ਯੂਨੀਵਰਸਿਟੀ ਵਾਲੀਬਾਲ ’ਚ ਰਮਾ ਚੋਪੜਾ ਐਸ. ਡੀ. ਕਾਲਜ ਨੇ ਤੀਜੀ ਪੁਜ਼ੀਸ਼ਨ ਕੀਤੀ ਹਾਸਿਲ
ਪਠਾਨਕੋਟ, 6 ਅਕਤੂਬਰ (ਸੰਧੂ)-ਸ੍ਰੀਮਤੀ ਰਮਾ ਚੋਪੜਾ ਐਸ. ਡੀ.
ਪਠਾਨਕੋਟ, 6 ਅਕਤੂਬਰ (ਸੰਧੂ)-ਸ੍ਰੀਮਤੀ ਰਮਾ ਚੋਪੜਾ ਐਸ. ਡੀ. ਕੰਨਿਆ ਮਹਾਂਵਿਦਿਆਲਿਆ ਪਠਾਨਕੋਟ ਦੀ ਵਾਲੀਬਾਲ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਅੰਤਰ-ਕਾਲਜ ਵਾਲੀਬਾਲ ਪ੍ਰਤੀਯੋਗਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਿਲ ਕਰਕੇ ਮਹਾਂਵਿਦਿਆਲਿਆ ਦਾ ਨਾਂਅ ਰੌਸ਼ਨ ਕੀਤਾ। ਟੀਮ ਦੀਆਂ ਖਿਡਾਰਨਾਂ ਨੇ ਪੂਰੀ ਪ੍ਰਤੀਯੋਗਤਾ ਦੌਰਾਨ ਬਿਹਤਰੀਨ ਖੇਡ, ਅਨੁਸ਼ਾਸਨ, ਟੀਮ ਭਾਵਨਾ ਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕੀਤਾ। ਇਸ ਸਫਲਤਾ ’ਚ ਸਰੀਰਕ ਸਿੱਖਿਆ ਵਿਭਾਗ ਦੀ ਸੁਧਾ ਅਤੇ ਕੋਚ ਸ਼ਾਂਤਨਾਮ ਦੇ ਮਾਰਗ ਦਰਸ਼ਨ ’ਤੇ ਨਿਰੰਤਰ ਸਿਖਲਾਈ ਦਾ ਅਹਿਮ ਯੋਗਦਾਨ ਰਿਹਾ। ਮਹਾਂਵਿਦਿਆਲਿਆ ਦੀ ਪ੍ਰਿੰਸੀਪਲ ਡਾ. ਪ੍ਰਿਯੰਕਾ ਚੁੱਘ ਨੇ ਟੀਮ, ਸੁਧਾ ਅਤੇ ਕੋਚ ਸ਼ਾਂਤਨਾਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥਣਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਟੀਮ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।