05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ

ਗੁਰਦਾਸਪੁਰ, 5 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖਿਡਾਰੀਆਂ ਨੂੰ ਲੱਖਾਂ ਰੁਪਏ ਦੀਆਂ ਕਿੱਟਾਂ ਵੰਡੀਆਂ ਜਾ ਰਹੀਆਂ ਹਨ, ਜਿਸ ਤਹਿਤ ਜਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਵਲੋਂ ਪਿੰਡ ਚਾਵਾ ਦੇ ਖੇਡ ਸਟੇਡੀਅਮ ਵਿਖੇ ਵੱਖ-ਵੱਖ ਖੇਡਾਂ ਨਾਲ ਸਬੰਧਿਤ ਖਿਡਾਰੀਆਂ ਨੂੰ ਖੇਡਾਂ ਦਾ ਸਮਾਨ ਵੰਡਿਆ ਗਿਆ। ਇਸ ਮੌਕੇ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਅੰਦਰ 3100 ਖੇਡ ਸਟੇਡੀਅਮ ਬਣਾ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਅਹਿਮ ਉਪਰਾਲੇ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 06-10-2026
ਗੁਰਦਾਸਪੁਰ, 5 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖਿਡਾਰੀਆਂ ਨੂੰ ਲੱਖਾਂ ਰੁਪਏ ਦੀਆਂ ਕਿੱਟਾਂ ਵੰਡੀਆਂ ਜਾ ਰਹੀਆਂ ਹਨ, ਜਿਸ ਤਹਿਤ ਜਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਵਲੋਂ ਪਿੰਡ ਚਾਵਾ ਦੇ ਖੇਡ ਸਟੇਡੀਅਮ ਵਿਖੇ ਵੱਖ-ਵੱਖ ਖੇਡਾਂ ਨਾਲ ਸਬੰਧਿਤ ਖਿਡਾਰੀਆਂ ਨੂੰ ਖੇਡਾਂ ਦਾ ਸਮਾਨ ਵੰਡਿਆ ਗਿਆ। ਇਸ ਮੌਕੇ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਅੰਦਰ 3100 ਖੇਡ ਸਟੇਡੀਅਮ ਬਣਾ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਅਹਿਮ ਉਪਰਾਲੇ ਕਰ ਰਹੇ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਦੇ ਨਾਲ ਨਾਲ ਪੜਾਈ ਤੇ ਸਹਾਇਕ ਧੰਦੇ ਵੀ ਅਪਣਾਉਣ, ਕਿਉਂਕਿ ਇਸ ਨਾਲ ਸਮਾਜਿਕ ਜੀਵਨ ਸੁਖਾਲਾ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਚਾਵਾ ਦਾ ਖੇਡ ਸਟੇਡੀਅਮ 8 ਮਹੀਨੇ ਪਹਿਲਾਂ ਹੀ ਪੰਚਾਇਤੀ ਰਾਜ ਵਿਭਾਗ ਨੇ ਬਣਾ ਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਹੈ। ਇਸ ਮੌਕੇ ਸੁੱਚਾ ਸਿੰਘ ਮੁਲਤਾਨੀ ਨੇ ਵਧੀਆ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਇਲਾਕੇ ਦੇ ਸਰਪੰਚ, ਸਾਬਕਾ ਸਰਪੰਚ ਤੇ ਬਲਾਕ ਸੰਮਤੀ ਮੈਂਬਰ, ਲੰਬੜਦਾਰਾਂ ਵਿਚ ਬਲਾਕ ਸੰਮਤੀ ਮੈਂਬਰ ਵਜੀਰ ਸਿੰਘ, ਬਲਾਕ ਸੰਮਤੀ ਮੈਂਬਰ ਵਰਿੰਦਰ ਕੌਰ, ਸੇਵਾ ਮੁਕਤ ਲੈਕ: ਕਮਲ ਸਿੰਘ, ਰਮੇਸ਼ ਹਰਚੰਦ, ਸਰਪੰਚ ਡਾ: ਮਹਿੰਦਰ ਸਿੰਘ ਨਵਾਂ ਨੌਸ਼ਹਿਰਾ, ਸਰਪੰਚ ਸੁਰਿੰਦਰ ਸਿੰਘ ਜੱਜ, ਸਰਪੰਚ ਸੁਰਜੀਤ ਸਿੰਘ ਬਹਾਦਰ, ਸਾਬਕਾ ਸਰਪੰਚ ਪ੍ਰੇਮ ਲਾਲ ਨਵਾਂ ਨੌਸ਼ਹਿਰਾ, ਸਾਬਕਾ ਸਰਪੰਚ ਕਮਲੇਸ਼ ਕੁਮਾਰੀ, ਕੈਪਟਨ ਜਸਵੀਰ ਸਿੰਘ, ਸੀਨੀਅਰ ਆਗੂ ਬੂਆ ਸਿੰਘ ਪੁਲ ਤਿੱਬੜੀ, ਲੰਬੜਦਾਰ ਬਲਵਿੰਦਰ ਸਿੰਘ, ਜੇ.ਈ ਤੀਰਥ ਸਿੰਘ, ਲਖਵਿੰਦਰ ਸਿੰਘ, ਸੁਰਿੰਦਰ ਕੁਮਾਰ, ਮਨਜਿੰਦਰ ਸਿੰਘ ਨਵਾਂ ਪਿੰਡ, ਸਤਪਾਲ, ਹਰਜਿੰਦਰ ਕੌਰ ਤੋਂ ਇਲਾਵਾ ਹੋਰ ਮੋਹਤਬਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਖੁਸ਼ਹਾਲ ਬਹਿਲ ਮੈਮੋਰੀਅਲ ਕ੍ਰਿਕਟ ਕੱਪ ਸਫਲਤਾਪੂਰਵਕ ਸੰਪੰਨ ਅਗਲੀ ਖ਼ਬਰ ਖੁੱਲ੍ਹੀਆਂ ਰੇਹੜੀਆਂ ’ਤੇ ਵਿਕ ਰਿਹਾ ਖਾਣ-ਪੀਣ ਦਾ ਸਾਮਾਨ
Ad Position 24