05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੀ. ਟੀ. ਯੂ. ਵਲੋਂ ਜਲੰਧਰ ਵਿਖੇ ਸੂਬਾ ਪੱਧਰੀ ਕਨਵੈਨਸ਼ਨ 25 ਨੂੰ

ਗੁਰਦਾਸਪੁਰ, 4 ਅਕਤੂਬਰ (ਗੁਰਪ੍ਰਤਾਪ ਸਿੰਘ)-ਸੈਂਟਰ ਆਮੋ ਟਰੇਡ ਯੂਨੀਅਨਜ਼ (ਸੀ. ਟੀ.

Ad Position 21
No active advertisement
ਅਜੀਤ ਡੈਸਕ 05-10-2026
ਗੁਰਦਾਸਪੁਰ, 4 ਅਕਤੂਬਰ (ਗੁਰਪ੍ਰਤਾਪ ਸਿੰਘ)-ਸੈਂਟਰ ਆਮੋ ਟਰੇਡ ਯੂਨੀਅਨਜ਼ (ਸੀ.ਟੀ.ਯੂ.) ਪੰਜਾਬ ਨਾਲ ਸਬੰਧਿਤ ਵੱਖ-ਵੱਖ ਉਦਯੋਗਿਕ ਇਕਾਈਆਂ ਤੇ ਹੋਰ ਸੰਨਅਤੀ ਕੇਂਦਰਾਂ ਦੇ ਕਾਮਿਆਂ, ਨਿਰਮਾਣ ਮਜ਼ਦੂਰਾਂ, ਭੱਠਾ ਮਜ਼ਦੂਰਾਂ, ਘਰੇਲੂ ਮਜ਼ਦੂਰਾਂ ਤੇ ਆਟੋ ਰਿਕਸ਼ਾ ਚਾਲਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਤੇ ਮਨਰੇਗਾ ਕਾਨੂੰਨ ਨੂੰ ਮੁੜ ਬਹਾਲ ਕਰਵਾਉਣ ਲਈ 25 ਅਕਤੂਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਇਕ ਵਿਸ਼ਾਲ ਕਨਵੈਨਸ਼ਨ ਕੀਤੀ ਜਾਵੇਗੀ। ਇਸ ਕਨਵੈਨਸ਼ਨ ਦੀ ਤਿਆਰੀ ਵਜੋਂ ਸ਼ਹੀਦ ਬਲਜੀਤ ਸਿੰਘ ਫਜ਼ਲਾਬਾਦ ਯਾਦਗਾਰ ਭਵਨ, ਰੁਲੀਆ ਰਾਮ ਕਾਲੋਨੀ, ਜੇਲ੍ਹ ਰੋਡ, ਗੁਰਦਾਸਪੁਰ ਵਿਖੇ ਕਾਮਰੇਡ ਧਿਆਨ ਸਿੰਘ ਠਾਕੁਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ । ਮੀਟਿੰਗ ਵਿਚ ਪਹੁੰਚੇ ਸੀ. ਟੀ. ਯੂ. ਪੰਜਾਬ ਦੇ ਪ੍ਰਧਾਨ ਕਾਮਰੇਡ ਜਗਦੀਸ਼ ਚੰਦਰ ਤੇ ਜਨਰਲ ਸਕੱਤਰ ਹਰਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮਜ਼ਦੂਰ ਜਮਾਤ ਨੇ ਲੰਮੇ ਸੰਘਰਸ਼ਾਂ ਬਾਅਦ ਕਿਰਤ ਕਾਨੂੰਨ ਆਪਣੇ ਹੱਕ ਵਿਚ ਬਣਵਾਏ ਸਨ, ਪਰ ਕੇਂਦਰ ਦੀ ਮੋਦੀ ਸਰਕਾਰ ਨੇ ਇਹ ਕਾਨੂੰਨ ਖ਼ਤਮ ਕਰਕੇ ਕਾਰਪੋਰੇਟ ਪੱਖੀ ਚਾਰ ਲੇਬਰ ਕੋਡ ਲਾਗੂ ਕਰ ਦਿੱਤੇ ਹਨ । ਉਨ੍ਹਾਂ ਐਲਾਨ ਕੀਤਾ ਕਿ ਏਕੇ ਤੇ ਸੰਘਰਸ਼ ਦੇ ਦਮ ’ਤੇ ਇਹ ਸਮੱਸਿਆਵਾਂ ਹੱਲ ਕਰਵਾਈਆਂ ਜਾਣਗੀਆਂ ਅਤੇ ਗੁਰਦਾਸਪੁਰ ਤੋਂ ਵੱਡੀ ਗਿਣਤੀ ਵਿਚ ਮਜ਼ਦੂਰ ਜਲੰਧਰ ਕਨਵੈਨਸ਼ਨ ਵਿਚ ਸ਼ਾਮਿਲ ਹੋਣਗੇ । ਇਸ ਮੌਕੇ ਕਾਮਰੇਡ ਸ਼ਿਵ ਕੁਮਾਰ, ਬਲਦੇਵ ਸਿੰਘ ਕਾਦੀਆਂ, ਸੰਤੋਖ ਸਿੰਘ ਡੇਰਾ ਬਾਬਾ ਨਾਨਕ, ਦਤਾਰ ਸਿੰਘ ਸਮੇਤ ਹੋਰਨਾਂ ਸਾਥੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਗਾਹਲੜੀ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਅਗਲੀ ਖ਼ਬਰ ਮਾਰਕੀਟ ਕਮੇਟੀਆਂ ’ਚ ਚੇਅਰਮੈਨ ਲੱਗੇ ਪਰ ਵਾਈਸ ਚੇਅਰਮੈਨ ਤੇ ਮੈਂਬਰ ਲਾਉਣਾ ਭੁੱਲੀ ਸਰਕਾਰ
Ad Position 24