04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪੁਲਿਸ ਅਤੇ ਬੀ.ਐਸ.ਐਫ. ਨੇ ਸਰਹੱਦੀ ਖੇਤਰ ਵਿਚ ਸਾਂਝੀ ਚੈਕਿੰਗ ਮੁਹਿੰਮ ਚਲਾਈ

ਨਰੋਟ ਜੈਮਲ ਸਿੰਘ, 4 ਅਕਤੂਬਰ (ਸ਼ਸ਼ੀ ਕੁਮਾਰ)-ਸਰਹੱਦੀ ਥਾਣਾ ਨਰੋਟ ਜੈਮਲ ਸਿੰਘ ਦੇ ਖੇਤਰ ਵਿਚ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ, ਚੌਕਸੀ ਵਧਾਉਣ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਡੀ. ਐਸ.

Ad Position 21
No active advertisement
ਤਲਾਸ਼ੀ ਮੁਹਿਮ ਦੌਰਾਨ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨ । ਤਸਵੀਰ: ਸ਼ਸ਼ੀ ਕੁਮਾਰ 05-10-2026
ਨਰੋਟ ਜੈਮਲ ਸਿੰਘ, 4 ਅਕਤੂਬਰ (ਸ਼ਸ਼ੀ ਕੁਮਾਰ)-ਸਰਹੱਦੀ ਥਾਣਾ ਨਰੋਟ ਜੈਮਲ ਸਿੰਘ ਦੇ ਖੇਤਰ ਵਿਚ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ, ਚੌਕਸੀ ਵਧਾਉਣ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਡੀ.ਐਸ.ਪੀ. ਆਪ੍ਰੇਸ਼ਨ ਗੁਰਬਖਸ਼ ਸਿੰਘ ਬਾਜਵਾ ਦੀ ਅਗਵਾਈ ਹੇਠ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਸਹਿਯੋਗ ਨਾਲ ਸਰਹੱਦੀ ਪਿੰਡ ਤਾਸ਼ ਅਤੇ ਉਸ ਦੇ ਆਲੇ ਦੁਆਲੇ ਪਿੰਡਾਂ ਵਿਖੇ ਸਾਂਝਾ ਤਲਾਸ਼ੀ ਅਭਿਆਨ ਚਲਾਇਆ ਗਿਆ । ਮੁਹਿੰਮ ਦੌਰਾਨ ਸਰਹੱਦੀ ਖੇਤਰ ਦੇ ਨਾਲ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਅਤੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖੀ ਗਈ । ਪੁਲਿਸ ਅਤੇ ਬੀ.ਐਸ.ਐਫ. ਦੇ ਜਵਾਨਾਂ ਨੇ ਵੱਖ-ਵੱਖ ਸੰਵੇਦਨਸ਼ੀਲ ਥਾਵਾਂ ਨੂੰ ਘੇਰ ਕੇ ਪਹੁੰਚ ਰਸਤਿਆਂ ਅਤੇ ਆਲੇ-ਦੁਆਲੇ ਦੇ ਖੇਤਰਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ । ਇਸ ਮੌਕੇ ਡੀ.ਐਸ.ਪੀ. ਆਪ੍ਰੇਸ਼ਨ ਗੁਰਬਖਸ਼ ਸਿੰਘ ਬਾਜਵਾ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਤਹਿਤ ਉਨ੍ਹਾਂ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਹੋਇਆ ਕਿਹਾ ਜੇਕਰ ਉਨ੍ਹਾਂ ਨੂੰ ਕਿਸੇ ਕੋਈ ਸ਼ੱਕੀ ਵਿਅਕਤੀ, ਵਸਤੂ ਮਿਲਦੀ ਹੈ ਤਾਂ ਉਹ ਸੁਰੱਖਿਆ ਏਜੰਸੀਆਂ ਨੂੰ ਰਿਪੋਰਟ ਕਰਨ । ਉਨ੍ਹਾਂ ਦੱਸਿਆ ਮੁਹਿੰਮ ਦਾ ਮੁੱਖ ਉਦੇਸ਼ ਸਰਹੱਦੀ ਖੇਤਰ ਵਿਚ ਸੁਰੱਖਿਆ ਨੂੰ ਮਜ਼ਬੂਤ ਕਰਨਾ ਅਤੇ ਸਮਾਜ ਵਿਰੋਧੀ ਤੱਤਾਂ ਦੀਆਂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣਾ । ਉਨ੍ਹਾਂ ਸੁਰੱਖਿਆ ਬਲਾਂ ਨੇ ਖੇਤਰ ਵਿਚ ਪੈਦਲ ਗਸ਼ਤ ਕੀਤੀ ਅਤੇ ਰਣਨੀਤਿਕ ਸਥਾਨਾਂ ’ਤੇ ਨਿਗਰਾਨੀ ਵਧਾਈ । ਮੁਹਿੰਮ ਦੌਰਾਨ ਵਾਹਨਾਂ ਅਤੇ ਸ਼ੱਕੀ ਗਤੀਵਿਧੀਆਂ ਦੀ ਵੀ ਜਾਂਚ ਕੀਤੀ ਗਈ । ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸਰਹੱਦੀ ਖੇਤਰਾਂ ਵਿਚ ਸੁਰੱਖਿਆ ਪ੍ਰਤੀ ਕੋਈ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾ ਰਹੀ ਹੈ । ਇਸ ਤਰ੍ਹਾਂ ਦੇ ਸਾਂਝੇ ਆਪ੍ਰੇਸ਼ਨ ਸਮੇਂ-ਸਮੇਂ ’ਤੇ ਕੀਤੇ ਜਾਂਦੇ ਹਨ । ਪੁਲਿਸ ਅਤੇ ਸੀਮਾ ਸੁਰੱਖਿਆ ਬਲ ਵਿਚਕਾਰ ਸ਼ਾਨਦਾਰ ਤਾਲਮੇਲ ਨਾਲ ਖੇਤਰ ਵਿਚ ਮਜ਼ਬੂਤ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਸੰਭਾਵੀ ਖਤਰੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ । ਅਧਿਕਾਰੀਆਂ ਨੇ ਸਥਾਨਿਕ ਨਿਵਾਸੀਆਂ ਨੂੰ ਸੁਰੱਖਿਆ ਏਜੰਸੀਆਂ ਨਾਲ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਹੋਣ ਵਾਲੀ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਰਿਪੋਰਟ ਕਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਜਨਤਾ ਵਿਚ ਚੌਕਸੀ ਅਤੇ ਸੁਰੱਖਿਆ ਬਲਾਂ ਵਿਚਕਾਰ ਤਾਲਮੇਲ ਸਰਹੱਦੀ ਖੇਤਰਾਂ ਵਿਚ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਦਾ ਹੈ । ਸਾਂਝੇ ਆਪ੍ਰੇਸ਼ਨਾਂ ਦੌਰਾਨ ਸੁਰੱਖਿਆ ਬਲਾਂ ਨੇ ਖੇਤਰ ਵਿਚ ਆਪਣੀ ਮੌਜੂਦਗੀ ਸਥਾਪਿਤ ਕੀਤੀ ਅਤੇ ਜਨਤਾ ਵਿਚ ਸੁਰੱਖਿਆ ਜਾਗਰੂਕਤਾ ਵੀ ਵਧਾਈ ।
Ad Position 22
No active advertisement
ਪਿਛਲੀ ਖ਼ਬਰ ਖੱਤਰੀ ਸਭਾ ਪਠਾਨਕੋਟ ਵਲੋਂ 207ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਮੀਨੀ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ
Ad Position 24