08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਹਲਕਾ ਇੰਚਾਰਜ ਨੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪੱਚੋਵਾਲ ’ਚ ਮਾਲਕਾਨਾ ਹੱਕ ਸਰਟੀਫਿਕੇਟ ਵੰਡੇ

ਦੀਨਾਨਗਰ, 7 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਦੇ ਵਸਨੀਕਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ ’ਤੇ ਮਜ਼ਬੂਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਮੇਰਾ ਘਰ ਮੇਰੇ ਨਾਮ ਤਹਿਤ ਅੱਜ ਹਲਕੇ ਦੇ ਪਿੰਡ ਪੱਚੋਵਾਲ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਪਿੰਡ ਦੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕ ਦੇ ਸਰਟੀਫਿਕੇਟ ਸੌਂਪੇ।

Ad Position 21
No active advertisement
ਅਜੀਤ ਡੈਸਕ 08-10-2026
ਦੀਨਾਨਗਰ, 7 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਦੇ ਵਸਨੀਕਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ ’ਤੇ ਮਜ਼ਬੂਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਮੇਰਾ ਘਰ ਮੇਰੇ ਨਾਮ ਤਹਿਤ ਅੱਜ ਹਲਕੇ ਦੇ ਪਿੰਡ ਪੱਚੋਵਾਲ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਪਿੰਡ ਦੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕ ਦੇ ਸਰਟੀਫਿਕੇਟ ਸੌਂਪੇ। ਇਸ ਮੌਕੇ ਉਨ੍ਹਾਂ ਨਾਲ ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ।ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਲਾਲ ਲਕੀਰ ਅੰਦਰ ਆਉਂਦੇ ਘਰਾਂ ਦੇ ਮਾਲਕਾਨਾ ਹੱਕ ਨਾ ਹੋਣ ਕਾਰਨ ਪੇਂਡੂ ਲੋਕਾਂ ਨੂੰ ਲੰਮੇ ਸਮੇਂ ਤੋਂ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਇਨ੍ਹਾਂ ਸਰਟੀਫਿਕੇਟਾਂ ਦੇ ਮਿਲਣ ਨਾਲ ਲਾਭਪਾਤਰੀ ਆਪਣੇ ਘਰਾਂ ਦੇ ਕਾਨੂੰਨੀ ਮਾਲਕ ਬਣ ਗਏ ਹਨ, ਜਿਸ ਨਾਲ ਉਹ ਆਪਣੇ ਘਰਾਂ ਤੇ ਬੈਂਕਾਂ ਤੋਂ ਕਰਜ਼ਾ ਲੈ ਸਕਣਗੇ ਅਤੇ ਅੱਗੇ ਵੇਚਣ ਜਾਂ ਮਲਕੀਅਤ ਤਬਦੀਲ ਕਰਨ ਵੇਲੇ ਵੀ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ। ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ ਨੇ ਯੋਜਨਾ ਦੀਆਂ ਤਕਨੀਕੀ ਬਾਰੀਕੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਵਲੋਂ ਡਰੋਨ ਤਕਨਾਲੋਜੀ ਰਾਹੀਂ ਬਹੁਤ ਪਾਰਦਰਸ਼ੀ ਤਰੀਕੇ ਨਾਲ ਪਿੰਡਾਂ ਦਾ ਸਰਵੇਖਣ ਅਤੇ ਨਕਸ਼ੇ ਤਿਆਰ ਕੀਤੇ ਹਨ ਤਾਂ ਜੋ ਕਿਸੇ ਵੀ ਵਿਵਾਦ ਦੀ ਗੁੰਜਾਇਸ਼ ਨਾ ਰਹੇ। ਇਸ ਮੌਕੇ ਬਲਾਕ ਸੰਮਤੀ ਮੈਂਬਰ ਰੁਪਿੰਦਰ ਕੌਰ ਕੱਤੋਵਾਲ, ਬਲਾਕ ਪ੍ਰਧਾਨ ਗੋਰਾ ਕੱਤੋਵਾਲ, ਸਰਪੰਚ ਅਮਿਤ ਸ਼ਰਮਾ ਅਤੇ ਵਿਨੇ ਪੱਚੋਵਾਲ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬੈਂਕ ’ਚੋਂ ਪੈਸੇ ਕਢਵਾ ਕੇ ਜਾ ਰਹੀ ਬਜ਼ੁਰਗ ਔਰਤ ਕੋਲੋਂ ਲੁੱਟਖੋਹ ਕਰਨ ਵਾਲੇ ਪੁਲਿਸ ਨੇ ਦਬੋਚੇ ਅਗਲੀ ਖ਼ਬਰ ਸਮਰਥਨ ਮੁੱਲ ਤੋਂ ਘੱਟ ਕੀਮਤ ’ਤੇ ਝੋਨਾ ਖਰੀਦਣ ’ਤੇ ਕਿਸਾਨ ਯੂਨੀਅਨ ਨੇ ਮਾਰਕੀਟ ਕਮੇਟੀ ਦਫ਼ਤਰ ਦਾ ਕੀਤਾ ਘਿਰਾਓ
Ad Position 24