ਖੁੱਲ੍ਹੀਆਂ ਰੇਹੜੀਆਂ ’ਤੇ ਵਿਕ ਰਿਹਾ ਖਾਣ-ਪੀਣ ਦਾ ਸਾਮਾਨ
ਗੁਰਦਾਸਪੁਰ, 5 ਅਕਤੂਬਰ (ਪੰਕਜ ਸ਼ਰਮਾ)- ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਲੱਗੀਆਂ ਖਾਣ-ਪੀਣ ਦੀਆਂ ਰੇਹੜੀਆਂ ’ਤੇ ਖੁੱਲ੍ਹੇ ਵਿਚ ਖਾਣ-ਪੀਣ ਦਾ ਸਮਾਨ ਵੇਚੇ ਜਾਣ ਕਾਰਨ ਲੋਕਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਵਧਦੀ ਜਾ ਰਹੀ ਹੈ। ਕਈ ਥਾਵਾਂ ’ਤੇ ਰੇਹੜੀਆਂ ਦੇ ਆਲੇ-ਦੁਆਲੇ ਸਫ਼ਾਈ ਦੇ ਢੁੱਕਵੇਂ ਪ੍ਰਬੰਧ ਨਹੀਂ ਹਨ।
ਗੁਰਦਾਸਪੁਰ, 5 ਅਕਤੂਬਰ (ਪੰਕਜ ਸ਼ਰਮਾ)- ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਲੱਗੀਆਂ ਖਾਣ-ਪੀਣ ਦੀਆਂ ਰੇਹੜੀਆਂ ’ਤੇ ਖੁੱਲ੍ਹੇ ਵਿਚ ਖਾਣ-ਪੀਣ ਦਾ ਸਮਾਨ ਵੇਚੇ ਜਾਣ ਕਾਰਨ ਲੋਕਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਵਧਦੀ ਜਾ ਰਹੀ ਹੈ। ਕਈ ਥਾਵਾਂ ’ਤੇ ਰੇਹੜੀਆਂ ਦੇ ਆਲੇ-ਦੁਆਲੇ ਸਫ਼ਾਈ ਦੇ ਢੁੱਕਵੇਂ ਪ੍ਰਬੰਧ ਨਹੀਂ ਹਨ। ਜਦਕਿ ਖਾਣ-ਪੀਣ ਦਾ ਸਾਮਾਨ ਬਿਨਾਂ ਢੱਕੇ ਖੁੱਲ੍ਹੇ ਵਿਚ ਰੱਖਿਆ ਜਾਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਵਿਚ ਥਾਂ-ਥਾਂ ਖਾਣ-ਪੀਣ ਦੀਆਂ ਰੇਹੜੀਆਂ ਲੱਗੀਆਂ ਹਨ, ਜਿੱਥੇ ਗੋਲਗੱਪੇ, ਚਾਟ, ਸਮੋਸੇ, ਪਕੌੜੇ, ਬਰਗਰ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਵੇਚੀਆਂ ਜਾ ਰਹੀਆਂ ਹਨ। ਪਰ ਕਈ ਥਾਵਾਂ ’ਤੇ ਖਾਣਾ ਤਿਆਰ ਕਰਨ ਅਤੇ ਪਰੋਸਣ ਸਮੇਂ ਸਫ਼ਾਈ ਦਾ ਧਿਆਨ ਨਹੀਂ ਰੱਖਿਆ ਜਾਂਦਾ। ਖੁੱਲ੍ਹੇ ਵਿਚ ਪਿਆ ਖਾਣਾ ਧੂੜ-ਮਿੱਟੀ, ਧੂੰਏਂ ਅਤੇ ਮੱਖੀਆਂ ਦੇ ਸੰਪਰਕ ਵਿਚ ਆਉਂਦਾ ਹੈ। ਲੋਕਾਂ ਨੇ ਸਿਹਤ ਵਿਭਾਗ ਦੀ ਕਾਰਵਾਈ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ-ਸਮੇਂ ’ਤੇ ਰੇਹੜੀਆਂ ਅਤੇ ਖਾਣ-ਪੀਣ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਜਾਵੇ ਤਾਂ ਸਫ਼ਾਈ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਨੱਥ ਪਾਈ ਜਾ ਸਕਦੀ ਹੈ। ਲੋਕਾਂ ਨੂੰ ਡਰ ਹੈ ਕਿ ਅਜਿਹੇ ਖਾਣੇ ਦੀ ਵਰਤੋਂ ਨਾਲ ਬਿਮਾਰੀਆਂ ਫੈਲਣ ਦਾ ਖਤਰਾ ਬਣ ਸਕਦਾ ਹੈ।ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਤੋਂ ਮੰਗ ਕੀਤੀ ਕਿ ਸ਼ਹਿਰ ਵਿਚ ਖਾਣ-ਪੀਣ ਦੀਆਂ ਰੇਹੜੀਆਂ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ। ਖਾਣਾ ਢੱਕ ਕੇ ਰੱਖਣ, ਸਾਫ਼ ਪਾਣੀ ਦੀ ਵਰਤੋਂ ਕਰਨ ਅਤੇ ਆਲੇ-ਦੁਆਲੇ ਸਫ਼ਾਈ ਰੱਖਣ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ। ਲੋਕਾਂ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਜੁੜੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਭਾਗ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।