05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਆਖਰੀ ਦਿਨ ਸ਼ਮਸ਼ੇਰ ਸਿੰਘ ਨੇ ਵਧਾਇਆ ਖਿਡਾਰੀਆਂ ਦਾ ਹੌਂਸਲਾ

ਦੀਨਾਨਗਰ, 5 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਆਖਰੀ ਦਿਨ ਖਿਡਾਰੀਆਂ ਦੀ ਪਿੱਠ ਥਾਪੜਨ ਅਤੇ ਉਨ੍ਹਾਂ ਦਾ ਹੌਂਸਲਾ ਵਧਾਉਣ ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਿਸ਼ੇਸ਼ ਤੌਰ ’ਤੇ ਐਸ. ਐਸ.

Ad Position 21
No active advertisement
ਅਜੀਤ ਡੈਸਕ 06-10-2026
ਦੀਨਾਨਗਰ, 5 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਆਖਰੀ ਦਿਨ ਖਿਡਾਰੀਆਂ ਦੀ ਪਿੱਠ ਥਾਪੜਨ ਅਤੇ ਉਨ੍ਹਾਂ ਦਾ ਹੌਂਸਲਾ ਵਧਾਉਣ ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਿਸ਼ੇਸ਼ ਤੌਰ ’ਤੇ ਐਸ.ਐਸ.ਐਮ. ਕਾਲਜ ਵਿਖੇ ਪਹੁੰਚੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਸਬੀਰ ਸਿੰਘ ਕਠਿਆਲੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਕਾਲਜ ਕੈਂਪਸ ਵਿਖੇ ਪਹੁੰਚਣ ’ਤੇ ਪ੍ਰਿੰਸੀਪਲ ਡਾ: ਆਰ. ਕੇ ਤੁਲੀ ਵਲੋਂ ਮੁੱਖ ਮਹਿਮਾਨ ਸ਼ਮਸ਼ੇਰ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਾਲਜ ਦੇ ਖੇਡ ਮੈਦਾਨਾਂ ਵਿਚ ਚੱਲ ਰਹੇ ਵਾਲੀਬਾਲ ਦੇ ਫਸਵੇਂ ਅਤੇ ਰੋਮਾਂਚਕ ਮੁਕਾਬਲਿਆਂ ਦਾ ਅਨੰਦ ਮਾਣਿਆ। ਸ਼ਮਸ਼ੇਰ ਸਿੰਘ ਨੇ ਵਾਲੀਬਾਲ ਮੈਚ ਵਿਚ ਭਾਗ ਲੈ ਰਹੀਆਂ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਜਿੱਤ-ਹਾਰ ਦੀ ਪਰਵਾਹ ਕੀਤੇ ਬਿਨਾਂ ਮਿਹਨਤ ਜਾਰੀ ਰੱਖਣ, ਕਿਉਂਕਿ ਖੇਡਾਂ ਮਨੁੱਖ ਨੂੰ ਅਨੁਸ਼ਾਸਨ ਅਤੇ ਸਖ਼ਤ ਮਿਹਨਤ ਦਾ ਪਾਠ ਪੜ੍ਹਾਉਂਦੀਆਂ ਹਨ। ਕਾਲਜ ਦੇ ਖੇਡ ਵਿਭਾਗ ਮੁਖੀ ਡਾ: ਮੁਖਵਿੰਦਰ ਸਿੰਘ ਰੰਧਾਵਾ ਨੇ ਆਏ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਫੇਰੀਆਂ ਖਿਡਾਰੀਆਂ ਦੇ ਮਨੋਬਲ ਨੂੰ ਹੋਰ ਉੱਚਾ ਚੁੱਕਦੀਆਂ ਹਨ। ਅੰਤ ਵਿਚ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਸ਼ਮਸ਼ੇਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੌਂਸਲਰ ਪ੍ਰਦੀਪ ਕੁਮਾਰ ਨੰਨੀ, ਕੌਂਸਲਰ ਸੁਨੀਲ ਦੱਤ, ਕੌਂਸਲਰ ਸੁਰੇਸ਼ ਕੁਮਾਰ, ਮਦਨ ਮੋਹਨ ਡਾਲੀ, ਸਰਬਜੀਤ ਸਿੰਘ ਸੰਨੀ, ਬਲਾਕ ਸੰਮਤੀ ਮੈਂਬਰ ਮਨਮੋਹਨ ਸਿੰਘ ਧਮਰਾਈ, ਮਨੋਜ ਘੇਸਲ, ਸਰਪੰਚ ਗੁਰਪ੍ਰੀਤ ਸਿੰਘ ਛੀਨਾ ਬੇਟ, ਨੋਬਲ ਤਲਵੰਡੀ ਤੇ ਹੋਰ ਪਤਵੰਤੇ ਵੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਖੁੱਲ੍ਹੀਆਂ ਰੇਹੜੀਆਂ ’ਤੇ ਵਿਕ ਰਿਹਾ ਖਾਣ-ਪੀਣ ਦਾ ਸਾਮਾਨ ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਸਰਕਲ ਗੁਰਦਾਸਪੁਰ ਦੀ ਮੀਟਿੰਗ ਹੋਈ
Ad Position 24