06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਨਗਰ ਕੌਂਸਲ ਪ੍ਰਧਾਨ ਐਡਵੋਕੇਟ ਪਾਹੜਾ ਨੇ ਵਾਰਡ ਨੰਬਰ-7 ’ਚ ਵਾਟਰ ਸਪਲਾਈ ਤੇ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ

ਗੁਰਦਾਸਪੁਰ, 5 ਅਕਤੂਬਰ (ਪੰਕਜ ਸ਼ਰਮਾ)- ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵਲੋਂ ਵਾਰਡ ਨੰਬਰ 7 ਦਾ ਦੌਰਾ ਕਰਕੇ ਉੱਥੇ ਚੱਲ ਰਹੇ ਵਾਟਰ ਸਪਲਾਈ ਅਤੇ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਾਰਡ ਦੇ ਕੌਂਸਲਰ ਪਰਮਿੰਦਰ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਸਨ ।

Ad Position 21
No active advertisement
ਗੁਰਦਾਸਪੁਰ ਦੇ ਵਾਰਡ ਨੰਬਰ 7 ਵਿਖੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਮੌਕੇ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ। ਤਸਵੀਰ: ਵਿਸ਼ਾਲ ਮੁੰਨਾ 06-10-2026
ਗੁਰਦਾਸਪੁਰ, 5 ਅਕਤੂਬਰ (ਪੰਕਜ ਸ਼ਰਮਾ)- ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵਲੋਂ ਵਾਰਡ ਨੰਬਰ 7 ਦਾ ਦੌਰਾ ਕਰਕੇ ਉੱਥੇ ਚੱਲ ਰਹੇ ਵਾਟਰ ਸਪਲਾਈ ਅਤੇ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਾਰਡ ਦੇ ਕੌਂਸਲਰ ਪਰਮਿੰਦਰ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਸਨ । ਦੌਰੇ ਦੌਰਾਨ ਨਗਰ ਕੌਂਸਲ ਪ੍ਰਧਾਨ ਨੇ ਵਾਰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜਲਦ ਹੱਲ ਦਾ ਭਰੋਸਾ ਦਿੱਤਾ। ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਨਗਰ ਕੌਂਸਲ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦਾ ਮੁੱਖ ਉਦੇਸ਼ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 7 ਵਿਚ ਚੱਲ ਰਹੇ ਵਾਟਰ ਸਪਲਾਈ ਤੇ ਗਲੀਆਂ ਦੇ ਨਿਰਮਾਣ ਕਾਰਜਾਂ ਨੂੰ ਵੀ ਨਿਰਧਾਰਿਤ ਮਾਪਦੰਡਾਂ ਅਨੁਸਾਰ ਜਲਦ ਮੁਕੰਮਲ ਕਰਵਾਇਆ ਜਾਵੇਗਾ। ਕੌਂਸਲਰ ਪਰਮਿੰਦਰ ਸਿੰਘ ਨੇ ਕਿਹਾ ਕਿ ਵਾਰਡ ਵਿਚ ਵੱਖ-ਵੱਖ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਤੇ ਬਾਕੀ ਰਹਿੰਦੇ ਕੰਮ ਜਲਦ ਮੁਕੰਮਲ ਕਰ ਲਏ ਜਾਣਗੇ। ਇਸ ਮੌਕੇ ਵਾਰਡ ਵਾਸੀਆਂ ਨੇ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਦਾ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਦਾ ਭਰੋਸਾ ਦੇਣ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨੇਤਰਹੀਣ ਪਰਿਵਾਰ ਨੂੰ ਆਤਮ ਨਿਰਭਰ ਬਣਾਉਣ ਲਈ ਦਾਨੀ ਸੱਜਣਾਂ ਨੂੰ ਸਹਿਯੋਗ ਦੀ ਅਪੀਲ ਅਗਲੀ ਖ਼ਬਰ ਐੱਸ.ਐੱਲ.ਬਾਵਾ ਡੀ.ਏ.ਵੀ. ਕਾਲਜ ਦਾ ਜ਼ੋਨਲ ਯੁਵਕ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24