08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪ੍ਰਤਾਪ ਵਰਲਡ ਸਕੂਲ ਨੇ ਰਾਸ਼ਟਰੀ ਪੱਧਰ ’ਤੇ ਚੁਣੇ ਸਕੂਲ ਦੇ ਐੱਨ.ਸੀ.ਸੀ. ਕੈਡਿਟਾਂ ਨੂੰ ਕੀਤਾ ਸਨਮਾਨਿਤ

ਪਠਾਨਕੋਟ, 6 ਅਕਤੂਬਰ (ਸੰਧੂ)-ਪ੍ਰਤਾਪ ਵਰਲਡ ਸਕੂਲ ਪਠਾਨਕੋਟ ਦੇ ਐਨ. ਸੀ.

Ad Position 21
No active advertisement
ਅਜੀਤ ਡੈਸਕ 07-10-2026
ਪਠਾਨਕੋਟ, 6 ਅਕਤੂਬਰ (ਸੰਧੂ)-ਪ੍ਰਤਾਪ ਵਰਲਡ ਸਕੂਲ ਪਠਾਨਕੋਟ ਦੇ ਐਨ.ਸੀ.ਸੀ. ਨੇਵਲ ਕੈਡਿਟ ਰਮਿਰਾ ਸਿੰਘ ਅਤੇ ਕੈਡਿਟ ਅਰਨਵ ਸਿੰਘ ਨੇ ਆਲ ਇੰਡੀਆ ਨਾਊ-ਸੈਨਿਕ ਕੈਂਪ (ਏ.ਆਈ.ਐਨ.ਐਸ.ਸੀ.)-2026 ਵਿਚ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਚੰਡੀਗੜ੍ਹ (ਪੀ.ਐਚ.ਪੀ.ਐਚ.ਪੀ.ਐਂਡ.ਸੀ.) ਡਾਇਰੈਕਟੋਰੇਟ ਦੀ ਨੁਮਾਇੰਦਗੀ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ । ਇਹ ਪ੍ਰਤਿਸ਼ਠਿਤ ਕੈਂਪ ਆਈ.ਐਨ.ਐਸ. ਸ਼ਿਵਾਜੀ, ਲੋਣਾਵਲਾ ਵਿਖੇ ਕਰਵਾਇਆ ਗਿਆ । ਰਾਸ਼ਟਰੀ ਪੱਧਰ ਦੇ ਇਸ ਕੈਂਪ ਲਈ ਚੋਣ ਹੋਣਾ ਦੋਵਾਂ ਕੈਡਿਟਾਂ ਦੀ ਮਿਹਨਤ, ਅਨੁਸ਼ਾਸਨ, ਸਮਰਪਣ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਮਾਣ ਹੈ । ਕੈਂਪ ਦੌਰਾਨ ਦੇਸ਼ ਭਰ ਤੋਂ ਚੁਣੇ ਗਏ ਐਨ.ਸੀ.ਸੀ. ਨੇਵਲ ਕੈਡਿਟਾਂ ਨਾਲ ਮੁਕਾਬਲਾ ਕਰਦਿਆਂ ਉਨ੍ਹਾਂ ਨੂੰ ਨੇਵੀ ਸਬੰਧੀ ਗਿਆਨ, ਟੀਮ ਭਾਵਨਾ ਅਤੇ ਲੀਡਰਸ਼ਿਪ ਦੇ ਹੁਨਰ ਦਿਖਾਉਣ ਦਾ ਮੌਕਾ ਮਿਲਿਆ । ਇਸ ਮੌਕੇ ਸਕੂਲ ਦੇ ਡਾਇਰੈਕਟਰ ਸੰਨੀ ਮਹਾਜਨ ਅਤੇ ਪ੍ਰਿੰਸੀਪਲ ਸ਼ੁਭਰਾ ਰਾਣੀ ਨੇ ਕੈਡਿਟ ਰਮਿਰਾ ਸਿੰਘ ਅਤੇ ਅਰਨਵ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਰਾਸ਼ਟਰੀ ਪੱਧਰ ’ਤੇ ਸਕੂਲ ਦੀ ਨੁਮਾਇੰਦਗੀ ਕਰਨਾ ਮਾਣ ਵਾਲੀ ਗੱਲ ਹੈ ਅਤੇ ਦੋਵਾਂ ਕੈਡਿਟਾਂ ਦੀ ਸਫਲਤਾ ਹੋਰ ਵਿਦਿਆਰਥੀਆਂ ਨੂੰ ਵੀ ਮਿਹਨਤ, ਅਨੁਸ਼ਾਸਨ ਅਤੇ ਰਾਸ਼ਟਰ ਸੇਵਾ ਲਈ ਪ੍ਰੇਰਿਤ ਕਰੇਗੀ । ਸਕੂਲ ਪਰਿਵਾਰ ਵਲੋਂ ਦੋਵਾਂ ਕੈਡਿਟਾਂ ਅਤੇ ਉਨ੍ਹਾਂ ਦੇ ਮਾਰਗ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਆਰਿਆ ਮਹਿਲਾ ਅਗਲੀ ਖ਼ਬਰ ਗੋਲਡਨ ਕਾਲਜ ਆਫ ਫਾਰਮੇਸੀ ਵਿਖੇ ਕੁਇਜ਼ ਮੁਕਾਬਲਾ ਕਰਵਾਇਆ
Ad Position 24