06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਯੂਥ ਕਾਂਗਰਸ ਦੀ ਮੀਟਿੰਗ ’ਚ ਬੂਥ ਪੱਧਰ ’ਤੇ ਕਮੇਟੀਆਂ ਬਣਾਉਣ ਦੀ ਹੋਈ ਚਰਚਾ

ਸ਼ਾਹਪੁਰ ਕੰਢੀ, 6 ਅਕਤੂਬਰ (ਰਣਜੀਤ ਸਿੰਘ)-ਯੂਥ ਕਾਂਗਰਸ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੱਮੀ ਪਠਾਨੀਆ ਦੀ ਪ੍ਰਧਾਨਗੀ ਹੇਠ ਸ਼ਾਹਪੁਰ ਕੰਢੀ ਵਿਖੇ ਹੋਈ, ਜਿਸ ਵਿਚ ਦੋਹਾਂ ਬਲਾਕਾਂ ਦੇ ਪ੍ਰਧਾਨ ਸ਼ਾਮਿਲ ਹੋਏ। ਮੀਟਿੰਗ ਵਿਚ ਬੂਥ ਪੱਧਰ ’ਤੇ ਕਮੇਟੀਆਂ ਬਣਾਉਣ ’ਤੇ ਚਰਚਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 07-10-2026
ਸ਼ਾਹਪੁਰ ਕੰਢੀ, 6 ਅਕਤੂਬਰ (ਰਣਜੀਤ ਸਿੰਘ)-ਯੂਥ ਕਾਂਗਰਸ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੱਮੀ ਪਠਾਨੀਆ ਦੀ ਪ੍ਰਧਾਨਗੀ ਹੇਠ ਸ਼ਾਹਪੁਰ ਕੰਢੀ ਵਿਖੇ ਹੋਈ, ਜਿਸ ਵਿਚ ਦੋਹਾਂ ਬਲਾਕਾਂ ਦੇ ਪ੍ਰਧਾਨ ਸ਼ਾਮਿਲ ਹੋਏ। ਮੀਟਿੰਗ ਵਿਚ ਬੂਥ ਪੱਧਰ ’ਤੇ ਕਮੇਟੀਆਂ ਬਣਾਉਣ ’ਤੇ ਚਰਚਾ ਕੀਤੀ ਗਈ। ‘ਬੂਥ ਜਿੱਤੋ, ਚੋਣ ਜਿੱਤੋ’ ਦੇ ਮੰਤਵ ਲਈ ਹਰੇਕ ਬੂਥ ਨੂੰ ਮਜ਼ਬੂਤ ਬਣਾਇਆ ਜਾਵੇਗਾ। ਪੱਮੀ ਪਠਾਨੀਆ ਨੇ ਕਿਹਾ ਕਿ ਪੰਜਾਬ ਅੰਦਰ ਨਸ਼ੇ ਦੇ ਹੜ੍ਹ ਨੂੰ ਰੋਕਣ ’ਚ ਫੇਲ੍ਹ ਸਾਬਤ ਹੋਈ ਹੈ। ਨਿੱਤ ਨਸ਼ੇ ਨਾਲ ਨੌਜਵਾਨਾਂ ਦੀ ਮੌਤ ਹੋ ਰਹੀ ਹੈ ਤੇ ਹੁਣ ਬੀ. ਜੇ. ਪੀ. ਵੀ ਨਸ਼ੇ ਨੂੰ ਰੋਕਣ ਦੀ ਗੱਲ ਕਹਿ ਕੇ ਚੋਣਾਂ ਜਿੱਤਣ ਦਾ ਸੁਪਨਾ ਲੈ ਰਹੀ ਹੈ, ਜੋ ਕਦੇ ਵੀ ਪੂਰਾ ਨਹੀਂ ਹੋਵੇਗਾ। ਕਾਂਗਰਸ ਪਾਰਟੀ ਦੇ ਪੰਜਾਬ ਅੰਦਰ ਬਣੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਹੈ। ਪੰਜਾਬ ਦੇ ਲੋਕ ਪੂਰੀ ਤਰ੍ਹਾਂ ਕਾਂਗਰਸ ਪਾਰਟੀ ਦੇ ਨਾਲ ਖੜ੍ਹੇ ਹਨ ਤੇ ਬੇਸਬਰੀ ਨਾਲ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਭਾਰੀ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ। ਮੀਟਿੰਗ ’ਚ ਬਲਾਕ ਪ੍ਰਧਾਨ ਤਰੁਣ ਕੁਮਾਰ, ਬਲਾਕ ਧਾਰ ਪ੍ਰਧਾਨ ਸੁਖਜਿੰਦਰ ਸਿੰਘ, ਵਿਸ਼ਵ ਠਾਕੁਰ, ਮੰਨੂ ਠਾਕੁਰ, ਅਭੀ ਸਿੰਘ, ਮਨਜੀਤ, ਰਾਗਵ, ਮੁਕੇਸ਼ ਠਾਕੁਰ ਅਤੇ ਠਾਕੁਰ ਅਮਨ ਸਿੰਘ ਸਾਜਨ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਬਾਬਾ ਪੰਜ ਪੀਰ ਜੀ ਦੇ ਮੇਲੇ ਦੇ ਦੂਜੇ ਦਿਨ ਵੀ ਉਮੜਿਆ ਆਸਥਾ ਤੇ ਲੋਕ ਸਮਰਥਨ ਦਾ ਸੈਲਾਬ ਅਗਲੀ ਖ਼ਬਰ 15 ਸਾਲਾਂ ਤੋਂ ਖੂਨਦਾਨ ਸੇਵਾ ਨਿਭਾਉਣ ਵਾਲੇ ਵਿੱਕੀ ਰੇਹਾਨ ਨੂੰ ਸਟੇਟ ਐਵਾਰਡ
Ad Position 24