ਜੀ. ਐਨ. ਡੀ. ਯੂ. ਕਾਲਜ ਪਠਾਨਕੋਟ ਵਿਚ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਟਾਈ ਐਂਡ ਡਾਈ ਵਰਕਸ਼ਾਪ
ਪਠਾਨਕੋਟ, 6 ਅਕਤੂਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਵਿਦਿਆਰਥੀਆਂ ਦੇ ਰਚਨਾਤਮਿਕ ਤੇ ਵਿਹਾਰਕ ਹੁਨਰ ਨੂੰ ਵਿਕਸਿਤ ਕਰਨ ਦੇ ਉਦੇਸ਼ ਨਾਲ ਟਾਈ ਐਂਡ ਡਾਈ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਕਾਲਜ ਦੇ ਪ੍ਰਿੰਸੀਪਲ ਡਾ.
ਪਠਾਨਕੋਟ, 6 ਅਕਤੂਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਵਿਦਿਆਰਥੀਆਂ ਦੇ ਰਚਨਾਤਮਿਕ ਤੇ ਵਿਹਾਰਕ ਹੁਨਰ ਨੂੰ ਵਿਕਸਿਤ ਕਰਨ ਦੇ ਉਦੇਸ਼ ਨਾਲ ਟਾਈ ਐਂਡ ਡਾਈ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵੰਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਟਾਈ ਐਂਡ ਡਾਈ ਦੀਆਂ ਵੱਖ-ਵੱਖ ਵਿਧੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਵਰਕਸ਼ਾਪ ਵਿਚ ਵਿਦਿਆਰਥੀਆਂ ਨੂੰ ਸ਼ਿਬੋਰੀ ਡਾਈ ਸਮੇਤ ਟਾਈ ਐਂਡ ਡਾਈ ਦੀਆਂ ਵੱਖ-ਵੱਖ ਤਕਨੀਕਾਂ ਪ੍ਰੈਕਟੀਕਲ ਤੌਰ ’ਤੇ ਕਰਵਾ ਕੇ ਸਿਖਾਈਆਂ ਗਈਆਂ। ਵਿਦਿਆਰਥੀਆਂ ਨੂੰ ਕੱਪੜਿਆਂ ’ਤੇ ਵੱਖ-ਵੱਖ ਡਿਜ਼ਾਈਨ ਤੇ ਆਕਰਸ਼ਕ ਪੈਟਰਨ ਤਿਆਰ ਕਰਨ ਦੀ ਪ੍ਰਕਿਰਿਆ ਬਾਰੇ ਸਮਝਾਇਆ। ਇਸ ਦੇ ਨਾਲ ਹੀ ਟਾਈ ਐਂਡ ਡਾਈ ਤਕਨੀਕ ਰਾਹੀਂ ਤਿਆਰ ਕੀਤੇ ਜਾ ਸਕਣ ਵਾਲੇ ਵੱਖ-ਵੱਖ ਕੱਪੜਿਆਂ ਤੇ ਉਪਯੋਗੀ ਵਸਤੂਆਂ ਦਾ ਪ੍ਰਦਰਸ਼ਨ ਵੀ ਕੀਤਾ, ਇਸ ਨਾਲ ਵਿਦਿਆਰਥੀਆਂ ਨੂੰ ਇਸ ਕਲਾ ਦੇ ਵਿਹਾਰਕ ਉਪਯੋਗ ਬਾਰੇ ਜਾਣਕਾਰੀ ਮਿਲੀ। ਪ੍ਰਿੰਸੀਪਲ ਡਾ. ਕੁਲਵੰਤ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਵਿਹਾਰਕ ਵਰਕਸ਼ਾਪਾਂ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ‘ਸਿੱਖੋ ਤੇ ਕਮਾਓ’ ਦੀ ਭਾਵਨਾ ਨਾਲ ਆਪਣੇ ਹੁਨਰ ਨੂੰ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਭਾਗ ਦੀਆਂ ਅਧਿਆਪਕਾਵਾਂ ਪੂਜਾ ਗੁਪਤਾ, ਨਿਧੀ ਡੋਗਰਾ ਤੇ ਅੰਜਲੀ ਸ਼ਰਮਾ ਹਾਜ਼ਰ ਰਹੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਟਾਈ ਐਂਡ ਡਾਈ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਹਾਰਕ ਜਾਣਕਾਰੀ ਦਿੱਤੀ ਅਤੇ ਆਪਣੇ ਹੁਨਰ ਨੂੰ ਵਿਕਸਿਤ ਕਰਨ ਲਈ ਉਤਸ਼ਾਹਿਤ ਕੀਤਾ ।