05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਕੂੜੇ ਦੀ ਸਮੱਸਿਆ ਦੇ ਪੱਕੇ ਹੱਲ ਦਾ ਕੀਤਾ ਐਲਾਨ

ਗੁਰਦਾਸਪੁਰ, 4 ਅਕਤੂਬਰ (ਪੰਕਜ ਸ਼ਰਮਾ)-ਗੁਰਦਾਸਪੁਰ ਵਿਖੇ ਪਿਛਲੇ ਲੰਬੇ ਸਮੇਂ ਤੋਂ ਕੂੜੇ ਦੀ ਸਮੱਸਿਆ ਬਣੀ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵਲੋਂ ਗੁਰਦਾਸਪੁਰ ’ਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

Ad Position 21
No active advertisement
ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਲਈ ਜਗਾ ਦਾ ਜਾਇਜ਼ਾ ਲੈਂਦੇ ਹੋਏ ਚੇਅਰਮੈਨ ਰਾਜੀਵ ਸ਼ਰਮਾ ਨਾਲ ਹੋਰ ਅਧਿਕਾਰੀ। ਅਜੀਤ ਤਸਵੀਰ 05-10-2026
ਗੁਰਦਾਸਪੁਰ, 4 ਅਕਤੂਬਰ (ਪੰਕਜ ਸ਼ਰਮਾ)-ਗੁਰਦਾਸਪੁਰ ਵਿਖੇ ਪਿਛਲੇ ਲੰਬੇ ਸਮੇਂ ਤੋਂ ਕੂੜੇ ਦੀ ਸਮੱਸਿਆ ਬਣੀ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵਲੋਂ ਗੁਰਦਾਸਪੁਰ ’ਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਹੁਣ ਕੂੜੇ ਦੀ ਸਮੱਸਿਆ ਦੇ ਹੱਲ ਲਈ ਵੀ ਉਨ੍ਹਾਂ ਵਲੋਂ ਅਹਿਮ ਕਦਮ ਚੁੱਕਿਆ ਗਿਆ ਹੈ । ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਪਿੰਡ ਭੁੱਲੇਚੱਕ ਵਿਖੇ 2 ਏਕੜ ਜ਼ਮੀਨ ਠੇਕੇ ’ਤੇ ਲਈ ਗਈ ਹੈ, ਜਿੱਥੇ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਪ੍ਰੋਜੈਕਟ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਸਬੰਧੀ ਅੱਜ ਉਹ ਡਿਪਟੀ ਕਮਿਸ਼ਨਰ ਅਦਿੱਤਿਆ ਉਪਲ ਨਾਲ ਜ਼ਮੀਨ ਦਾ ਜਾਇਜ਼ਾ ਲੈਣ ਲਈ ਪਹੁੰਚੇ । ਰਾਜੀਵ ਸ਼ਰਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਲੰਬੇ ਸਮੇਂ ਤੋਂ ਇਸ ਸਮੱਸਿਆ ਦਾ ਹੱਲ ਕਰਨ ’ਚ ਨਾਕਾਮ ਰਹੀਆਂ ਹਨ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਤੇ ਕੰਮ ਕਰਨ ਵਿਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਾਸੀਆਂ ਦੀ ਕੂੜੇ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਲਈ ਇਹ ਪ੍ਰੋਜੈਕਟ ਅਹਿਮ ਸਾਬਤ ਹੋਵੇਗ । ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ’ਚ ਗੁਰਦਾਸਪੁਰ ਨੂੰ 8 ਜ਼ੋਨਾਂ ’ਚ ਵੰਡਿਆ ਜਾਵੇਗਾ। ਇਸ ਤਹਿਤ ਟਰੱਸਟ ਵਲੋਂ 8 ਨਵੀਆਂ ਗੱਡੀਆਂ ਖਰੀਦੀਆਂ ਜਾਣਗੀਆਂ ਜੋ ਘਰਾਂ ਤੋਂ ਕੂੜਾ ਇਕੱਠਾ ਕਰਕੇ ਇਸ ਪਲਾਂਟ ਤੱਕ ਲੈ ਕੇ ਆਉਣਗੀਆਂ। ਇਸ ਤੋਂ ਬਾਅਦ ਕੂੜੇ ਤੋਂ ਖਾਦ ਤਿਆਰ ਕੀਤੀ ਜਾਵੇਗੀ ਜੋ ਕਿਸਾਨਾਂ ਤੇ ਘਰਾਂ ’ਚ ਬੂਟੇ ਲਗਾਉਣ ਵਾਲੇ ਲੋਕਾਂ ਦੇ ਕੰਮ ਆ ਸਕੇਗੀ । ਚੇਅਰਮੈਨ ਰਾਜੀਵ ਸ਼ਰਮਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਪਿੰਡ ਗੋਹਤ ਪੋਖਰ ਵਿਖੇ ਵੀ ਇਸ ਪ੍ਰੋਜੈਕਟ ਲਈ ਜਗ੍ਹਾ ਦੇਖੀ ਗਈ ਸੀ। ਪਰ ਕੁਝ ਲੀਡਰਾਂ ਵਲੋਂ ਘਟੀਆ ਰਜੀਨੀਤੀ ਕੀਤੀ ਤੇ ਉੱਥੇ ਪ੍ਰੋਜੈਕਟ ਨਹੀਂ ਲਗਾਉਣ ਦਿੱਤਾ ਗਿਆ। ਇਸ ਦੇ ਨਾਲ ਹੀ ਪਿੰਡ ਦੇ ਸਰਪੰਚ ਵਲੋਂ ਪਿੰਡ ਦੇ ਵਿਕਾਸ ਸਬੰਧੀ ਕੁਝ ਮੰਗਾਂ ਰੱਖੀਆਂ ਗਈਆਂ ਹਨ, ਜਿਨ੍ਹਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਰੁਜ਼ਗਾਰ ਦਿੱਤਾ ਜਾਵੇਗਾ, ਉਨ੍ਹਾਂ ’ਚ ਪਿੰਡ ਭੁੱਲੇਚੱਕ ਦੇ ਨੌਜਵਾਨਾਂ ਨੂੰ ਤਰਜੀਹ ਦਿੱਤੀ ਜਾਵੇਗੀ ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਦਾ ਵਿਧਾਇਕਾ ਅਰੁਣਾ ਚੌਧਰੀ ਤੇ ਅਸ਼ੋਕ ਚੌਧਰੀ ਨੇ ਕੀਤਾ ਸਵਾਗਤ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਬਾਬਾ ਮਸਤੂ ਦੀ ਕੋਰ ਕਮੇਟੀ ਦੀ ਮੀਟਿੰਗ
Ad Position 24