07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਖੇਡਾਂ ਵਤਨ ਪੰਜਾਬ ਦੀਆਂ-2026 ’ਚ ਐੱਸ. ਐੱਸ. ਬਾਜਵਾ ਸਕੂਲ ਦੀ ਵਾਲੀਬਾਲ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 6 ਅਕਤੂਬਰ (ਸਤਿੰਦਰ ਸਿੰਘ)-ਦੀਨਾਨਗਰ ਵਿਖੇ ਐੱਸ. ਐੱਮ.

Ad Position 21
No active advertisement
ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਅਧਿਆਪਕ। ਅਜੀਤ ਤਸਵੀਰ 07-10-2026
ਬਟਾਲਾ, 6 ਅਕਤੂਬਰ (ਸਤਿੰਦਰ ਸਿੰਘ)-ਦੀਨਾਨਗਰ ਵਿਖੇ ਐੱਸ. ਐੱਮ. ਕਾਲਜ ਵਿਚ ਖੇਡਾਂ ਵਤਨ ਪੰਜਾਬ ਦੀਆਂ-2026 (ਸੀਜ਼ਨ-4) ਦਾ ਸ਼ੁਭ ਆਰੰਭ ਪੂਰੇ ਉਤਸ਼ਾਹ ਤੇ ਖੇਡ ਭਾਵਨਾ ਨਾਲ ਹੋਇਆ। ਖੇਡ ਮੁਕਾਬਲੇ ਵਿਚ ਵੱਖ-ਵੱਖ ਸੰਸਥਾਵਾਂ ਦੇ 200 ਤੋਂ ਵੱਧ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਤੇ ਬਲਾਕ ਪੱਧਰ ’ਤੇ ਵਾਲੀਬਾਲ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਐੱਸ. ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-14 ਵਰਗ ਵਿਚ ਵਾਲੀਬਾਲ ਮੁਕਾਬਲੇ ’ਚ ਭਾਗ ਲੈਂਦਿਆਂ ਜ਼ਿਲ੍ਹਾ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀ ਗੁਰਨੂਰ ਸਿੰਘ ਦੀ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਨ ਉਪਰੰਤ ਰਾਜ ਪੱਧਰ ’ਤੇ ਖੇਡਣ ਲਈ ਚੋਣ ਹੋਈ। ਮੁਕਾਬਲੇ ਵਿਚ 5ਵੀਂ ਤੋਂ 7ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ। ਵਿਦਿਆਰਥੀਆਂ ਨੂੰ ਕੋਚ ਬਾਸਿਤ ਅਹਿਮਦ ਤੇ ਸੁਖਜਿੰਦਰ ਸਿੰਘ ਵਲੋਂ ਦਿੱਤੀ ਗਈ ਸਿਖਲਾਈ ਅਤੇ ਮਾਰਗਦਰਸ਼ਨ ਦਾ ਵੀ ਭਰਪੂਰ ਲਾਭ ਮਿਲਿਆ। ਮੁਕਾਬਲੇ ਵਿਚ ਜੇਤੂ ਰਹੇ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ ਦੀ ਪ੍ਰਬੰਧਕ ਕਮੇਟੀ ਵਲੋਂ ਸੋਨੇ ਦੇ ਤਗਮੇ ਦੇ ਕੇ ਸਨਮਾਨਿਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਡਾਇਰੈਕਟਰ ਐੱਮ. ਐੱਲ. ਸ਼ਰਮਾ (ਰਾਸ਼ਟਰੀ ਪੁਰਸਕਾਰ ਵਿਜੇਤਾ) ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਸਟਾਫ਼ ਨੂੰ ਦਿਲੋਂ ਵਧਾਈ ਦਿੱਤੀ। ਸਕੂਲ ਦੇ ਚੇਅਰਮੈਨ ਡਾ. ਰਾਜੇਸ਼ ਸ਼ਰਮਾ ਅਤੇ ਕੋਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਹੈ। ਪ੍ਰਿੰਸੀਪਲ ਅਮਿਤ ਸਿੰਘ ਨੋਗਾ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਸ ਉਪਲਬਧੀ ਨਾਲ ਪੂਰੇ ਸਕੂਲ ਪਰਿਵਾਰ ਨੂੰ ਮਾਣ ਮਹਿਸੂਸ ਹੋ ਰਿਹਾ ਹੈ। ਇਸ ਮੌਕੇ ਸਕੂਲ ਦੇ ਉਪ-ਪ੍ਰਿੰਸੀਪਲ ਕਪਿਲ ਸ਼ਰਮਾ ਅਤੇ ਸਮੂਹ ਸਟਾਫ਼ ਨੇ ਵੀ ਜੇਤੂ ਟੀਮ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਾਰਡ ਨੰਬਰ 13 ਦੇ ਕਈ ਪਰਿਵਾਰ ਕਾਂਗਰਸ ਛੱਡ ਕੇ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਸਕੇਟਿੰਗ ਮੁਕਾਬਲੇ ’ਚ ਸੇਖਪੁਰ ਸਕੂਲ ਦੇ ਮਾਨਵਜੀਤ ਨੇ ਪ੍ਰਾਪਤ ਕੀਤੇ ਸੋਨ ਤਗਮੇ
Ad Position 24