06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕਾਂਗਰਸ ਦੀ ਸੂਬਾ ਬੁਲਾਰਾ ਟੀਨਾ ਚੌਧਰੀ ਨੇ ਨਵ-ਨਿਯੁਕਤ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

ਪਠਾਨਕੋਟ, 6 ਅਕਤੂਬਰ (ਆਸ਼ੀਸ਼ ਸ਼ਰਮਾ)-ਦਿੱਲੀ ਸਥਿਤ ਪੰਜਾਬ ਭਵਨ ਵਿਖੇ ਕਾਂਗਰਸ ਦੀ ਸੂਬਾ ਬੁਲਾਰਾ ਟੀਨਾ ਚੌਧਰੀ ਨੇ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਖਾਸ ਮੁਲਾਕਾਤ ਕੀਤੀ । ਇਸ ਦੌਰਾਨ ਟੀਨਾ ਚੌਧਰੀ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਮਿਲਣ ’ਤੇ ਹਾਰਦਿਕ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।

Ad Position 21
No active advertisement
ਨਵ ਨਿਯੁਕਤ ਕਾਂਗਰਸ ਸੂਬਾ ਪ੍ਰਧਾਨ ਪਰਗਟ ਸਿੰਘ ਨੂੰ ਗੁਲਦਸਤਾ ਭੇਟ ਕਰਦੇ ਹੋਏ ਕਾਂਗਰਸ ਪ੍ਰਦੇਸ਼ ਬੁਲਾਰਾ ਟੀਨਾ ਚੌਧਰੀ। 07-10-2026
ਪਠਾਨਕੋਟ, 6 ਅਕਤੂਬਰ (ਆਸ਼ੀਸ਼ ਸ਼ਰਮਾ)-ਦਿੱਲੀ ਸਥਿਤ ਪੰਜਾਬ ਭਵਨ ਵਿਖੇ ਕਾਂਗਰਸ ਦੀ ਸੂਬਾ ਬੁਲਾਰਾ ਟੀਨਾ ਚੌਧਰੀ ਨੇ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਖਾਸ ਮੁਲਾਕਾਤ ਕੀਤੀ । ਇਸ ਦੌਰਾਨ ਟੀਨਾ ਚੌਧਰੀ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਮਿਲਣ ’ਤੇ ਹਾਰਦਿਕ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਟੀਨਾ ਚੌਧਰੀ ਨੇ ਕਿਹਾ ਕਿ ਪ੍ਰਗਟ ਸਿੰਘ ਲੰਮੇ ਸਮੇਂ ਤੋਂ ਪੂਰੀ ਲਗਨ, ਇਮਾਨਦਾਰੀ ਅਤੇ ਮਿਹਨਤ ਨਾਲ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ । ਉਨ੍ਹਾਂ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ, ਮੁੱਦਿਆਂ ਅਤੇ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਹੈ। ਉਨ੍ਹਾਂ ਨੂੰ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣ ਨਾਲ ਪਾਰਟੀ ਵਰਕਰਾਂ ਅੰਦਰ ਨਵੇਂ ਉਤਸ਼ਾਹ ਤੇ ਊਰਜਾ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਪਰਗਟ ਸਿੰਘ ਨੂੰ ਆਉਣ ਵਾਲੇ ਸਮੇਂ ਵਿਚ ਵੱਡੀਆਂ ਸਫ਼ਲਤਾਵਾਂ ਮਿਲਣ ਤੇ ਉਹ ਆਪਣੀ ਬਹਿਤਰੀਨ ਅਗਵਾਈ ਹੇਠ ਪਾਰਟੀ ਨੂੰ ਹੋਰ ਬੁਲੰਦੀਆਂ ’ਤੇ ਲੈ ਕੇ ਜਾਣ। ਟੀਨਾ ਚੌਧਰੀ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਪੂਰੀ ਮਜ਼ਬੂਤੀ ਨਾਲ ਜਨਤਾ ਦੇ ਕਚਹਿਰੀ ’ਚ ਜਾਵੇਗੀ ਅਤੇ ਇਕਜੁੱਟ ਹੋ ਕੇ ਪੰਜਾਬ ਵਿਚ ਅਗਲੀ ਸਰਕਾਰ ਬਣਾਉਣ ਲਈ ਦਿਨ-ਰਾਤ ਮਿਹਨਤ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਮਾਸਟਰ ਕਾਡਰ ਯੂਨੀਅਨ ਦੀ ਮਜ਼ਬੂਤੀ ਲਈ ਫਾਊਂਡਰ ਮੈਂਬਰਾਂ ਦਾ ਉਪਰਾਲਾ ਸ਼ਲਾਘਾਯੋਗ-ਜ਼ਿਲ੍ਹਾ ਪਠਾਨਕੋਟ ਅਗਲੀ ਖ਼ਬਰ ਜੀ. ਐਨ. ਡੀ. ਯੂ. ਕਾਲਜ ਪਠਾਨਕੋਟ ਵਿਚ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਟਾਈ ਐਂਡ ਡਾਈ ਵਰਕਸ਼ਾਪ
Ad Position 24