ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਜ਼ਿਲ੍ਹਾ ਵਪਾਰ ਮੰਡਲ ਵਲੋਂ ਸਨਮਾਨਿਤ
ਪਠਾਨਕੋਟ, 4 ਅਕਤੂਬਰ (ਸੰਧੂ)- ਜ਼ਿਲ੍ਹਾ ਵਪਾਰ ਮੰਡਲ ਪਠਾਨਕੋਟ ਵਲੋਂ ਪ੍ਰਧਾਨ ਇੰਦਰਜੀਤ ਗੁਪਤਾ ਅਤੇ ਚੇਅਰਮੈਨ ਵਿਵੇਕ ਮਾਡੀਆ ਦੀ ਦੇਖ-ਰੇਖ ਹੇਠ ਵਿਸ਼ੇਸ਼ ਮੀਟਿੰਗ ਹੋਈ । ਇਸ ਮੌਕੇ ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀ ਪਠਾਨਕੋਟ ਦੇ ਨਵ-ਨਿਯੁਕਤ ਚੇਅਰਮੈਨ ਅਤੇ ਜ਼ਿਲ੍ਹਾ ਵਪਾਰ ਮੰਡਲ ਦੇ ਜਨਰਲ ਸਕੱਤਰ ਸਮੀਰ ਸ਼ਾਰਦਾ ਦਾ 25 ਤੋਂ ਵੱਧ ਵਪਾਰਕ ਜਥੇਬੰਦੀਆਂ ਦੇ ਪ੍ਰਧਾਨਾਂ ਤੇ ਨੁਮਾਇੰਦਿਆਂ ਵਲੋਂ ਫੁੱਲਾਂ ਦੇ ਹਾਰ ਪਾ ਕੇ ਅਤੇ ਮਾਤਾ ਰਾਣੀ ਦੀ ਚੁੰਨੀ ਭੇਟ ਕਰਕੇ ਸਨਮਾਨ ਕੀਤਾ ਗਿਆ ।
ਪਠਾਨਕੋਟ, 4 ਅਕਤੂਬਰ (ਸੰਧੂ)- ਜ਼ਿਲ੍ਹਾ ਵਪਾਰ ਮੰਡਲ ਪਠਾਨਕੋਟ ਵਲੋਂ ਪ੍ਰਧਾਨ ਇੰਦਰਜੀਤ ਗੁਪਤਾ ਅਤੇ ਚੇਅਰਮੈਨ ਵਿਵੇਕ ਮਾਡੀਆ ਦੀ ਦੇਖ-ਰੇਖ ਹੇਠ ਵਿਸ਼ੇਸ਼ ਮੀਟਿੰਗ ਹੋਈ । ਇਸ ਮੌਕੇ ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀ ਪਠਾਨਕੋਟ ਦੇ ਨਵ-ਨਿਯੁਕਤ ਚੇਅਰਮੈਨ ਅਤੇ ਜ਼ਿਲ੍ਹਾ ਵਪਾਰ ਮੰਡਲ ਦੇ ਜਨਰਲ ਸਕੱਤਰ ਸਮੀਰ ਸ਼ਾਰਦਾ ਦਾ 25 ਤੋਂ ਵੱਧ ਵਪਾਰਕ ਜਥੇਬੰਦੀਆਂ ਦੇ ਪ੍ਰਧਾਨਾਂ ਤੇ ਨੁਮਾਇੰਦਿਆਂ ਵਲੋਂ ਫੁੱਲਾਂ ਦੇ ਹਾਰ ਪਾ ਕੇ ਅਤੇ ਮਾਤਾ ਰਾਣੀ ਦੀ ਚੁੰਨੀ ਭੇਟ ਕਰਕੇ ਸਨਮਾਨ ਕੀਤਾ ਗਿਆ । ਇਸ ਮੌਕੇ ਇੰਦਰਜੀਤ ਗੁਪਤਾ ਅਤੇ ਵਿਵੇਕ ਮਾਡੀਆ ਨੇ ਕਿਹਾ ਕਿ ਜ਼ਿਲ੍ਹਾ ਵਪਾਰ ਮੰਡਲ ਗੈਰ-ਸਿਆਸੀ ਵਪਾਰਕ ਸੰਸਥਾ ਹੈ, ਜੋ ਸਾਰੇ ਵਪਾਰੀਆਂ ਨੂੰ ਇਕ ਮੰਚ ’ਤੇ ਇਕੱਠਾ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸਬੰਧਿਤ ਵਿਭਾਗਾਂ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਕੰਮ ਕਰਦੀ ਹੈ । ਸਮੀਰ ਸ਼ਾਰਦਾ ਨੇ ਸਨਮਾਨ ਲਈ ਵਪਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ । ਇਸ ਮੌਕੇ ਜੁਗਿਆਲ ਪ੍ਰਭਾਰੀ ਪਵਨ ਮਹਾਜਨ, ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਪੱਪੂ, ਜ਼ਿਲ੍ਹਾ ਪ੍ਰਭਾਰੀ ਰਾਜੇਸ਼ ਮਹਾਜਨ ਬੱਬਾ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸੈਣੀ, ਸਕੱਤਰ ਵਿਕਾਸ ਵਿਗ, ਕੈਸ਼ੀਅਰ ਕੇਵਲ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਗੌਰਵ ਮਹਾਜਨ, ਸੀਨੀਅਰ ਮੀਤ ਪ੍ਰਧਾਨ ਸੁਰੇਸ਼ ਬਿੱਟਾ, ਮਾਮੂਨ ਪ੍ਰਭਾਰੀ ਗਿਆਨ ਸਿੰਘ ਚੰਦੇਲ, ਰੈਡੀਮੇਡ ਪ੍ਰਭਾਰੀ ਸੁਮਿਤ ਮਹਾਜਨ, ਧੀਰਾ ਪ੍ਰਭਾਰੀ ਸਤੀਸ਼ ਮਹਾਜਨ, ਨਰੇਂਦਰ ਮਹਾਜਨ, ਸੰਜੇ ਗੁਪਤਾ ਸਮੇਤ ਵੱਖ-ਵੱਖ ਬਾਜ਼ਾਰਾਂ ਦੇ ਨੁਮਾਇੰਦੇ ਤੇ ਵਪਾਰੀ ਹਾਜ਼ਰ ਸਨ ।