08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਗੋਲਡਨ ਕਾਲਜ ਆਫ ਫਾਰਮੇਸੀ ਵਿਖੇ ਕੁਇਜ਼ ਮੁਕਾਬਲਾ ਕਰਵਾਇਆ

ਗੁਰਦਾਸਪੁਰ, 6 ਅਕਤੂਬਰ (ਪੰਕਜ ਸ਼ਰਮਾ)- ਗੋਲਡਨ ਗਰੁੱਪ ਆਫ ਇੰਸਟੀਚਿਊਸ਼ਨਜ਼ ਅਧੀਨ ਗੋਲਡਨ ਕਾਲਜ ਆਫ ਫਾਰਮੇਸੀ ਵਿਖੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਮਾਨਸਿਕ ਵਿਕਾਸ ਦੇ ਉਦੇਸ਼ ਨਾਲ ਕੁਇਜ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਫਾਰਮੇਸੀ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਗਿਆਨ ਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 07-10-2026
ਗੁਰਦਾਸਪੁਰ, 6 ਅਕਤੂਬਰ (ਪੰਕਜ ਸ਼ਰਮਾ)- ਗੋਲਡਨ ਗਰੁੱਪ ਆਫ ਇੰਸਟੀਚਿਊਸ਼ਨਜ਼ ਅਧੀਨ ਗੋਲਡਨ ਕਾਲਜ ਆਫ ਫਾਰਮੇਸੀ ਵਿਖੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਮਾਨਸਿਕ ਵਿਕਾਸ ਦੇ ਉਦੇਸ਼ ਨਾਲ ਕੁਇਜ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਫਾਰਮੇਸੀ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਗਿਆਨ ਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਗੋਲਡਨ ਗਰੁੱਪ ਦੇ ਚੇਅਰਮੈਨ ਡਾ: ਮੋਹਿਤ ਮਹਾਜਨ ਅਤੇ ਚੀਫ਼ ਮੈਨੇਜਿੰਗ ਡਾਇਰੈਕਟਰ ਡਾ: ਰਾਘਵ ਮਹਾਜਨ ਵਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਪੜ੍ਹਾਈ ਦੇ ਨਾਲ-ਨਾਲ ਸਹਿ-ਪਾਠਕ੍ਰਮ ਅਤੇ ਰਚਨਾਤਮਿਕ ਗਤੀਵਿਧੀਆਂ ਵਿਚ ਵੀ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਅਤੇ ਮਨੋਬਲ ਨੂੰ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਗੋਲਡਨ ਕਾਲਜ ਦੇ ਪ੍ਰਿੰਸੀਪਲ ਡਾ: ਦਲਜੀਤ ਮਸੀਹ ਨੇ ਵੀ ਵਿਦਿਆਰਥੀਆਂ ਦਾ ਹੌਸਲਾ ਵਧਾਇਆ। ਉਨ੍ਹਾਂ ਕਿਹਾ ਕਿ ਕਾਲਜ ਵਲੋਂ ਭਵਿੱਖ ਵਿਚ ਵੀ ਵਿਦਿਆਰਥੀਆਂ ਦੇ ਮਾਨਸਿਕ ਤੇ ਬੌਧਿਕ ਵਿਕਾਸ ਲਈ ਵੱਖ-ਵੱਖ ਗਤੀਵਿਧੀਆਂ ਤੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਹਰ ਗਤੀਵਿਧੀ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਨ ਵਲੋਂ ਸਮੂਹ ਭਾਗੀਦਾਰਾਂ ਅਤੇ ਆਯੋਜਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ ।
Ad Position 22
No active advertisement
ਪਿਛਲੀ ਖ਼ਬਰ ਪ੍ਰਤਾਪ ਵਰਲਡ ਸਕੂਲ ਨੇ ਰਾਸ਼ਟਰੀ ਪੱਧਰ ’ਤੇ ਚੁਣੇ ਸਕੂਲ ਦੇ ਐੱਨ.ਸੀ.ਸੀ. ਕੈਡਿਟਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਮੰਦਰ ਸ੍ਰੀ ਕਾਰਤਿਕ ਸਵਾਮੀ ਦੇ ਪ੍ਰਬੰਧਕਾਂ ਨੇ ਡਿਪਟੀ ਕਮਿਸ਼ਨਰ ਕੋਲੋਂ ਦੁਸਹਿਰਾ ਮਨਾਉਣ ਦੀ ਮੰਗੀ ਪ੍ਰਵਾਨਗੀ
Ad Position 24