08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮ੍ਰਿਤਕ ਤਜਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਕੱਢਿਆ ਮੋਮਬੱਤੀ ਮਾਰਚ

ਗੁਰਦਾਸਪੁਰ, 6 ਅਕਤੂਬਰ (ਅਸ਼ੋਕ ਸ਼ਰਮਾ)-ਮ੍ਰਿਤਕ ਤਜਿੰਦਰ ਸਿੰਘ ਦੀ ਅੱਜ ਸਵੇਰੇ ਅੰਤਿਮ ਅਰਦਾਸ ਸੰਪੰਨ ਹੋਣ ਤੋਂ ਬਾਅਦ ਦਿਨ ਢੱਲਦਿਆਂ ਹੀ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਸਮੇਤ ਵੱਖ-ਵੱਖ ਕਿਸਾਨ ਤੇ ਨਿਹੰਗ ਜਥੇਬੰਦੀਆਂ ਮਸ਼ਾਲਾਂ ਤੇ ਮੋਮਬੱਤੀਆਂ ਲੈ ਕੇ ਸੜਕਾਂ ’ਤੇ ਉਤਰ ਆਈਆਂ। ਦਾਣਾ ਮੰਡੀ ਪੁਰਾਣਾ ਸ਼ਾਲਾ ਤੋਂ ਸ਼ੁਰੂ ਹੋਏ ਮੋਮਬੱਤੀ ਮਾਰਚ ਦੌਰਾਨ ਤਜਿੰਦਰ ਨੂੰ ਇਨਸਾਫ਼ ਦਿਓ ਦੇ ਨਾਅਰਿਆਂ ਨਾਲ ਗੁਰਦਾਸਪੁਰ ਪੁਲਿਸ ਦੇ ਰਵੱਈਏ ਖ਼ਿਲਾਫ਼ ਵੀ ਜ਼ੋਰਦਾਰ ਨਾਅਰੇਬਾਜ਼ੀ ਹੋਈ।

Ad Position 21
No active advertisement
ਪੁਰਾਣਾ ਸ਼ਾਲਾ ਵਿਖੇ ਕੱਢੇ ਮੋਮਬੱਤੀ ਮਾਰਚ ਵਿਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਦੇ ਆਗੂ। ਤਸਵੀਰ : ਅਸ਼ੋਕ ਸ਼ਰਮਾ 07-10-2026
ਗੁਰਦਾਸਪੁਰ, 6 ਅਕਤੂਬਰ (ਅਸ਼ੋਕ ਸ਼ਰਮਾ)-ਮ੍ਰਿਤਕ ਤਜਿੰਦਰ ਸਿੰਘ ਦੀ ਅੱਜ ਸਵੇਰੇ ਅੰਤਿਮ ਅਰਦਾਸ ਸੰਪੰਨ ਹੋਣ ਤੋਂ ਬਾਅਦ ਦਿਨ ਢੱਲਦਿਆਂ ਹੀ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਸਮੇਤ ਵੱਖ-ਵੱਖ ਕਿਸਾਨ ਤੇ ਨਿਹੰਗ ਜਥੇਬੰਦੀਆਂ ਮਸ਼ਾਲਾਂ ਤੇ ਮੋਮਬੱਤੀਆਂ ਲੈ ਕੇ ਸੜਕਾਂ ’ਤੇ ਉਤਰ ਆਈਆਂ। ਦਾਣਾ ਮੰਡੀ ਪੁਰਾਣਾ ਸ਼ਾਲਾ ਤੋਂ ਸ਼ੁਰੂ ਹੋਏ ਮੋਮਬੱਤੀ ਮਾਰਚ ਦੌਰਾਨ ਤਜਿੰਦਰ ਨੂੰ ਇਨਸਾਫ਼ ਦਿਓ ਦੇ ਨਾਅਰਿਆਂ ਨਾਲ ਗੁਰਦਾਸਪੁਰ ਪੁਲਿਸ ਦੇ ਰਵੱਈਏ ਖ਼ਿਲਾਫ਼ ਵੀ ਜ਼ੋਰਦਾਰ ਨਾਅਰੇਬਾਜ਼ੀ ਹੋਈ। ਮਾਰਚ ਪੁਰਾਣਾ ਸ਼ਾਲਾ ਬਾਜ਼ਾਰ ’ਚੋਂ ਹੁੰਦਾ ਹੋਇਆ ਮੁਕੇਰੀਆਂ-ਗੁਰਦਾਸਪੁਰ ਮੁੱਖ ਮਾਰਗ ’ਤੇ ਸਥਿਤ ਪੁਰਾਣਾ ਸ਼ਾਲਾ ਚੌਕ ਪਹੁੰਚਿਆ, ਜਿਥੇ ਪ੍ਰਦਰਸ਼ਨਕਾਰੀਆਂ ਵਲੋਂ ਕਰੀਬ ਇਕ ਘੰਟਾ ਚੱਕਾ ਜਾਮ ਕਰਕੇ ਧਰਨਾ ਦਿੱਤਾ। ਇਸ ਦੌਰਾਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਇਸ ਮੌਕੇ ਮਾਝਾ ਸੰਘਰਸ਼ ਕਮੇਟੀ ਦੀ ਪ੍ਰਧਾਨ ਬੀਬੀ ਦਵਿੰਦਰ ਕੌਰ ਤੇ ਤਜਿੰਦਰ ਦੀ ਭੈਣ ਕਰਮਪ੍ਰੀਤ ਕੌਰ ਨੇ ਕਿਹਾ ਕਿ ਬੇਸ਼ੱਕ ਤਜਿੰਦਰ ਦੀ ਅੰਤਿਮ ਅਰਦਾਸ ਦੀਆਂ ਰਸਮਾਂ ਸੰਪੰਨ ਹੋ ਗਈਆਂ ਹਨ ਪਰ ਤਜਿੰਦਰ ਨੂੰ ਇਨਸਾਫ਼ ਦਿਵਾਉਣ ਦੀ ਅਸਲ ਲੜਾਈ ਅੱਜ ਤੋਂ ਸ਼ੁਰੂ ਹੋਈ ਹੈ। ਬੀਬੀ ਦਵਿੰਦਰ ਕੌਰ ਨੇ ਦਾਅਵਾ ਕੀਤਾ ਕਿ ਮਾਮਲੇ ਦੀ ਜਾਂਚ ਲਈ ਬਣਾਈ ਸਿੱਟ ਕਮੇਟੀ ਨੂੰ ਕਰੀਬ ਇਕ ਹਫ਼ਤਾ ਹੋਣ ਦੇ ਬਾਵਜੂਦ ਜਾਂਚ ਵਿਚ ਸਾਹਮਣੇ ਆਏ ਤੱਥਾਂ ਬਾਰੇ ਨਾ ਤਾਂ ਪਰਿਵਾਰ ਨੂੰ ਤਸੱਲੀਬਖ਼ਸ਼ ਜਾਣਕਾਰੀ ਦਿੱਤੀ ਗਈ ਹੈ ਅਤੇ ਨਾ ਹੀ ਉਨ੍ਹਾਂ ਨੂੰ ਜਨਤਕ ਕੀਤਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਅਤੇ ਮਾਮਲੇ ਦਾ ਪੂਰਾ ਸੱਚ ਸਾਹਮਣੇ ਨਾ ਲਿਆਂਦਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਠੰਢੇ ਬਸਤੇ ’ਚ ਨਹੀਂ ਪੈਣ ਦਿਆਂਗੇ ਮਾਮਲਾ-ਭਾਈ ਦਿਲਬਾਗ ਸਿੰਘ ਦਲ ਖਾਲਸਾ ਦੇ ਜ਼ਿਲ੍ਹਾ ਗੁਰਦਾਸਪੁਰ ਪ੍ਰਧਾਨ ਭਾਈ ਦਿਲਬਾਗ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਨੂੰ ਸਖ਼ਤ ਲਫ਼ਜ਼ਾਂ ਵਿਚ ਕਿਹਾ ਕਿ ਪੁਲਿਸ ਇਸ ਭੁਲੇਖੇ ਵਿਚ ਨਾ ਰਹੇ ਕਿ ਅੰਤਿਮ ਅਰਦਾਸ ਤੋਂ ਬਾਅਦ ਤਜਿੰਦਰ ਮਾਮਲਾ ਠੰਢਾ ਪੈ ਜਾਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਜਥੇਬੰਦੀਆਂ ਪਰਿਵਾਰ ਨਾਲ ਖੜ੍ਹੀਆਂ ਹਨ ਅਤੇ ਮਾਮਲੇ ਦਾ ਪੂਰਾ ਸੱਚ ਸਾਹਮਣੇ ਆਉਣ ਤੱਕ ਸੰਘਰਸ਼ ਜਾਰੀ ਰਹੇਗਾ। ਮਾਰਚ ’ਚ ਪੱਗੜੀ ਸੰਭਾਲ ਜੱਟਾ ਲਹਿਰ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਚੀਮਾ, ਸਰਬਜੀਤ ਸਿੰਘ ਲਾਲੀਆ, ਗੁਰਪ੍ਰਤਾਪ ਸਿੰਘ ਬੀ. ਕੀ. ਯੂ. ਏਕਤਾ ਓਗਰਾਹਾਂ ਦੇ ਪ੍ਰਧਾਨ ਦਲੀਪ ਸਿੰਘ, ਮਾਝਾ ਸੰਘਰਸ਼ ਕਮੇਟੀ ਦੀ ਪ੍ਰਧਾਨ ਬੀਬੀ ਦਵਿੰਦਰ ਕੌਰ, ਸਤਨਾਮ ਸਿੰਘ ਬਾਗੜੀਆਂ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਡਾ: ਦਲਜੀਤ ਸਿੰਘ ਅਤੇ ਸਤਨਾਮ ਸਿੰਘ ਮੀਲਮਾਂ, ਸਤਨਾਮ ਸਿੰਘ ਬਾਗੜੀਆਂ, ਪੰਥ ਅਕਾਲੀ ਗੁਰੂ ਨਾਨਕ ਦਲ ਮੜੀਆਂ ਵਾਲਾ ਬਾਬਾ ਸਿੰਘ ਸਾਹਿਬ, ਬਾਬਾ ਜਗਜੀਤ ਸਿੰਘ ਵਲੋਂ ਮੌਜੂਦ ਨਿਹੰਗ ਫੌਜਾਂ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਵਿਖੇ ਕਰੀਅਰ ਗਾਈਡੈਂਸ ਕੌਂਸਲਿੰਗ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੀ ਈਵਾ ਮੈਰੀ ਜੈਵਲਿਨ ਥ੍ਰੋ ’ਚ ਤੀਜੇ ਸਥਾਨ ’ਤੇ ਰਹੀ
Ad Position 24