05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਅਠਵਾਲ ਵਿਚ 35 ਮੈਂਬਰੀ ਕਮੇਟੀ ਬਣਾਈ

ਬਟਾਲਾ, 5 ਅਕਤੂਬਰ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਬਟਾਲਾ ਦੀ ਪਿੰਡ ਅਠਵਾਲ ਵਿਚ ਭਰਵੀਂ ਮੀਟਿੰਗ ਹੋਈ, ਜਿਸ ਵਿਚ ਪ੍ਰਿਥੀਪਾਲ ਸਿੰਘ ਬਟਾਲਾ ਮੈਂਬਰ ਕਾਰਜਕਾਰਨੀ ਕਮੇਟੀ ਅਤੇ ਇੰਚਾਰਜ ਹਲਕਾ ਬਟਾਲਾ, ਜਸਬੀਰ ਸਿੰਘ ਬਟਾਲਾ, ਗੁਰਤੇਜ ਸਿੰਘ ਹੇਅਰ ਜ਼ਿਲ੍ਹਾ ਯੂਥ ਪ੍ਰਧਾਨ, ਸੁਖਜੀਤ ਸਿੰਘ ਸ਼ਹਾਬਪੁਰਾ, ਖੁਸ਼ਕਰਨ ਸਿੰਘ ਹੇਅਰ, ਜਸਵੰਤ ਸਿੰਘ ਠੇਕੇਦਾਰ, ਹਰਵੰਤ ਸਿੰਘ ਧਾਰੀਵਾਲ ਭੋਜਾ, ਰਤਨ ਸਿੰਘ ਸੂਬੇਦਾਰ, ਸਰਪੰਚ ਮਨਜੀਤ ਸਿੰਘ, ਦਿਲਬਾਗ ਸਿੰਘ ਗੋਬਿੰਦ ਨਗਰ, ਜਤਿੰਦਰ ਸਿੰਘ ਭੱਟੀ, ਗੁਰਜੀਤ ਸਿੰਘ ਹੀਰਾ, ਸੁਖਵਿੰਦਰ ਸਿੰਘ ਕੋਟਲੀ ਭਾਨ ਸਿੰਘ, ਜਨਕ ਰਾਜ, ਜਗਜੀਤ ਸਿੰਘ ਬਟਾਲਾ, ਜਤਿੰਦਰ ਸਿੰਘ ਸੋਨੂੰ, ਰਣਜੀਤ ਸਿੰਘ ਦਿਆਲਗੜ੍ਹ, ਹਰਮੀਤ ਸਿੰਘ, ਨਰਿੰਦਰ ਸਿੰਘ ਮੱਲ੍ਹੀ, ਗੁਰਮੀਤ ਸਿੰਘ ਬਟਾਲਾ, ਗੁਰਦੀਪਕ ਸਿੰਘ ਯੂਥ ਆਗੂ, ਬੀਬੀ ਮਨਪ੍ਰੀਤ ਕੌਰ, ਬੀਬੀ ਰਾਜਵਿੰਦਰ ਕੌਰ ਆਦਿ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਪ੍ਰਿਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਖਾਤਮੇ ਵਿਚ ਬੁਰੀ ਤਰ੍ਹਾਂ ਫੇਲ ਹੋਈ ਹੈ।

Ad Position 21
No active advertisement
ਅਜੀਤ ਡੈਸਕ 06-10-2026
ਬਟਾਲਾ, 5 ਅਕਤੂਬਰ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਬਟਾਲਾ ਦੀ ਪਿੰਡ ਅਠਵਾਲ ਵਿਚ ਭਰਵੀਂ ਮੀਟਿੰਗ ਹੋਈ, ਜਿਸ ਵਿਚ ਪ੍ਰਿਥੀਪਾਲ ਸਿੰਘ ਬਟਾਲਾ ਮੈਂਬਰ ਕਾਰਜਕਾਰਨੀ ਕਮੇਟੀ ਅਤੇ ਇੰਚਾਰਜ ਹਲਕਾ ਬਟਾਲਾ, ਜਸਬੀਰ ਸਿੰਘ ਬਟਾਲਾ, ਗੁਰਤੇਜ ਸਿੰਘ ਹੇਅਰ ਜ਼ਿਲ੍ਹਾ ਯੂਥ ਪ੍ਰਧਾਨ, ਸੁਖਜੀਤ ਸਿੰਘ ਸ਼ਹਾਬਪੁਰਾ, ਖੁਸ਼ਕਰਨ ਸਿੰਘ ਹੇਅਰ, ਜਸਵੰਤ ਸਿੰਘ ਠੇਕੇਦਾਰ, ਹਰਵੰਤ ਸਿੰਘ ਧਾਰੀਵਾਲ ਭੋਜਾ, ਰਤਨ ਸਿੰਘ ਸੂਬੇਦਾਰ, ਸਰਪੰਚ ਮਨਜੀਤ ਸਿੰਘ, ਦਿਲਬਾਗ ਸਿੰਘ ਗੋਬਿੰਦ ਨਗਰ, ਜਤਿੰਦਰ ਸਿੰਘ ਭੱਟੀ, ਗੁਰਜੀਤ ਸਿੰਘ ਹੀਰਾ, ਸੁਖਵਿੰਦਰ ਸਿੰਘ ਕੋਟਲੀ ਭਾਨ ਸਿੰਘ, ਜਨਕ ਰਾਜ, ਜਗਜੀਤ ਸਿੰਘ ਬਟਾਲਾ, ਜਤਿੰਦਰ ਸਿੰਘ ਸੋਨੂੰ, ਰਣਜੀਤ ਸਿੰਘ ਦਿਆਲਗੜ੍ਹ, ਹਰਮੀਤ ਸਿੰਘ, ਨਰਿੰਦਰ ਸਿੰਘ ਮੱਲ੍ਹੀ, ਗੁਰਮੀਤ ਸਿੰਘ ਬਟਾਲਾ, ਗੁਰਦੀਪਕ ਸਿੰਘ ਯੂਥ ਆਗੂ, ਬੀਬੀ ਮਨਪ੍ਰੀਤ ਕੌਰ, ਬੀਬੀ ਰਾਜਵਿੰਦਰ ਕੌਰ ਆਦਿ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਪ੍ਰਿਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਖਾਤਮੇ ਵਿਚ ਬੁਰੀ ਤਰ੍ਹਾਂ ਫੇਲ ਹੋਈ ਹੈ। ਇਹ ਬਿਮਾਰੀਆਂ ਪਹਿਲੇ ਨਾਲੋਂ ਪੰਜ ਗੁਣਾ ਪੰਜਾਬ ਵਿਚ ਵਧ ਗਈਆਂ ਹਨ। ਕੈਪਟਨ ਹਰਪਾਲ ਸਿੰਘ, ਅਨੂਪ ਸਿੰਘ ਬੋਪਾਰਾਏ, ਜਸਬੀਰ ਸਿੰਘ, ਸੁਖਜੀਤ ਸਿੰਘ, ਖੁਸ਼ਰਕਨ ਸਿੰਘ ਹੇਅਰ, ਗੁਰਤੇਜ ਸਿੰਘ ਹੇਅਰ ਨੇ ਕਿਹਾ ਕਿ ਜੇ ਭਾਈ ਅੰਮ੍ਰਿਤਪਾਲ ਸਿੰਘ ਸਾਡੀ ਖਾਤਰ ਜੇਲ ਵਿਚ ਬੈਠਾ ਹੈ ਤਾਂ ਸਾਨੂੰ ਘਰ-ਘਰ ਅੰਮ੍ਰਿਤ ਪਾਲ ਸਿੰਘ ਬਣਨਾ ਚਾਹੀਦਾ ਹੈ। ਜੇ ਚੋਣ ਕਮਿਸ਼ਨ ਭਾਈ ਅੰਮ੍ਰਿਤਪਾਲ ਦੀ ਪਾਰਟੀ ਨਹੀਂ ਰਜਿਸਟਰ ਕਰਦਾ ਤੇ ਤਾਂ ਵੀ ਵੋਟਾਂ ਨਾਲ ਉਨ੍ਹਾਂ ਦੇ ਡੱਬੇ ਭਰ ਦਿਓ। ਪੰਜਾਬ ਵਿਚ ਅਮਨ ਕਾਨੂੰਨ ਦੀ ਹਾਲਤ ਬਹੁਤ ਮਾੜੀ ਹੈ, ਨਿੱਤ ਕਤਲ ਹੋ ਰਹੇ ਹਨ। ਸਿੱਖਿਆ ਤੇ ਸਿਹਤ ਸਹੂਲਤਾਂ ਦੀ ਹਾਲਤ ਬਹੁਤ ਮਾੜੀ ਹੈ, ਸਿਰਫ ਸਬਜਬਾਗੀ ਦਿਖਾਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੀਜੇਪੀ ਦੀ ਭਾਰਤ ਸਰਕਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਾ ਕਰਾ ਕੇ ਬਾਦਲ ਪਰਿਵਾਰ ਦੀ ਪੁਸ਼ਤਪਨਾਹੀ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਖੁੱਲ ਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਚੱਲਣ ਲਈ ਕਿਹਾ। ਸਰਪੰਚ ਮਨਜੀਤ ਸਿੰਘ, ਹਰਵੰਤ ਸਿੰਘ ਧਾਰੀਵਾਲ ਭੋਜਾ, ਬੀਬੀ ਮਨਪ੍ਰੀਤ ਕੌਰ, ਜਤਿੰਦਰ ਸਿੰਘ ਭੱਟੀ ਨੇ ਕਿਹਾ ਕਿ ਸਾਰੇ ਲੋਕਾਂ ਨੂੰ ਧਰਮਾਂ, ਵਰਗਾਂ, ਜਾਤਾਂ ਤੋਂ ਉੱਪਰ ਉੱਠ ਕੇ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਭਾਈ ਅੰਮ੍ਰਿਤਪਾਲ ਸਿੰਘ ਦੀ ਸਰਕਾਰ ਬਣਾਉਣੀ ਚਾਹੀਦੀ ਹੈ। ਇਸ ਮੌਕੇ ਪਿੰਡ ਦੀ 35 ਮੈਂਬਰੀ ਕਮੇਟੀ ਬਣਾਈ ਗਈ, ਜਿਸ ਵਿਚ ਪ੍ਰਗਟ ਸਿੰਘ, ਸਤਵੰਤ ਸਿੰਘ, ਦਿਲਬਾਗ ਸਿੰਘ, ਕਾਬਲ ਸਿੰਘ, ਬਾਬਾ ਨਿਰਮਲ ਸਿੰਘ, ਬਿਕਰਮਜੀਤ ਸਿੰਘ, ਰਵਿੰਦਰਜੀਤ ਸਿੰਘ, ਪਵਨਦੀਪ ਸਿੰਘ, ਉਂਕਾਰ ਸਿੰਘ, ਹਰਕਰਨ ਸਿੰਘ, ਅਮਨਦੀਪ ਸਿੰਘ, ਜੁਝਾਰ ਸਿੰਘ, ਗੁਰਚੇਤਨ ਸਿੰਘ, ਜੁਗਰਾਜ ਸਿੰਘ, ਵਿਲੀਅਮ, ਰਣਜੋਤ ਸਿੰਘ, ਸਕੱਤਰ ਸਿੰਘ, ਬੱਬੀ ਮਸੀਹ, ਰਵਿੰਦਰ ਸਿੰਘ, ਸੋਨੂੰ ਮਸੀਹ, ਬੂਟਾ ਮਸੀਹ, ਦੇਵੀ ਦਿਆਲ, ਭਿੰਦਾ ਅਠਵਾਲ, ਬਲਵਿੰਦਰ ਸਿੰਘ ਅਠਵਾਲ, ਦਲਬੀਰ ਸਿੰਘ, ਰਮਿੰਦਰ ਸਿੰਘ ਕਲੇਰ, ਬਲਵਿੰਦਰ ਸਿੰਘ, ਅਮਨਦੀਪ ਸਿੰਘ, ਮਨਜਿੰਦਰ ਸਿੰਘ, ਦਿਲਬਾਗ ਸਿੰਘ, ਕਿਰਪਾਲ ਸਿੰਘ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ, ਤਲਬੀਰ ਸਿੰਘ, ਹਰਪਾਲ ਸਿੰਘ, ਬੂਆ ਸਿੰਘ ਆਦਿ ਮੈਂਬਰ ਬਣਾਏ ਗਏ। ਅਖੀਰ ਵਿਚ ਸ਼ਮਸ਼ੇਰ ਸਿੰਘ, ਸਤਵੰਤ ਸਿੰਘ ਅਤੇ ਪ੍ਰਗਟ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਭੈਣੀ ਮੀਆਂ ਖਾਂ ਦਾਣਾ ਮੰਡੀ ’ਚ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕਾਂਗਰਸੀ ਆਗੂ ਜਗੀਰ ਸਿੰਘ ਪੱਡਾ ਨੂੰ ਸਦਮਾ- ਛੋਟੇ ਭਰਾ ਦਾ ਦਿਹਾਂਤ, ਅੰਤਿਮ ਸੰਸਕਾਰ 7 ਨੂੰ
Ad Position 24