07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੰਜਾਬ ਨੂੰ ਬਹਾਨਿਆਂ ਦੀ ਨਹੀਂ, ਅਮਨ-ਕਾਨੂੰਨ ਤੇ ਰੁਜ਼ਗਾਰ ਦੇਣ ਵਾਲੀ ਸਰਕਾਰ ਦੀ ਲੋੜ-ਅਮਿਤ ਵਿਜ

ਪਠਾਨਕੋਟ, 6 ਅਕਤੂਬਰ (ਸੰਧੂ)-ਸਾਬਕਾ ਵਿਧਾਇਕ ਪਠਾਨਕੋਟ ਤੇ ਪੰਜਾਬ ਕਾਂਗਰਸ ਦੇ ਖਜ਼ਾਨਚੀ ਅਮਿਤ ਵਿਜ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ, ਜਿਸ ਦੀ ਪਹਿਲੀ ਤਰਜ਼ੀਹ ਪੰਜਾਬ ਅਤੇ ਪੰਜਾਬੀ ਹੋਣ। ਉਨ੍ਹਾਂ ਕਿਹਾ ਕਿ ਭਾਜਪਾ ਤੇ ਆਮ ਆਦਮੀ ਪਾਰਟੀ ਪੰਜਾਬ ਨੂੰ ਉਹ ਕੇਂਦਰਿਤ ਤੇ ਜਵਾਬਦੇਹ ਸ਼ਾਸਨ ਦੇਣ ਵਿਚ ਅਸਫਲ ਰਹੀਆਂ ਹਨ, ਜਿਸ ਦੀ ਸੂਬੇ ਨੂੰ ਲੋੜ ਹੈ।

Ad Position 21
No active advertisement
ਅਜੀਤ ਡੈਸਕ 07-10-2026
ਪਠਾਨਕੋਟ, 6 ਅਕਤੂਬਰ (ਸੰਧੂ)-ਸਾਬਕਾ ਵਿਧਾਇਕ ਪਠਾਨਕੋਟ ਤੇ ਪੰਜਾਬ ਕਾਂਗਰਸ ਦੇ ਖਜ਼ਾਨਚੀ ਅਮਿਤ ਵਿਜ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ, ਜਿਸ ਦੀ ਪਹਿਲੀ ਤਰਜ਼ੀਹ ਪੰਜਾਬ ਅਤੇ ਪੰਜਾਬੀ ਹੋਣ। ਉਨ੍ਹਾਂ ਕਿਹਾ ਕਿ ਭਾਜਪਾ ਤੇ ਆਮ ਆਦਮੀ ਪਾਰਟੀ ਪੰਜਾਬ ਨੂੰ ਉਹ ਕੇਂਦਰਿਤ ਤੇ ਜਵਾਬਦੇਹ ਸ਼ਾਸਨ ਦੇਣ ਵਿਚ ਅਸਫਲ ਰਹੀਆਂ ਹਨ, ਜਿਸ ਦੀ ਸੂਬੇ ਨੂੰ ਲੋੜ ਹੈ। ਅਮਿਤ ਵਿਜ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਲਗਪਗ 12 ਸਾਲਾਂ ਦੌਰਾਨ ਦੇਸ਼ ਦਾ ਕਰਜ਼ਾ ਵਧਿਆ, ਰੁਪਇਆ ਕਮਜ਼ੋਰ ਹੋਇਆ ਤੇ ਆਰਥਿਕ ਤਾਕਤ ਕੁਝ ਹੱਥਾਂ ਤੱਕ ਸੀਮਤ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੇ ਹੱਕਾਂ ਲਈ ਵਾਰ-ਵਾਰ ਸੰਘਰਸ਼ ਕਰਨਾ ਪਿਆ, ਭਾਵੇਂ ਖੇਤੀ ਕਾਨੂੰਨਾਂ, ਬੀ. ਬੀ. ਐਮ. ਬੀ. ਜਾਂ ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਨਾਲ ਸੰਬੰਧਿਤ ਮੁੱਦੇ ਹੋਣ। ਉਨ੍ਹਾਂ ਕਿਹਾ ਕਿ ਨਸ਼ਾ-ਮੁਕਤ ਅਤੇ ਭ੍ਰਿਸ਼ਟਾਚਾਰ-ਮੁਕਤ ਪੰਜਾਬ ਦੇ ਵਾਅਦੇ ਕੀਤੇ ਗਏ ਸਨ, ਪਰ ਅੱਜ ਨਸ਼ਿਆਂ, ਗੈਂਗਸਟਰਵਾਦ, ਫਿਰੌਤੀ ਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹਨ। ਉਨ੍ਹਾਂ ਮੌੜ ਦੇ ਵਿਧਾਇਕ ਸੁਖਵੀਰ ਸਿੰਘ ਮੈਸਰਖਾਨਾ ਵਲੋਂ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਦਾ ਮੁੱਦਾ ਉਠਾਉਣ ਤੋਂ ਬਾਅਦ ਮੁਅੱਤਲੀ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਪੰਜਾਬ ਦੇ ਵਧਦੇ ਕਰਜ਼ੇ ’ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਮਾਰਚ 2022 ’ਚ ਸੂਬੇ ਸਿਰ ਕਰੀਬ 2.82 ਲੱਖ ਕਰੋੜ ਰੁਪਏ ਦਾ ਕਰਜ਼ਾ ਸੀ, ਜੋ ਹੁਣ 5 ਲੱਖ ਕਰੋੜ ਦੇ ਨੇੜੇ ਪਹੁੰਚ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕਰਜ਼ਾ ਲਗਾਤਾਰ ਵੱਧ ਰਿਹਾ ਹੈ ਤਾਂ ਇਸ ਦੇ ਮੁਕਾਬਲੇ ਰੁਜ਼ਗਾਰ, ਉਦਯੋਗ ਅਤੇ ਬੁਨਿਆਦੀ ਢਾਂਚੇ ਵਿਚ ਕਿੰਨਾ ਵਿਕਾਸ ਹੋਇਆ ਹੈ । ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਪਣੇ ਬਕਾਏ ਲਈ ਅਦਾਲਤਾਂ ਦਾ ਰੁੱਖ ਕਰਨਾ ਪੈਣਾ ਵੀ ਸਰਕਾਰ ਦੀਆਂ ਵਿੱਤੀ ਤਰਜ਼ੀਹਾਂ ’ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਰਿਮੋਟ-ਕੰਟਰੋਲ ਜਾਂ ਬਹਾਨਿਆਂ ਦੀ ਰਾਜਨੀਤੀ ਨਹੀਂ, ਸਗੋਂ ਤਜਰਬੇਕਾਰ ਤੇ ਜਵਾਬਦੇਹ ਲੀਡਰਸ਼ਿਪ ਦੀ ਲੋੜ ਹੈ, ਜੋ ਪੰਜਾਬ ਦੇ ਹੱਕਾਂ, ਨੌਜਵਾਨਾਂ ਦੇ ਰੁਜ਼ਗਾਰ, ਅਮਨ-ਕਾਨੂੰਨ ਤੇ ਸੂਬੇ ਦੀ ਖੁਸ਼ਹਾਲੀ ਨੂੰ ਆਪਣੀ ਪਹਿਲੀ ਤਰਜੀਹ ਬਣਾਏ ।
Ad Position 22
No active advertisement
ਪਿਛਲੀ ਖ਼ਬਰ ਪ੍ਰਾਜੈਕਟ ਆਵਾਜ਼ ਤਹਿਤ ਰਾਜ ਪੱਧਰੀ ਕਲਾ ਅਧਿਆਪਕਾਂ ਲਈ ਦੋ ਰੋਜ਼ਾ ਸਿਖਲਾਈ ਸ਼ੁਰੂ ਅਗਲੀ ਖ਼ਬਰ ਭਾਜਪਾ ਵਲੋਂ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ
Ad Position 24