05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਗੁਰਦੁਆਰਾ ਦਮਦਮਾ ਸਾਹਿਬ ਵਿਖੇ ਫ਼ਤਹਿ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸ੍ਰੀ ਹਰਿਗੋਬਿੰਦਪੁਰ, 4 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ, ਜੋ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ, ਇਸ ਨਗਰ ਵਿਚ ਛੇਵੇਂ ਪਾਤਸ਼ਾਹ ਵਲੋਂ ਜਿੱਤੀ ਦੂਸਰੀ ਜੰਗ ਦੀ ਖੁਸ਼ੀ ਵਿਚ ਹਰ ਸਾਲ ਧਾਰਮਿਕ ਸਮਾਗਮ ਕਰਵਾਇਆ ਜਾਂਦਾ ਹੈ। ਇਸੇ ਤਹਿਤ ਇਸ ਸਾਲ ਵੀ ਇਹ ਸਮਾਗਮ ਕਰਵਾਏ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 05-10-2026
ਸ੍ਰੀ ਹਰਿਗੋਬਿੰਦਪੁਰ, 4 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ, ਜੋ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ, ਇਸ ਨਗਰ ਵਿਚ ਛੇਵੇਂ ਪਾਤਸ਼ਾਹ ਵਲੋਂ ਜਿੱਤੀ ਦੂਸਰੀ ਜੰਗ ਦੀ ਖੁਸ਼ੀ ਵਿਚ ਹਰ ਸਾਲ ਧਾਰਮਿਕ ਸਮਾਗਮ ਕਰਵਾਇਆ ਜਾਂਦਾ ਹੈ। ਇਸੇ ਤਹਿਤ ਇਸ ਸਾਲ ਵੀ ਇਹ ਸਮਾਗਮ ਕਰਵਾਏ ਜਾ ਰਹੇ ਹਨ। ਇਸ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੇ ਪਹਿਲੇ ਦਿਨ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਤੇ ਪੰਜ ਨਿਸ਼ਾਨ ਜੀ ਸਿੰਘਾਂ ਦੀ ਅਗਵਾਈ ਹੇਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਆਰੰਭਿਕ ਸਥਾਨ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਗੁਰਦੁਆਰਾ ਦਮਦਮਾ ਸਾਹਿਬ ਦੇ ਰਸੀਵਰ ਗੁਰਮੇਜ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਤੁਗਲਵਾਲਾ, ਸ੍ਰੀ ਹਰਗੋਬਿੰਦਪੁਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇੰਚਾਰਜ ਰਾਜਨਬੀਰ ਸਿੰਘ ਘੁਮਾਣ, ਹੈੱਡ ਗ੍ਰੰਥੀ ਭਾਈ ਸਤਿੰਦਰਪਾਲ ਸਿੰਘ, ਮਲਕੀਤ ਸਿੰਘ ਭੱਟੀ, ਗੁਰਪ੍ਰੀਤ ਸਿੰਘ, ਗੁਰਦੇਵ ਸਿੰਘ ਚੀਮਾ, ਡਾ. ਮਨਜੀਤ ਸਿੰਘ ਪੀੜਾ, ਸਤਨਾਮ ਸਿੰਘ ਸਮਸਾ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਨੌਰਥ ਇੰਡੀਆ ਸ਼ੋਟੋਕਾਨ ਕਰਾਟੇ ਚੈਂਪੀਅਨਸ਼ਿਪ ਵਿਚ ਜੀ.ਜੀ.ਬੀ ਰਾਇਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆ ਨੇ ਜਿੱਤੇ 26 ਤਗਮੇ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਮੀਟਿੰਗ- 2027 ਦੀਆਂ ਚੋਣਾਂ ਸੰਬੰਧੀ ਕੀਤੀਆਂ ਵਿਚਾਰਾਂ
Ad Position 24