2009 ਤੋਂ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕੀਤਾ ਜਾਵੇ : ਪ੍ਰਧਾਨ ਰੰਧਾਵਾ
ਬਟਾਲਾ, 6 ਅਕਤੂਬਰ (ਹਰਦੇਵ ਸਿੰੰਘ ਸੰਧੂ)- ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸ਼ੋਸਿਏਸ਼ਨ ਇਕਾਈ ਬਟਾਲਾ ਦੀ ਇਕ ਅਹਿਮ ਮੀਟੰਗ ਸਥਾਨਕ ਪੁਲਿਸ ਲਾਇਨ ਵਿਖੇ ਪ੍ਰਧਾਨ ਜਾਗੀਰ ਸਿੰਘ ਰੰਧਾਵਾ ਸੇਵਾ ਮੁਕਤ ਇੰਸਪੈਕਟਰ ਦੀ ਅਗਵਾਈ ਹੇਠ ਹੋਈ ਜਿਸ ਵਿਚ ਇਕਾਈ ਦੇ ਸਰਪ੍ਰਸਤ ਸੇਵਾ ਮੁਕਤ ਡੀ. ਐਸ.
ਬਟਾਲਾ, 6 ਅਕਤੂਬਰ (ਹਰਦੇਵ ਸਿੰੰਘ ਸੰਧੂ)- ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸ਼ੋਸਿਏਸ਼ਨ ਇਕਾਈ ਬਟਾਲਾ ਦੀ ਇਕ ਅਹਿਮ ਮੀਟੰਗ ਸਥਾਨਕ ਪੁਲਿਸ ਲਾਇਨ ਵਿਖੇ ਪ੍ਰਧਾਨ ਜਾਗੀਰ ਸਿੰਘ ਰੰਧਾਵਾ ਸੇਵਾ ਮੁਕਤ ਇੰਸਪੈਕਟਰ ਦੀ ਅਗਵਾਈ ਹੇਠ ਹੋਈ ਜਿਸ ਵਿਚ ਇਕਾਈ ਦੇ ਸਰਪ੍ਰਸਤ ਸੇਵਾ ਮੁਕਤ ਡੀ.ਐਸ.ਪੀ. ਸੁਖਬੀਰ ਸਿੰਘ ਨੱਤ ਵਿਸ਼ੇਸ ਤੌਰ ’ਤੇ ਸ਼ਾਮਿਲ ਹੋਏ ਜਿਨ੍ਹਾਂ ਸਮੂਹ ਪੈਨਸ਼ਰਨਰਾਂ ਵਲੋਂ ਸਵਾਗਤ ਕੀਤਾ ਗਿਆ। ਮੀਟਿੰਗ ਵਿਚ ਹਾਜ਼ਰ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਹੱਲ ਹੋਣ ਵਾਲੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ ਤੇ ਰਹਿੰਦੀਆਂ ਮੁਸ਼ਕਲਾਂ ਨੂੰ ਸੰਬੰਧਿਤ ਵਿਭਾਗ ਨੂੰ ਲਿਖ ਕੇ ਭੇਜੀਆ ਗਈਆਂ। ਪ੍ਰਧਾਨ ਜਗੀਰ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਆਪ ਨ ਸਰਕਾਰ ਬਣਨ ਤੋਂ ਪਹਿਲਾਂ ਪੈਨਸ਼ਨਰਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ’ਤੇ ਪੈਨਸ਼ਨਰਾਂ ਦੀਆਂ ਮੰਗਾ ਪਹਿਲ ਦੇ ਆਧਾ ਰ’ਤੇ ਪਹੁੰਚ ਗਈ ਹੈ ਪਰ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੋਲਿਆ ਕਰੀ ਰੱਖਿਆ ਗਿਆ। ਇਸ ਮੌਕੇ ਜਗੀਰ ਸਿੰਘ, ਸੁਖਬੀਰ ਸਿੰਘ ਨੱਤ, ਦਲਬੀਰ ਸਿੰਘ ਚਾਹਲ, ਹਰਦੇਵ ਸਿੰਘ, ਪਰਮਜੀਤ ਸਿੰਘ, ਕੁਲਵੰਤ ਸਿੰਘ, ਬਲਕਾਰ ਸਿੰਘ, ਅਮਰਜੀਤ ਮਸੀਹ, ਰਤਨ ਸਿੰਘ, ਅਵਤਾਰ ਸਿੰਘ, ਜੋਗਿੰਦਰ ਸਿੰਘ, ਬਾਵਾ ਸਿੰਘ, ਹਰਜੀਤ ਸਿੰਘ, ਬਲਜਿੰਦਰ ਸਿੰਘ, ਬਲਜੀਤ ਸਿੰਘ, ਦਲਬੀਰ ਸਿੰਘ, ਸਤਨਾਮ ਸਿੰਘ, ਬਲਬੀਰ ਸਿੰਘ, ਹਰਜੀਤ ਸਿੰਘ, ਜਸਪਾਲ ਮਸੀਹ, ਸਲੀਮ ਮਸੀਹ, ਜਗਜੀਤ ਸਿੰਘ, ਜੋਗਿੰਦਰ ਸਿੰਘ, ਗੁਰਪਾਲ ਸਿੰਘ, ਜੈ ਰਾਮ ਸਿੰਘ, ਬਲਵਿੰਦਰ ਸਿੰਘ, ਰਾਕੇਸ਼ ਕੁਮਾਰ, ਪ੍ਰਤਾਪ ਸਿੰਘ, ਚਿਮਨ ਲਾਲ, ਲਾਰਡ ਕਰਜਨ, ਕੁਲਦੀਪ ਸਿੰਘ, ਪ੍ਰਤਾਪ ਸਿੰਘ, ਅਜੀਤ ਸਿੰਘ, ਬਚਿੱਤਰ ਸਿੰਘ, ਸਵਿੰਦਰ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਜਰਨੈਲ ਸਿੰਘ ਆਦਿ ਹਾਜ਼ਰ ਸਨ ।