ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣਾ ਹਾਈਕਮਾਨ ਦਾ ਫ਼ੈਸਲਾ ਸਹੀ-ਜੱਟ ਪੰਮਾ, ਰਾਜਾ ਸਿਹੋੜਾ
ਨਰੋਟ ਜੈਮਲ ਸਿੰਘ, 4 ਅਕਤੂਬਰ (ਸ਼ਸ਼ੀ ਕੁਮਾਰ)-ਹਲਕਾ ਭੋਆ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਉਮੀਦਵਾਰ ਸਤੀਸ਼ ਕੁਮਾਰ ਜੱਟ ਪੰਮਾ ਅਤੇ ਬਲਾਕ ਸੰਮਤੀ ਨਰੋਟ ਜੈਮਲ ਸਿੰਘ ਦੇ ਸਾਬਕਾ ਚੇਅਰਮੈਨ ਰਾਜ ਕੁਮਾਰ ਸਿਹੋੜਾ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਹੋਇਆਂ ਦੱਸਿਆ ਕਿ ਪ੍ਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਵਿਚ ਕਾਂਗਰਸ ਹੋਰ ਮਜਬੂਤ ਹੋਵੇਗੀ । ਉਨ੍ਹਾਂ ਰਾਸ਼ਟਰੀ ਪ੍ਰਧਾਨ ਮਲਿਕਾ ਅਰਜੁਨ ਖੜਗੇ, ਲੋਕ ਸਭਾ ਵਿਚ ਵਿਰੋਧੀ ਦਲ ਦੇ ਨੇਤਾ ਰਾਹੁਲ ਗਾਂਧੀ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਕੇ ਹਾਈਕਮਾਨ ਨੇ ਪੰਜਾਬ ਦੇ ਲੋਕਾਂ ਦਾ ਦਿਲ ਜਿੱਤਿਆ ਹੈ , ਜੋ ਕਿ ਬਹੁਤ ਹੀ ਸ਼ਾਨਦਾਰ ਅਤੇ ਸ਼ਲਾਘਾਯੋਗ ਹੈ।
ਕ
ਕਾਂਗਰਸ ਦੇ ਨੌਜਵਾਨ ਆਗੂ ਸਤੀਸ਼ ਜੱਟ ਪੰਮਾ ਅਤੇ ਬਲਾਕ ਸੰਮਤੀ ਨਰੋਟ ਜੈਮਲ ਸਿੰਘ ਦੇ ਸਾਬਕਾ ਚੇਅਰਮੈਨ ਰਾਜ ਕੁਮਾਰ ਸਿਹੋੜਾ ।
05-10-2026
ਨਰੋਟ ਜੈਮਲ ਸਿੰਘ, 4 ਅਕਤੂਬਰ (ਸ਼ਸ਼ੀ ਕੁਮਾਰ)-ਹਲਕਾ ਭੋਆ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਉਮੀਦਵਾਰ ਸਤੀਸ਼ ਕੁਮਾਰ ਜੱਟ ਪੰਮਾ ਅਤੇ ਬਲਾਕ ਸੰਮਤੀ ਨਰੋਟ ਜੈਮਲ ਸਿੰਘ ਦੇ ਸਾਬਕਾ ਚੇਅਰਮੈਨ ਰਾਜ ਕੁਮਾਰ ਸਿਹੋੜਾ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਹੋਇਆਂ ਦੱਸਿਆ ਕਿ ਪ੍ਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਵਿਚ ਕਾਂਗਰਸ ਹੋਰ ਮਜਬੂਤ ਹੋਵੇਗੀ । ਉਨ੍ਹਾਂ ਰਾਸ਼ਟਰੀ ਪ੍ਰਧਾਨ ਮਲਿਕਾ ਅਰਜੁਨ ਖੜਗੇ, ਲੋਕ ਸਭਾ ਵਿਚ ਵਿਰੋਧੀ ਦਲ ਦੇ ਨੇਤਾ ਰਾਹੁਲ ਗਾਂਧੀ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਕੇ ਹਾਈਕਮਾਨ ਨੇ ਪੰਜਾਬ ਦੇ ਲੋਕਾਂ ਦਾ ਦਿਲ ਜਿੱਤਿਆ ਹੈ , ਜੋ ਕਿ ਬਹੁਤ ਹੀ ਸ਼ਾਨਦਾਰ ਅਤੇ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਜੋ ਕਿ ਸਾਫ ਛਵੀ ਵਾਲੇ ਇਮਾਨਦਾਰ ਅਤੇ ਬੇਦਾਗ ਨੇਤਾ ਹਨ । ਜਿਨ੍ਹਾਂ ਦਾ ਪੂਰੇ ਪੰਜਾਬ ਵਿਚ ਖਾਸ ਕਰਕੇ ਨੌਜਵਾਨਾਂ ਅਤੇ ਖੇਡ ਜਗਤ ਵਿਚ ਉੱਚਾ ਨਾਮ ਹੈ । ਇਸੇ ਨਿਯੁਕਤੀ ਨਾਲ ਪੰਜਾਬ ਭਰ ਵਿਚ ਕਾਂਗਰਸ ਵਰਕਰਾਂ ਵਿਚ ਨਵੀਂ ਊਰਜਾ ਮਿਲੇਗੀ । ਇਸ ਮੌਕੇ ਉਨ੍ਹਾਂ ਕਿਹਾ ਕਿ ਮੌਜੂਦਾ ਆਮ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨਾਲ ਪ੍ਰੇਸ਼ਾਨ ਹੋ ਚੁੱਕੀ ਜਨਤਾ ਹੁਣ ਕਾਂਗਰਸ ਵੱਲ ਦੇਖ ਰਹੀ ਹੈ । ਕਾਂਗਰਸ ਦੇ ਨੌਜਵਾਨ ਸੀਨੀਅਰ ਆਗੂ ਜੱਟ ਪੰਮਾ ਨੇ ਕਿਹਾ ਕਿ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪ੍ਰਗਟ ਸਿੰਘ ਦੀ ਅਗਵਾਈ ਵਿਚ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੇਗੀ । ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਆਪਣੇ ਪ੍ਰਧਾਨਗੀ ਸਮੇਂ ਵਿਚ ਪਾਰਟੀ ਲਈ ਕੰਮ ਕੀਤਾ ਹੈ ਅਤੇ ਲੋਕਾਂ ਦੇ ਹੱਕਾਂ ਲਈ ਮੌਜੂਦਾ ਸਰਕਾਰ ਖਿਲਾਫ ਡੱਟ ਕੇ ਸੰਘਰਸ਼ ਕੀਤਾ ਹੈ । ਉਨ੍ਹਾਂ ਕਿਹਾ ਕਿ ਜਲਦੀ ਹੀ ਭੋਆ ਹਲਕੇ ਦੇ ਕਾਂਗਰਸੀ ਵਰਕਰਾਂ ਦਾ ਇਕ ਕਾਫਲਾ ਚੰਡੀਗੜ੍ਹ ਜਾ ਕੇ ਨਵ ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨੂੰ ਮਿਲ ਕੇ ਵਧਾਈ ਦੇਵੇਗਾ ਅਤੇ ਉਨ੍ਹਾਂ ਨੂੰ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕੰਮਾਂ ਦੀ ਰਿਪੋਰਟ ਵੀ ਦੇਵੇਗਾ ।