ਘਿਆਲਾ ਵਿਚ ਬਲਾਕ ਪ੍ਰਧਾਨ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਕਾਂਗਰਸ ਦੀ ਮੀਟਿੰਗ
ਪਠਾਨਕੋਟ, 4 ਅਕਤੂਬਰ (ਸੁਮਿਤ)-ਕਾਂਗਰਸ ਪਾਰਟੀ ਦੇ ਦਫ਼ਤਰ ਵਿਖੇ ਬਲਾਕ ਪ੍ਰਧਾਨ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਕਰਵਾਈ ਗਈ । ਮੀਟਿੰਗ ਦੌਰਾਨ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ।
ਪਠਾਨਕੋਟ, 4 ਅਕਤੂਬਰ (ਸੁਮਿਤ)-ਕਾਂਗਰਸ ਪਾਰਟੀ ਦੇ ਦਫ਼ਤਰ ਵਿਖੇ ਬਲਾਕ ਪ੍ਰਧਾਨ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਕਰਵਾਈ ਗਈ । ਮੀਟਿੰਗ ਦੌਰਾਨ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਮੌਕੇ ਬਲਾਕ ਪ੍ਰਧਾਨ ਸੰਜੀਵ ਸ਼ਰਮਾ, ਐਸ.ਸੀ. ਸੈਲ ਦੇ ਸੁਰਜੀਤ ਸਿੰਘ, ਤਰਸੇਮ ਸਿੰਘ, ਨਰਾਇਣ ਸਿੰਘ, ਕਾਰਤਿਕ ਪ੍ਰਧਾਨ ਮੋਹਿਤ, ਹਰਸ਼, ਅਸ਼ੋਕ, ਪ੍ਰਵੀਨ ਸਿੰਘ ਅਤੇ ਰਾਜਿੰਦਰ ਸਿੰਘ ਸਮੇਤ ਹੋਰ ਪਾਰਟੀ ਵਰਕਰ ਹਾਜ਼ਰ ਸਨ । ਮੀਟਿੰਗ ਦੌਰਾਨ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਸਾਬਕਾ ਵਿਧਾਇਕ ਅਮਿਤ ਵਿੱਜ ਨੂੰ ਸਹਿਯੋਗ ਦੇਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੈ ਕੇ ਚਰਚਾ ਕੀਤੀ । ਇਸ ਮੌਕੇ ਅਮਿਤ ਵਿੱਜ ਨੂੰ ਇਕ ਵਾਰ ਫਿਰ ਵਿਧਾਨ ਸਭਾ ਚੋਣਾਂ ਵਿਚ ਜਿੱਤਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਤੋਂ ਇਲਾਵਾ ਇਲਾਕੇ ਵਿਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ, ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ ।