮ ਦੀ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ। ਇਸ ਮੌਕੇ ਬਲਵਿੰਦਰ ਸਿੰਘ ਹਰੂਵਾਲ ਪ੍ਰਧਾਨ ਰਾਇਸ ਮਿੱਲਰਜ਼ ਐਸੋਸ਼ੀਏਸ਼ਨ ਪੰਜਾਬ, ਰੇਸ਼ਮ ਸਿੰਘ ਪੱਡਾ ਚੇਅਰਮੈਨ ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ, ਸਤਿੰਦਰਰੂਪ ਸਿੰਘ ਸਕੱਤਰ ਮਾਰਕੀਟ ਕਮੇਟੀ, ਲਖਬੀਰ ਸਿੰਘ ਸਮਰਾਂ ਪ੍ਰਧਾਨ ਆੜਤੀ ਯੂਨੀਅਨ ਡੇਰਾ ਬਾਬਾ ਨਾਨਕ, ਬਲਵਿੰਦਰ ਸਿੰਘ ਗੁਰਾਇਆ ਮੈਂਬਰ ਬਲਾਕ ਸੰਮਤੀ, ਇੰਸਪੈਕਟਰ ਵਿਜੇ ਕੁਮਾਰ, ਕੁਲਦੀਪ ਸਿੰਘ ਭਿੱਡਾ, ਧਨਰਾਜ ਸਿੰਘ, ਸੱਜਣ ਸਿੰਘ ਖਲੀਲਪੁਰ, ਰਜਿੰਦਰ ਕੁਮਾਰ ਕਾਕਾ, ਜਰਨੈਲ ਸਿੰਘ, ਸੁਮਿਤ, ਐਰੀ, ਗੁਰਪ੍ਰੀਤ ਸਿੰਘ ਸਾਰੇ ਆੜ੍ਹਤੀ, ਸਿਮਰਦੀਪ ਸਿੰਘ ਲੇਖਾਕਾਰ, ਨੀਰਜ ਕੁਮਾਰ ਮੰਡੀ ਸੁਪਰਵਾਈਜ਼ਰ ਤੇ ਰਣਜੀਤ ਸਿੰਘ ਮਾਰਕੀਟ ਕਮੇਟੀ ਸਮੇਤ ਵੱਡੀ ਗਿਣਤੀ ਵਿਚ ਆੜਤੀ ਤੇ ਕਿਸਾਨ ਹਾਜ਼ਰ ਸਨ ।