07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੀ ਈਵਾ ਮੈਰੀ ਜੈਵਲਿਨ ਥ੍ਰੋ ’ਚ ਤੀਜੇ ਸਥਾਨ ’ਤੇ ਰਹੀ

ਗੁਰਦਾਸਪੁਰ, 6 ਅਕਤੂਬਰ (ਚੱਕਰਾਜਾ)-ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਕਰਵਾਏ ਜ਼ੋਨ ਪੱਧਰੀ ਟੂਰਨਾਮੈਂਟ ’ਚ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਰ ਰਾਮਨਗਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜਿਸ ਤਹਿਤ ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਈਵਾ ਨੇ ਜੈਵਲਿਨ ਥ੍ਰੋ ’ਚੋਂ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 07-10-2026
ਗੁਰਦਾਸਪੁਰ, 6 ਅਕਤੂਬਰ (ਚੱਕਰਾਜਾ)-ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਕਰਵਾਏ ਜ਼ੋਨ ਪੱਧਰੀ ਟੂਰਨਾਮੈਂਟ ’ਚ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਰ ਰਾਮਨਗਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜਿਸ ਤਹਿਤ ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਈਵਾ ਨੇ ਜੈਵਲਿਨ ਥ੍ਰੋ ’ਚੋਂ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਪ੍ਰਾਪਤੀਆਂ ’ਚ ਵਿਦਿਆਰਥੀਆਂ ਦੀ ਮਿਹਨਤ ਦੇ ਨਾਲ-ਨਾਲ ਡੀ. ਪੀ. ਈ. ਅਧਿਆਪਕ ਦੀ ਅਗਵਾਈ ਅਤੇ ਖੇਡਾਂ ਦੀ ਤਿਆਰੀ ਦਾ ਅਹਿਮ ਯੋਗਦਾਨ ਰਿਹਾ। ਸਕੂਲ ਦੇ ਚੇਅਰਮੈਨ ਸਰਵਨ ਸਿੰਘ ਛੀਨਾ ਨੇ ਜੇਤੂ ਵਿਦਿਆਰਥੀਆਂ, ਡੀ. ਪੀ. ਈ. ਅਧਿਆਪਕਾ ਤੇ ਸਮੂਹ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਸਮੁੱਚੇ ਸਕੂਲ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ ਤੇ ਹੋਰ ਗਤੀਵਿਧੀਆਂ ਵਿਚ ਭਾਗ ਲੈਣ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਹੈ ਕਿ ਵਿਦਿਆਰਥੀ ਪੜ੍ਹਾਈ ’ਚ ਉੱਤਮ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਖੇਡਾਂ ਵਿਚ ਆਪਣੀ ਵੱਖਰੀ ਪਹਿਚਾਣ ਬਣਾ ਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਹੋਰ ਉੱਚਾ ਕਰਨ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫਲਤਾ ’ਤੇ ਮਾਪਿਆਂ ਵਲੋਂ ਵੀ ਖੁਸ਼ੀ ਤੇ ਮਾਣ ਦਾ ਪ੍ਰਗਟਾਵਾ ਕੀਤਾ ਗਿਆ। ਸਮੂਹ ਸਟਾਫ ਨੇ ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਮ੍ਰਿਤਕ ਤਜਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਕੱਢਿਆ ਮੋਮਬੱਤੀ ਮਾਰਚ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਦੀ ਅਧਿਆਪਿਕਾ ਆਂਚਲ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ
Ad Position 24