04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮਾਮੂਨ ਦੇ ਬਘਾਰ ਚੌਕ ਵਿਖੇ ਨਾਕਾਬੰਦੀ, 35 ਵਾਹਨ ਚਾਲਕਾਂ ਦੇ ਚਲਾਨ

ਪਠਾਨਕੋਟ, 4 ਅਕਤੂਬਰ (ਸੁਮਿਤ)-ਆਵਾਜਾਈ ਨਿਯਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਜਾਰੀ ਹੈ । ਇਸੇ ਤਹਿਤ ਜ਼ਿਲ੍ਹਾ ਟ੍ਰੈਫਿਕ ਪੁਲਿਸ ਵਲੋਂ ਮਾਮੂਨ ਖੇਤਰ ਦੇ ਬਘਾਰ ਚੌਕ ਵਿਖੇ ਹਿਮਾਚਲ ਪ੍ਰਦੇਸ਼ ਅਤੇ ਹੋਰ ਸਥਾਨਾਂ ਤੋਂ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਲਈ ਵਿਸ਼ੇਸ਼ ਨਾਕਾ ਲਗਾਇਆ ਗਿਆ ।

Ad Position 21
No active advertisement
ਅਜੀਤ ਡੈਸਕ 05-10-2026
ਪਠਾਨਕੋਟ, 4 ਅਕਤੂਬਰ (ਸੁਮਿਤ)-ਆਵਾਜਾਈ ਨਿਯਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਜਾਰੀ ਹੈ । ਇਸੇ ਤਹਿਤ ਜ਼ਿਲ੍ਹਾ ਟ੍ਰੈਫਿਕ ਪੁਲਿਸ ਵਲੋਂ ਮਾਮੂਨ ਖੇਤਰ ਦੇ ਬਘਾਰ ਚੌਕ ਵਿਖੇ ਹਿਮਾਚਲ ਪ੍ਰਦੇਸ਼ ਅਤੇ ਹੋਰ ਸਥਾਨਾਂ ਤੋਂ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਲਈ ਵਿਸ਼ੇਸ਼ ਨਾਕਾ ਲਗਾਇਆ ਗਿਆ । ਜ਼ਿਲ੍ਹਾ ਟ੍ਰੈਫਿਕ ਇੰਚਾਰਜ ਬ੍ਰਹਮ ਦੱਤ ਦੀ ਅਗਵਾਈ ਹੇਠ ਲਗਾਏ ਗਏ ਇਸ ਨਾਕੇ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਕਾਰਵਾਈ ਕੀਤੀ ਗਈ । ਚੈਕਿੰਗ ਦੌਰਾਨ ਜਿਨ੍ਹਾਂ ਵਾਹਨ ਚਾਲਕਾਂ ਕੋਲ ਲੋੜੀਂਦੇ ਦਸਤਾਵੇਜ਼ ਨਹੀਂ ਸਨ ਜਾਂ ਜਿਨ੍ਹਾਂ ਵਲੋਂ ਟ੍ਰੈਫਿਕ ਨਿਯਮਾਂ ਅਤੇ ਹੋਰ ਜ਼ਰੂਰੀ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਗਈ, ਉਨ੍ਹਾਂ ਵਿਚੋਂ 35 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ । ਟ੍ਰੈਫਿਕ ਪੁਲਿਸ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਕਰਨ ਅਤੇ ਆਪਣੇ ਵਾਹਨਾਂ ਨੂੰ ਸਿਰਫ਼ ਨਿਰਧਾਰਿਤ ਪਾਰਕਿੰਗ ਸਥਾਨਾਂ ’ਤੇ ਹੀ ਖੜ੍ਹਾ ਕਰਨ । ਸੜਕ ਕਿਨਾਰੇ ਜਾਂ ਪਾਬੰਦੀਸ਼ੁਦਾ ਥਾਵਾਂ ’ਤੇ ਵਾਹਨ ਪਾਰਕ ਕਰਨ ਵਾਲਿਆਂ ਖ਼ਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਇਸ ਤੋਂ ਇਲਾਵਾ ਟ੍ਰੈਫਿਕ ਪੁਲਿਸ ਨੇ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਵਾਹਨਾਂ ’ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਪਲੇਟ ਨਹੀਂ ਲੱਗੀ ਹੋਈ, ਉਹ ਤੁਰੰਤ ਆਪਣੇ ਵਾਹਨਾਂ ’ਤੇ ਹਾਈ ਸਕਿਉਰਿਟੀ ਨੰਬਰ ਪਲੇਟ ਲਗਵਾਉਣ । ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ । ਟ੍ਰੈਫਿਕ ਪੁਲਿਸ ਨੇ ਆਮ ਲੋਕਾਂ ਨੂੰ ਵੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣਾ ਹਾਈਕਮਾਨ ਦਾ ਫ਼ੈਸਲਾ ਸਹੀ-ਜੱਟ ਪੰਮਾ, ਰਾਜਾ ਸਿਹੋੜ... ਅਗਲੀ ਖ਼ਬਰ ਆਰ.ਆਰ.ਐਮ.ਕੇ. ਆਰੀਆ ਮਹਿਲਾ ਮਹਾਂਵਿਦਿਆਲਿਆ ਦੇ ਐਨ.ਸੀ.ਸੀ. ਕੈਡਿਟਾਂ ਨੇ ਚਲਾਇਆ ਸਫ਼ਾਈ ਅਭਿਆਨ
Ad Position 24