06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਹਥਿਆਰਬੰਦ ਚੋਰਾਂ ਨੇ ਦੁਕਾਨ ਨੂੰ ਬਣਾਇਆ ਨਿਸ਼ਾਨਾ, ਕੀਮਤੀ ਸਾਮਾਨ ਚੋਰੀ ਜ਼ੋਨਲ ਪੱਧਰੀ ਸਕੂਲ ਅਥਲੈਟਿਕਸ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਜਿੱਤੇ ਤਗਮੇ

ਧਾਰੀਵਾਲ, 5 ਅਕਤੂਬਰ (ਸਵਰਨ ਸਿੰਘ)-ਪੰਜਾਬ ਸਕੂਲ ਖੇਡਾਂ ਵਿਚ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਧਾਰੀਵਾਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ’ਚ ਤਮਗੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਅੰਡਰ-17 ਵਰਗ ਵਿਚ ਸਾਹਿਬ ਸਿੰਘ ਨੇ 100 ਮੀਟਰ ਦੌੜ ਅਤੇ ਸ਼ਾਟਪੁੱਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਸੋਨ ਤਮਗੇ ਹਾਸਲ ਕੀਤੇ।

Ad Position 21
No active advertisement
ਸਕੂਲ ਖੇਡਾਂ ਦੇ ਜ਼ੋਨਲ ਪੱਧਰ ’ਤੇ ਅਥਲੈਟਿਕਸ ਵਿਚ ਜੇਤੂ ਖਿਡਾਰੀਆਂ ਨਾਲ ਪ੍ਰਿੰਸੀਪਲ ਡਾ. ਗਗਨਜੀਤ ਕੌਰ ਅਤੇ ਹੋਰ। ਤਸਵੀਰ : ਸਵਰਨ ਸਿੰਘ 06-10-2026
ਧਾਰੀਵਾਲ, 5 ਅਕਤੂਬਰ (ਸਵਰਨ ਸਿੰਘ)-ਪੰਜਾਬ ਸਕੂਲ ਖੇਡਾਂ ਵਿਚ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਧਾਰੀਵਾਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ’ਚ ਤਮਗੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਅੰਡਰ-17 ਵਰਗ ਵਿਚ ਸਾਹਿਬ ਸਿੰਘ ਨੇ 100 ਮੀਟਰ ਦੌੜ ਅਤੇ ਸ਼ਾਟਪੁੱਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਸੋਨ ਤਮਗੇ ਹਾਸਲ ਕੀਤੇ। ਇਸੇ ਵਰਗ ਵਿਚ ਜਸਕੀਰਤ ਸਿੰਘ ਨੇ 800 ਮੀਟਰ ਦੌੜ ’ਚ ਕਾਂਸਾ ਤਮਗਾ ਜਿੱਤਿਆ। ਅੰਡਰ-19 ਵਰਗ ਵਿਚ ਹਰਦੀਪ ਸਿੰਘ ਨੇ 1500 ਮੀਟਰ ਦੌੜ ’ਚ ਸੋਨ ਤਮਗਾ ਅਤੇ ਸ਼ਾਟਪੁੱਟ ’ਚ ਕਾਂਸਾ ਤਮਗਾ ਪ੍ਰਾਪਤ ਕੀਤਾ। ਰਾਜਬੀਰ ਸਿੰਘ ਨੇ ਡਿਸਕਸ ਥਰੋਅ ਵਿਚ ਸੋਨ ਤਮਗਾ, ਜਦਕਿ ਪ੍ਰਭਦੀਪ ਸਿੰਘ ਨੇ ਡਿਸਕਸ ਥਰੋਅ ਵਿਚ ਚਾਂਦੀ ਤਮਗਾ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਡਾ. ਗਗਨਜੀਤ ਕੌਰ ਵਲੋਂ ਜੇਤੂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਦੇ ਮਾਪਿਆਂ, ਕੋਚ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਨ੍ਹਾਂ ਵਿਦਿਆਰਥੀਆਂ ਨੂੰ ਮੁਕਾਬਲਿਆਂ ਲਈ ਤਿਆਰੀ ਫਿਜ਼ੀਕਲ ਐਜੂਕੇਸ਼ਨ ਅਧਿਆਪਕ ਪਲਵਿੰਦਰ ਕੌਰ, ਅਮਨਦੀਪ ਕੌਰ ਅਤੇ ਸੋਨੀਆ ਵਲੋਂ ਕਰਵਾਈ ਗਈ। ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਨੇ ਵੀ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਅਬਜ਼ਰਵਰ ਨਵਤੇਜ ਸਿੰਘ ਦਾ ਹਰਵਿੰਦਰ ਪਾਲ ਸਿੰਘ ਸ਼ਾਹਬਾਦ ਵਲੋਂ ਸਨਮਾਨ ਅਗਲੀ ਖ਼ਬਰ ਧਾਰੀਵਾਲ ਵਿਚ ਸੰਤਨੀ ਤਰੇਜਾ ਦੀ ਈਦ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ
Ad Position 24