ਰਮਨ ਬਹਿਲ ਨੇ ਦਾਣਾ ਮੰਡੀ ਕਾਲਾ ਨੰਗਲ, ਭਾਗੋਕਾਵਾਂ ਤੇ ਗਜਨੀਪੁਰ ਦਾ ਦੌਰਾ ਕਰ ਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਗੁਰਦਾਸਪੁਰ, 5 ਅਕਤੂਬਰ (ਚੱਕਰਾਜਾ)- ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵਲੋਂ ਅੱਜ ਦਾਣਾ ਮੰਡੀ ਕਾਲਾ ਨੰਗਲ, ਭਾਗੋਕਾਵਾਂ ਤੇ ਗਜਨੀਪੁਰ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐੱਸ ਡੀ.
ਗੁਰਦਾਸਪੁਰ, 5 ਅਕਤੂਬਰ (ਚੱਕਰਾਜਾ)- ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵਲੋਂ ਅੱਜ ਦਾਣਾ ਮੰਡੀ ਕਾਲਾ ਨੰਗਲ, ਭਾਗੋਕਾਵਾਂ ਤੇ ਗਜਨੀਪੁਰ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐੱਸ ਡੀ. ਐਮ. ਗੁਰਦਾਸਪੁਰ ਅਸ਼ੋਕ ਕੁਮਾਰ, ਚੇਅਰਮੈਨ ਗਗਨਦੀਪ ਸਿੰਘ ਬਮਰਾਹ, ਚੇਅਰਮੈਨ ਰਣਜੀਤ ਸਿੰਘ, ਜਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ, ਸੈਕਟਰੀ ਵਿਜੇ ਕੁਮਾਰ ਵੀ ਮੌਜੂਦ ਸਨ। ਉਨ੍ਹਾਂ ਖੁਦ ਫਸਲ ਦੀ ਖਰੀਦ ਕਰਵਾਈ ਤੇ ਨਮੀ ਮਾਪਣ ਵਾਲੇ ਯੰਤਰ ਰਾਹੀਂ ਝੋਨੇ ਦੀ ਫਸਲ ਦੀ ਨਮੀ ਚੈੱਕ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਪੂਰਾ ਮੁੱਲ ਦੇਣ ਲਈ ਸਰਕਾਰ ਵਚਨਬੱਧ ਹੈ। ਰਮਨ ਬਹਿਲ ਨੇ ਕਿਹਾ ਕਿ ਉਹ ਅੱਜ ਖੁਦ ਮੰਡੀਆਂ ਵਿਚ ਪਹੁੰਚੇ ਹਨ, ਖ਼ਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਮੰਡੀ ਵਿਚ ਆਏ ਝੋਨੇ ਦੀ ਨਾਲੋਂ ਨਾਲ ਖ਼ਰੀਦ ਕਰਨੀ ਯਕੀਨੀ ਬਣਾਈ ਜਾਵੇ ਤੇ ਮੰਡੀ ’ਚ ਆਏ ਝੋਨੇ ਦੀ ਪੱਖਾ ਲਗਾਉਣ ਉਪਰੰਤ ਤੁਰੰਤ ਖ਼ਰੀਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਿਰਧਾਰਿਤ ਮਾਪਦੰਡ ਤਹਿਤ ਫਸਲ ਦੀ ਖਰੀਦ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਝੋਨੇ ਦੀ ਆਮਦ ਮੰਡੀਆਂ ਵਿਚ ਤੇਜ਼ੀ ਨਾਲ ਹੋਵੇਗੀ, ਇਸ ਲਈ ਹੁਣ ਖ਼ਰੀਦ ਕੀਤੇ ਝੋਨੇ ਦੀ ਲਿਫ਼ਟਿੰਗ ਨਾਲੋਂ ਨਾਲ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੁਸ਼ਕਿਲ ਨਾ ਆਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਫਸਲ ਦਾ ਨਿਸ਼ਚਿਤ ਮੁੱਲ ਦੇਣ ਲਈ ਵਚਨਬੱਧ ਹੈ ਅਤੇ ਸਰਕਾਰ ਵਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਫਸਲ ਦੀ ਖਰੀਦ ਸੁਨਿਸ਼ਚਿਤ ਕੀਤੀ ਗਈ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਸ ਦੀ ਖ਼ਰੀਦ ਤੁਰੰਤ ਕੀਤੀ ਜਾ ਸਕੇ।ਇਸ ਮੌਕੇ ਐੱਸ.ਡੀ.ਐੱਮ ਅਸ਼ੋਕ ਕੁਮਾਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਹੇਠ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਹਨ।