05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਵਿਧਾਇਕ ਸ਼ੈਰੀ ਕਲਸੀ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿਘ ਗਿੱਲ ਨੇ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਘਰ-ਘਰ ਕੀਤਾ ਪ੍ਰਚਾਰ

ਬਟਾਲਾ, 4 ਅਕਤੂਬਰ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਉਪ ਚੇਅਰਮੈਨ ਮਨਦੀਪ ਸਿੰਘ ਗਿੱਲ ਵਲੋਂ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਘਰ-ਘਰ ਜਾ ਕੇ ਪ੍ਰਚਾਰ ਕੀਤਾ ਗਿਆ । ਇਸ ਦੌਰਾਨ ਵਿਧਾਇਕ ਕਲਸੀ ਅਤੇ ਜ਼ਿਲ੍ਹਾ ਪ੍ਰਧਾਨ ਗਿੱਲ ਨੇ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਲੋਕ-ਪੱਖੀ ਕੰਮਾਂ ਅਤੇ ਦਿੱਤੀਆਂ ਗਾਰੰਟੀਆਂ ਦੀ ਜਾਣਕਾਰੀ ਬਾਰੇ ਲੋਕਾਂ ਨੂੰ ਦੱਸਿਆ ਗਿਆ।

Ad Position 21
No active advertisement
ਅਜੀਤ ਡੈਸਕ 05-10-2026
ਬਟਾਲਾ, 4 ਅਕਤੂਬਰ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਉਪ ਚੇਅਰਮੈਨ ਮਨਦੀਪ ਸਿੰਘ ਗਿੱਲ ਵਲੋਂ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਘਰ-ਘਰ ਜਾ ਕੇ ਪ੍ਰਚਾਰ ਕੀਤਾ ਗਿਆ । ਇਸ ਦੌਰਾਨ ਵਿਧਾਇਕ ਕਲਸੀ ਅਤੇ ਜ਼ਿਲ੍ਹਾ ਪ੍ਰਧਾਨ ਗਿੱਲ ਨੇ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਲੋਕ-ਪੱਖੀ ਕੰਮਾਂ ਅਤੇ ਦਿੱਤੀਆਂ ਗਾਰੰਟੀਆਂ ਦੀ ਜਾਣਕਾਰੀ ਬਾਰੇ ਲੋਕਾਂ ਨੂੰ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਰਾਹੀਂ ਸਾਲਾਨਾ ਲੱਖਾਂ ਰੁਪਏ ਦੇ ਲਾਭ ਮਿਲ ਰਹੇ ਹਨ। ਇਨ੍ਹਾਂ ਵਿਚ ਬਿਜਲੀ ਬਿੱਲਾਂ ਵਿਚ ਰਾਹਤ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਸਰਕਾਰੀ ਸਕੂਲਾਂ ਵਿਚ ਮੁਫ਼ਤ ਸਿੱਖਿਆ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਟੈਸਟ ਤੇ ਦਵਾਈਆਂ, ਰਾਸ਼ਨ, ਮੁਫ਼ਤ ਤੀਰਥ ਯਾਤਰਾ, ਖੇਤੀ ਲਈ ਮੁਫ਼ਤ ਬਿਜਲੀ ਅਤੇ ਅਸ਼ੀਰਵਾਦ ਸਕੀਮ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਿਆਸੀ ਪਾਰਟੀ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਾਰਟੀ ਦੇ ਅਹੁਦੇਦਾਰ ਅਤੇ ਵਲੰਟੀਅਰ ਵੀ ਘਰ-ਘਰ ਪਹੁੰਚਣਗੇ। ਵਿਧਾਇਕ ਕਲਸੀ ਅਤੇ ਸ: ਗਿੱਲ ਨੇ ਕਿਹਾ ਕਿ ਲੋਕਾਂ ਵਲੋਂ ਮਿਲ ਰਿਹਾ ਪਿਆਰ, ਸਤਿਕਾਰ ਅਤੇ ਮਾਵਾਂ-ਭੈਣਾਂ ਦਾ ਅਸ਼ੀਰਵਾਦ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਆਉਣ ਵਾਲੇ ਸਮੇਂ ਵਿਚ ਆਮ ਆਦਮੀ ਪਾਰਟੀ ਦਾ ਝੰਡਾ ਹੋਰ ਬੁਲੰਦੀਆਂ ’ਤੇ ਲਹਿਰਾਏਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਹਿੱਤ ਦੇ ਕੰਮਾਂ ਲਈ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਹਮੇਸ਼ਾ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦਾ ਜ਼ਿਲ੍ਹਾ ਪੱਧਰੀ ਅਥਲੈਟਿਕ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਠੀਕਰੀਵਾਲ ਉੱਚਾ ਵਿਖੇ ਨੌਜਵਾਨਾਂ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ
Ad Position 24