07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਥਾਣਾ ਕਾਹਨੂੰਵਾਨ ਪੁਲਿਸ ਵਲੋਂ 9 ਕਿੱਲੋ ਚੂਰਾ ਪੋਸਤ ਤੇ 15 ਹਜ਼ਾਰ ਡਰੱਗ ਮਨੀ ਸਮੇਤ ਦੋ ਕਾਬੂ

ਕਾਹਨੂੰਵਾਨ, 6 ਅਕਤੂਬਰ (ਨਿਸ਼ਾਨ ਸਿੰਘ ਚਾਹਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਕਾਹਨੂੰਵਾਨ ਦੀ ਪੁਲਿਸ ਨੇ 2 ਵਿਅਕਤੀਆਂ ਨੂੰ 9 ਕਿੱਲੋਗ੍ਰਾਮ ਚੂਰਾ ਪੋਸਤ ਤੇ 15 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁਖੀ ਕੁਲਦੀਪ ਸਿੰਘ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਦੀ ਤਲਾਸ਼ ਵਿਚ ਸਮੇਤ ਪਾਰਟੀ ਇਲਾਕੇ ਅੰਦਰ ਗਸ਼ਤ ਕਰਦੇ ਹੋਏ ਜਦੋਂ ਅੱਡਾ ਤੁਗਲਵਾਲ ਕੋਲ ਪੁੱਜੇ ਤਾਂ ਪੁਲਿਸ ਪਾਰਟੀ ਵਲੋਂ ਸਾਹਮਣੇ ਤੋਂ ਆ ਰਹੇ ਇਕ ਟਰੱਕ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ ਤਾਂ ਟਰੱਕ ’ਚ ਸਵਾਰ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ।

Ad Position 21
No active advertisement
ਅਜੀਤ ਡੈਸਕ 07-10-2026
ਕਾਹਨੂੰਵਾਨ, 6 ਅਕਤੂਬਰ (ਨਿਸ਼ਾਨ ਸਿੰਘ ਚਾਹਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਕਾਹਨੂੰਵਾਨ ਦੀ ਪੁਲਿਸ ਨੇ 2 ਵਿਅਕਤੀਆਂ ਨੂੰ 9 ਕਿੱਲੋਗ੍ਰਾਮ ਚੂਰਾ ਪੋਸਤ ਤੇ 15 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁਖੀ ਕੁਲਦੀਪ ਸਿੰਘ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਦੀ ਤਲਾਸ਼ ਵਿਚ ਸਮੇਤ ਪਾਰਟੀ ਇਲਾਕੇ ਅੰਦਰ ਗਸ਼ਤ ਕਰਦੇ ਹੋਏ ਜਦੋਂ ਅੱਡਾ ਤੁਗਲਵਾਲ ਕੋਲ ਪੁੱਜੇ ਤਾਂ ਪੁਲਿਸ ਪਾਰਟੀ ਵਲੋਂ ਸਾਹਮਣੇ ਤੋਂ ਆ ਰਹੇ ਇਕ ਟਰੱਕ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ ਤਾਂ ਟਰੱਕ ’ਚ ਸਵਾਰ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ। ਪੁਲਿਸ ਵਲੋਂ ਸ਼ੱਕ ਦੇ ਆਧਾਰ ’ਤੇ ਜਦੋ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 9 ਕਿਲੋਗ੍ਰਾਮ ਚੂਰਾ ਪੋਸਤ ਤੇ 15 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ। ਪੁਲਿਸ ਨੇ ਦੋਵਾਂ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਦਿਆਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਾਬੂ ਕੀਤੇ ਵਿਅਕਤੀਆਂ ਦੀ ਰਮੇਸ਼ ਮਸੀਹ ਉਰਫ਼ ਮੇਸ਼ੀ ਪੁੱਤਰ ਸ਼ੀਦਾ ਵਾਸੀ ਰੂੜ੍ਹਾ ਬੁੱਟਰ ਅਤੇ ਦਲਜੀਤ ਸਿੰਘ ਉਰਫ ਘੁੱਦਾ ਪੁੱਤਰ ਪੂਰਨ ਸਿੰਘ ਵਾਸੀ ਸਠਿਆਲੀ ਵਜੋਂ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਹੀ ਪੰਜਾਬ ਨੂੰ ਲੀਹਾਂ ’ਤੇ ਲਿਆਵੇਗੀ : ਅਗਵਾਨ, ਬਟਾਲਾ ਅਗਲੀ ਖ਼ਬਰ ਦੂਲਾਨੰਗਲ ਦਾ ਸਾਲਾਨਾ ਛਿੰਝ ਤੇ ਜੋੜ ਮੇਲਾ 9 ਨੂੰ
Ad Position 24