05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਲਾਰੈਂਸ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦਾ ਜ਼ਿਲ੍ਹਾ ਪੱਧਰੀ ਅਥਲੈਟਿਕ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 4 ਅਕਤੂਬਰ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਅਥਲੀਟਾਂ ਨੇ ਬਿਹਤਰੀਨ ਪ੍ਰਦਰਸ਼ਨ ਕਰ ਕੇ ਵੱਖ-ਵੱਖ ਵਰਗਾਂ ਵਿਚ ਮੱਲਾਂ ਮਾਰੀਆਂ।

Ad Position 21
No active advertisement
ਅਜੀਤ ਡੈਸਕ 05-10-2026
ਬਟਾਲਾ, 4 ਅਕਤੂਬਰ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਅਥਲੀਟਾਂ ਨੇ ਬਿਹਤਰੀਨ ਪ੍ਰਦਰਸ਼ਨ ਕਰ ਕੇ ਵੱਖ-ਵੱਖ ਵਰਗਾਂ ਵਿਚ ਮੱਲਾਂ ਮਾਰੀਆਂ। ਖੇਡ ਮੁਕਾਬਲਿਆਂ ਦੌਰਾਨ ਸੁਖਪ੍ਰੀਤ ਕੌਰ ਨੇ ਜੈਵਲਿਨ ਥਰੋਅ ਵਿਚ ਲਾਜਵਾਬ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ (ਸੋਨ ਤਮਗਾ) ਹਾਸਲ ਕੀਤਾ। ਅੰਡਰ-19 ਵਰਗ ਵਿਚ ਜਗਰੂਪ ਕੌਰ ਨੇ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ ਲੰਮੀ ਛਾਲ ਤੇ ਤੀਹਰੀ ਛਾਲ ਵਿਚ ਪਹਿਲਾ ਸਥਾਨ (ਸੋਨ ਤਮਗਾ) ਪ੍ਰਾਪਤ ਕੀਤਾ। ਇਸਦੇ ਨਾਲ ਹੀ 100 ਮੀਟਰ ਦੌੜ ਵਿਚ ਨਵਨੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਮਾਣ ਵਧਾਇਆ। ਇਸ ਵੱਡੀ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਸ: ਬਲਜਿੰਦਰ ਸਿੰਘ ਬੈਂਸ ਅਤੇ ਪ੍ਰਿੰਸੀਪਲ ਡਾ. ਉਪਮਾ ਮਹਾਜਨ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਤੇ ਖੇਡ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਚੇਅਰਮੈਨ ਸ: ਬਲਜਿੰਦਰ ਸਿੰਘ ਬੈਂਸ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਸਾਡੇ ਸਕੂਲ ਦੇ ਬੱਚਿਆਂ ਨੇ ਖੇਡ ਦੇ ਮੈਦਾਨ ਵਿਚ ਆਪਣੀ ਮਿਹਨਤ ਤੇ ਅਨੁਸ਼ਾਸਨ ਦਾ ਪ੍ਰਮਾਣ ਦਿੱਤਾ ਹੈ। ਖੇਡਾਂ ਨਾ ਸਿਰਫ਼ ਸਰੀਰਕ ਵਿਕਾਸ ਕਰਦੀਆਂ ਹਨ, ਸਗੋਂ ਬੱਚਿਆਂ ਵਿਚ ਲੀਡਰਸ਼ਿਪ, ਆਤਮ-ਵਿਸ਼ਵਾਸ ਅਤੇ ਸੰਘਰਸ਼ ਕਰਨ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਉਪਮਾ ਮਹਾਜਨ ਨੇ ਬੱਚਿਆਂ ਦੇ ਜਜ਼ਬੇ ਦੀ ਸ਼ਾਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਵੀ ਉੱਚੀਆਂ ਬੁਲੰਦੀਆਂ ਛੂਹਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਵਲੋਂ ਖੇਡ ਵਿੰਗ ਖਾਸ ਤੌਰ ’ਤੇ ਕੋਚ ਭੁਪਿੰਦਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨਾਂ ਦੀ ਯੋਗ ਅਗਵਾਈ ਸਦਕਾ ਵਿਦਿਆਰਥੀਆਂ ਨੇ ਇਹ ਪ੍ਰਾਪਤੀਆਂ ਹਾਸਲ ਕੀਤੀਆਂ। ਇਸ ਮੌਕੇ ਚੇਅਰਮੈਨ ਬਲਜਿੰਦਰ ਸਿੰਘ ਬੈਂਸ ਮੱਲਿਆਂਵਾਲ, ਡਾਇਰੈਕਟਰ ਡਾ. ਗੁਰਿੰਦਰ ਕੌਰ ਮਾਨ, ਪ੍ਰਿੰਸੀਪਲ ਡਾ. ਉਪਮਾ ਮਹਾਜਨ ਅਤੇ ਸਮੂਹ ਅਧਿਆਪਕ ਵਰਗ ਵਲੋਂ ਜੇਤੂ ਖਿਡਾਰੀਆਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਆਉਣ ਵਾਲੇ ਮੁਕਾਬਲਿਆਂ ਦੀ ਜਿੱਤ ਵਾਸਤੇ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਨਸ਼ੇ ਲਈ ਬਦਨਾਮ ਇਲਾਕਿਆਂ ਵਿਚ ਸ਼ੱਕੀ ਘਰਾਂ ਦਾ ਖੰਘਾਲਿਆ ਕੋਨਾ-ਕੋਨਾ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿਘ ਗਿੱਲ ਨੇ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਘਰ-ਘਰ ਕੀਤਾ ਪ੍ਰਚਾਰ
Ad Position 24