ਨੇਤਰਹੀਣ ਪਰਿਵਾਰ ਨੂੰ ਆਤਮ ਨਿਰਭਰ ਬਣਾਉਣ ਲਈ ਦਾਨੀ ਸੱਜਣਾਂ ਨੂੰ ਸਹਿਯੋਗ ਦੀ ਅਪੀਲ
ਗੁਰਦਾਸਪੁਰ, 5 ਅਕਤੂਬਰ (ਪੰਕਜ ਸ਼ਰਮਾ)- ਸਮਾਜ ਸੇਵਾ ਦੇ ਖੇਤਰ ’ਚ ਸਰਗਰਮ ਯੂਨਾਈਟਿਡ ਸਿੱਖਸ ਆਰਗੇਨਾਈਜ਼ੇਸ਼ਨ ਅਤੇ ਇਨਸਾਨੀਅਤ ਫਾਊਂਡੇਸ਼ਨ ਵਲੋਂ ਇਕ ਬੇਹੱਦ ਲੋੜਵੰਦ ਪਰਿਵਾਰ ਦੀ ਮਦਦ ਲਈ ਦਾਨੀ ਸੱਜਣਾਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ। ਪਰਿਵਾਰ ਦੀ ਆਰਥਿਕ ਹਾਲਤ ਬਹੁਤ ਚਿੰਤਾਜਨਕ ਦੱਸੀ ਜਾ ਰਹੀ ਹੈ।
ਗੁਰਦਾਸਪੁਰ, 5 ਅਕਤੂਬਰ (ਪੰਕਜ ਸ਼ਰਮਾ)- ਸਮਾਜ ਸੇਵਾ ਦੇ ਖੇਤਰ ’ਚ ਸਰਗਰਮ ਯੂਨਾਈਟਿਡ ਸਿੱਖਸ ਆਰਗੇਨਾਈਜ਼ੇਸ਼ਨ ਅਤੇ ਇਨਸਾਨੀਅਤ ਫਾਊਂਡੇਸ਼ਨ ਵਲੋਂ ਇਕ ਬੇਹੱਦ ਲੋੜਵੰਦ ਪਰਿਵਾਰ ਦੀ ਮਦਦ ਲਈ ਦਾਨੀ ਸੱਜਣਾਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ। ਪਰਿਵਾਰ ਦੀ ਆਰਥਿਕ ਹਾਲਤ ਬਹੁਤ ਚਿੰਤਾਜਨਕ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪਰਿਵਾਰ ਵਿਚ ਪਤੀ-ਪਤਨੀ ਦੋਵੇਂ ਨੇਤਰਹੀਣ ਹਨ ਅਤੇ ਉਨ੍ਹਾਂ ਦਾ ਇਕ ਛੋਟਾ ਬੱਚਾ ਵੀ ਹੈ। ਪਰਿਵਾਰ ਦੇ ਬਜ਼ੁਰਗ ਪਿਤਾ ਅਧਰੰਗ ਦੀ ਸਮੱਸਿਆ ਨਾਲ ਜੂਝ ਰਹੇ ਹਨ। ਜਦਕਿ ਬਜ਼ੁਰਗ ਮਾਤਾ ਦੂਜਿਆਂ ਦੇ ਘਰਾਂ ਵਿਚ ਕੰਮ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਮਜਬੂਰ ਹੈ। ਇਨ੍ਹਾਂ ਹਾਲਾਤਾਂ ਕਾਰਨ ਪਰਿਵਾਰ ਲਈ ਰੋਜ਼ਾਨਾ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨਾ ਵੀ ਮੁਸ਼ਕਿਲ ਬਣਿਆ ਹੈ। ਸਮਾਜ ਸੇਵੀ ਸੰਸਥਾਵਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਉਦੇਸ਼ ਸਿਰਫ਼ ਪਰਿਵਾਰ ਨੂੰ ਰਾਸ਼ਨ ਜਾਂ ਕੁਝ ਸਮੇਂ ਲਈ ਆਰਥਿਕ ਸਹਾਇਤਾ ਮੁਹੱਈਆ ਕਰਵਾਉਣਾ ਨਹੀਂ, ਸਗੋਂ ਨੇਤਰਹੀਣ ਪਰਿਵਾਰਿਕ ਮੁਖੀ ਨੂੰ ਆਪਣਾ ਛੋਟਾ ਕਾਰੋਬਾਰ ਸ਼ੁਰੂ ਕਰਵਾਉਣ ਲਈ ਸਹਿਯੋਗ ਦੇਣਾ ਹੈ। ਇਸ ਨਾਲ ਉਹ ਆਪਣੀ ਮਿਹਨਤ ਨਾਲ ਰੋਜ਼ੀ-ਰੋਟੀ ਕਮਾ ਕੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਸਕੇਗਾ ਅਤੇ ਭਵਿੱਖ ਵਿਚ ਕਿਸੇ ਅੱਗੇ ਮਦਦ ਲਈ ਹੱਥ ਫੈਲਾਉਣ ਦੀ ਮਜਬੂਰੀ ਤੋਂ ਬਚ ਸਕੇਗਾ। ਸੰਸਥਾ ਵਲੋਂ ਸਮੂਹ ਇਲਾਕਾ ਨਿਵਾਸੀਆਂ, ਦਾਨੀ ਸੱਜਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਮਰੱਥਾ ਅਨੁਸਾਰ ਇਸ ਪਰਿਵਾਰ ਦੀ ਵੱਧ ਤੋਂ ਵੱਧ ਮਦਦ ਕਰਨ। ਸੰਸਥਾ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਦਿੱਤਾ ਹਰ ਇਕ ਰੁਪਈਆ ਪਰਿਵਾਰ ਲਈ ਸਿਰਫ਼ ਆਰਥਿਕ ਸਹਾਰਾ ਹੀ ਨਹੀਂ, ਸਗੋਂ ਆਤਮ-ਸਨਮਾਨ ਨਾਲ ਜੀਵਨ ਬਤੀਤ ਕਰਨ ਦੀ ਇਕ ਨਵੀਂ ਉਮੀਦ ਵੀ ਬਣ ਸਕਦਾ ਹੈ ।