07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਹੀ ਪੰਜਾਬ ਨੂੰ ਲੀਹਾਂ ’ਤੇ ਲਿਆਵੇਗੀ : ਅਗਵਾਨ, ਬਟਾਲਾ

ਬਟਾਲਾ, 6 ਅਕਤੂਬਰ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਕਾਰਜਕਾਰਨੀ ਕਮੇਟੀ ਮੈਂਬਰ ਅਤੇ ਇੰਚਾਰਜ ਹਲਕਾ ਬਟਾਲਾ, ਪ੍ਰਿਥੀਪਾਲ ਸਿੰਘ ਬਟਾਲਾ ਅਤੇ ਹਲਕਾ ਬਟਾਲਾ ਦੇ ਸੀਨੀਅਰ ਆਗੂਆਂ ਨੇ ਭਾਈ ਸੁਖਵਿੰਦਰ ਸਿੰਘ ਅਗਵਾਨ ਪਾਰਲੀਮਾਨੀ ਬੋਰਡ ਮੈਂਬਰ ਅਤੇ ਪਾਰਟੀ ਦੇ ਤਾਲਮੇਲ ਕਮੇਟੀ ਦੇ ਕੋਆਰਡੀਨੇਟਰ ਨੂੰ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮਿਲ ਕੇ ਮੁਲਾਕਾਤ ਕੀਤੀ। ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਦਿੱਤੀਆਂ ਵੱਡੀਆਂ ਜ਼ਿੰਮੇਵਾਰੀਆਂ ਸਬੰਧੀ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

Ad Position 21
No active advertisement
ਭਾਈ ਸੁਖਵਿੰਦਰ ਸਿੰਘ ਅਗਵਾਨ ਦਾ ਸਨਮਾਨ ਕਰਦੇ ਪ੍ਰਿਥੀਪਾਲ ਸਿੰਘ ਬਟਾਲਾ ਤੇ ਹੋਰ। ਅਜੀਤ ਤਸਵੀਰ 07-10-2026
ਬਟਾਲਾ, 6 ਅਕਤੂਬਰ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਕਾਰਜਕਾਰਨੀ ਕਮੇਟੀ ਮੈਂਬਰ ਅਤੇ ਇੰਚਾਰਜ ਹਲਕਾ ਬਟਾਲਾ, ਪ੍ਰਿਥੀਪਾਲ ਸਿੰਘ ਬਟਾਲਾ ਅਤੇ ਹਲਕਾ ਬਟਾਲਾ ਦੇ ਸੀਨੀਅਰ ਆਗੂਆਂ ਨੇ ਭਾਈ ਸੁਖਵਿੰਦਰ ਸਿੰਘ ਅਗਵਾਨ ਪਾਰਲੀਮਾਨੀ ਬੋਰਡ ਮੈਂਬਰ ਅਤੇ ਪਾਰਟੀ ਦੇ ਤਾਲਮੇਲ ਕਮੇਟੀ ਦੇ ਕੋਆਰਡੀਨੇਟਰ ਨੂੰ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮਿਲ ਕੇ ਮੁਲਾਕਾਤ ਕੀਤੀ। ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਦਿੱਤੀਆਂ ਵੱਡੀਆਂ ਜ਼ਿੰਮੇਵਾਰੀਆਂ ਸਬੰਧੀ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਮੀਟਿੰਗ ਵਿਚ ਪਾਰਟੀ ਦੀਆਂ ਜ਼ਿਲ੍ਹਾ ਗੁਰਦਾਸਪੁਰ ਵਿਚ ਰਾਜਨੀਤਿਕ ਗਤੀਵਿਧੀਆਂ ਅਤੇ ਜਥੇਬੰਦਕ ਤੌਰ ’ਤੇ ਮਜ਼ਬੂਤ ਕਰਨ ਦੇ ਚੱਲ ਰਹੇ ਉਪਰਾਲਿਆਂ ਤੇ ਕਾਰਵਾਈਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਗੁਰਦਾਸਪੁਰ ਵਿਚ ਪਾਰਟੀ ਦੇ ਦਿਨ-ਪ੍ਰਤੀ-ਦਿਨ ਉੱਠ ਰਹੇ ਗ੍ਰਾਫ ਸਬੰਧੀ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਜ਼ਿਲ੍ਹਾ ਵਿਚ ਨੌਜਵਾਨਾਂ ਤੇ ਬੀਬੀਆਂ ਦਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨਾਲ ਜੁੜਨ ਦੇ ਰੁਝਾਨ ਨੂੰ ਪੰਜਾਬ ਲਈ ਸ਼ੁਭ ਸੰਕੇਤ ਦੱਸਿਆ। ਭਾਈ ਅਗਵਾਨ ਨੇ ਜ਼ਿਲ੍ਹੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ ਤੇ ਮਹੱਲਾ ਪੱਧਰ ’ਤੇ ਕਮੇਟੀਆਂ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਵੱਧ ਤੋਂ ਵੱਧ ਗਿਣਤੀ ਵਿਚ ਨੌਜਵਾਨਾਂ ਅਤੇ ਬੀਬੀਆਂ ਨੂੰ ਪਾਰਟੀ ਨਾਲ ਜੋੜਨ ਲਈ ਕਿਹਾ। ਉਨ੍ਹਾਂ ਹਲਕਾ ਬਟਾਲਾ ਦੇ ਪਿੰਡਾਂ ਤੇ ਮਹੱਲਿਆਂ ਵਿਚ ਬਣ ਰਹੀਆਂ ਕਮੇਟੀਆਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਸ ਨਾਲ ਜ਼ਿਲ੍ਹੇ ਅਤੇ ਪੰਜਾਬ ਵਿਚ ਪਾਰਟੀ ਹੋਰ ਮਜ਼ਬੂਤ ਹੋ ਰਹੀ ਹੈ। ਭਾਈ ਅਗਵਾਨ ਨੇ ਕਿਹਾ ਕਿ ਪਾਰਟੀ ਪੰਜਾਬ ਵਿਚ ਇਮਾਨਦਾਰ, ਯੋਗ ਅਤੇ ਸੂਝਵਾਨ ਉਮੀਦਵਾਰਾਂ ਨੂੰ ਜੋ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਹੋਰਾਂ ਦੀ ਵਿਚਾਰਧਾਰਾ ’ਤੇ ਖਰੇ ਉਤਰਦੇ ਹੋਣ, ਉਨ੍ਹਾਂ ਨੂੰ ਉਮੀਦਵਾਰ ਬਣਾਏਗੀ। ਭਾਈ ਅੰਮ੍ਰਿਤਪਾਲ ਸਿੰਘ ਹੀ ਪੰਜਾਬ ਨੂੰ ਪੈਰਾਂ ਸਿਰ ਖੜਾ ਕਰ ਸਕਦਾ ਹੈ। ਪ੍ਰਿਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਭਾਈ ਸੁਖਵਿੰਦਰ ਸਿੰਘ ਅਗਵਾਨ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਪਾਰਟੀ ਵਲੋਂ ਜ਼ਿਲ੍ਹਾ ਗੁਰਦਾਸਪੁਰ ਨੂੰ ਵੱਡਾ ਮਾਣ ਬਖਸ਼ਿਆ ਗਿਆ ਹੈ। ਭਾਈ ਸੁਖਵਿੰਦਰ ਸਿੰਘ , ਮਹਾਨ ਸ਼ਹੀਦ ਸਤਵੰਤ ਸਿੰਘ ਜੀ ਹੋਰਾਂ ਦੇ ਵਾਰਿਸ ਹਨ ਅਤੇ ਉਨ੍ਹਾਂ ਦਾ ਜ਼ਿਲ੍ਹਾ ਗੁਰਦਾਸਪੁਰ ਵਿਚ ਬਹੁਤ ਮਾਣ-ਸਤਿਕਾਰ ਹੈ। ਉਨ੍ਹਾਂ ਨਾਲ ਜ਼ਿਲ੍ਹਾ ਗੁਰਦਾਸਪੁਰ ਵਿਚ ਅਕਾਲੀ ਦਲ ‘ਵਾਰਿਸ ਪਾਰਟੀ ਦੇ’ ਬਹੁਤ ਮਜ਼ਬੂਤ ਹੋਈ ਹੈ। ਪਾਰਟੀ ਦਾ ਸਿੱਖਾਂ ਤੇ ਪੰਜਾਬ ਵਿਚ ਆਧਾਰ ਹੋਰ ਮਜ਼ਬੂਤ ਹੋਇਆ। ਇਸ ਮੌਕੇ ਕੈਪਟਨ ਹਰਪਾਲ ਸਿੰਘ ਚੌਧਰਪੁਰ, ਸਤਿੰਦਰਪਾਲ ਸਿੰਘ ਕੰਗ ਗਾਦੜੀਆਂ, ਅਵਤਾਰ ਸਿੰਘ ਜਫਰਵਾਲ, ਦਿਲਬਾਗ ਸਿੰਘ ਕੋਹਾਲੀ, ਦਲਬੀਰ ਸਿੰਘ ਫਤਿਹ ਨੰਗਲ, ਹਰਮੀਤ ਸਿੰਘ ਯੂਥ ਆਗੂ, ਗੁਰਦੀਪਕ ਸਿੰਘ ਯੂਥ ਆਗੂ ਆਦਿ ਮੌਜੂਦ ਸਨ। ਸਾਰਿਆਂ ਨੇ ਭਾਈ ਅਗਵਾਨ ਨੂੰ ਸਿਰੋਪਾਓ ਦੇ ਕੇ ਮਾਣ ਸਤਿਕਾਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਪ੍ਰਸ਼ਾਸਨਿਕ ਅਣਦੇਖੀ ਕਾਰਨ ਕਲਾਨੌਰ ਸਰਕਾਰੀ ਗਊਸ਼ਾਲਾ ਦੀ ਹਾਲਤ ਬੁਰੀ: ਅਮਲਾ ਸਾਹਨੀ ਅਗਲੀ ਖ਼ਬਰ ਥਾਣਾ ਕਾਹਨੂੰਵਾਨ ਪੁਲਿਸ ਵਲੋਂ 9 ਕਿੱਲੋ ਚੂਰਾ ਪੋਸਤ ਤੇ 15 ਹਜ਼ਾਰ ਡਰੱਗ ਮਨੀ ਸਮੇਤ ਦੋ ਕਾਬੂ
Ad Position 24