08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

10 ਦੀ ਸੰਗਰੂਰ ਮਹਾਂਰਾਲੀ ’ਚ ਪੈਨਸ਼ਨਰ ਵਧ ਚੜ੍ਹ ਕੇ ਹੋਣਗੇ ਸ਼ਾਮਿਲ-ਦੂਲਾ ਨੰਗਲ ਤੇ ਪੱਪੂ

ਗੁਰਦਾਸਪੁਰ, 7 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਟਰਾਂਸਕੋ ਪੈਨਸ਼ਨਰਜ ਐਸੋਸੀਏਸ਼ਨ ਰਜਿ. ਨੰਬਰ 56 ਦੇ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਦੂਲਾ ਨੰਗਲ ਤੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਜਾਬ ਮੁਲਾਜਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜਮ ਮੰਚ ਤਾਲਮੇਲ ਕਮੇਟੀ ਪੰਜਾਬ ਨਾਲ 18 ਸਤੰਬਰ ਨੂੰ ਮੀਟਿੰਗ ਕਰਕੇ ਆਗੂਆਂ ਨੂੰ ਭਰੋਸਾ ਦਿਵਾਇਆ ਸੀ ਕਿ ਅਕਤੂਬਰ ਦੇ ਪਹਿਲੇ ਹਫਤੇ ਉਕਤ ਜਥੇਬੰਦੀਆਂ ਨਾਲ ਫਿਰ ਦੁਬਾਰਾ ਮੀਟਿੰਗ ਕਰਕੇ ਉਨ੍ਹਾਂ ਵਲੋਂ ਮੰਗ ਪੱਤਰ ਵਿਚ ਦਰਜ ਮੰਗਾਂ ਜਿਵੇਂ ਮਾਣਯੋਗ ਹਾਈਕੋਰਟ ਦੇ ਫੈਸਲੇ ਅਨੁਸਾਰ 18 ਫੀਸਦੀ ਡੀ.

Ad Position 21
No active advertisement
ਬਲਵਿੰਦ ਸਿੰਘ ਦੂਲਾ ਨੰਗਲ ਤੇ ਸੁਰਿੰਦਰ ਪੱਪੂ 08-10-2026
ਗੁਰਦਾਸਪੁਰ, 7 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਟਰਾਂਸਕੋ ਪੈਨਸ਼ਨਰਜ ਐਸੋਸੀਏਸ਼ਨ ਰਜਿ. ਨੰਬਰ 56 ਦੇ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਦੂਲਾ ਨੰਗਲ ਤੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਜਾਬ ਮੁਲਾਜਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜਮ ਮੰਚ ਤਾਲਮੇਲ ਕਮੇਟੀ ਪੰਜਾਬ ਨਾਲ 18 ਸਤੰਬਰ ਨੂੰ ਮੀਟਿੰਗ ਕਰਕੇ ਆਗੂਆਂ ਨੂੰ ਭਰੋਸਾ ਦਿਵਾਇਆ ਸੀ ਕਿ ਅਕਤੂਬਰ ਦੇ ਪਹਿਲੇ ਹਫਤੇ ਉਕਤ ਜਥੇਬੰਦੀਆਂ ਨਾਲ ਫਿਰ ਦੁਬਾਰਾ ਮੀਟਿੰਗ ਕਰਕੇ ਉਨ੍ਹਾਂ ਵਲੋਂ ਮੰਗ ਪੱਤਰ ਵਿਚ ਦਰਜ ਮੰਗਾਂ ਜਿਵੇਂ ਮਾਣਯੋਗ ਹਾਈਕੋਰਟ ਦੇ ਫੈਸਲੇ ਅਨੁਸਾਰ 18 ਫੀਸਦੀ ਡੀ.ਏ, ਬਣਦਾ ਏਰੀਅਰ, 17-7-20 ਤੋਂ ਬਾਅਦ ਭਰਤੀ ਮੁਲਾਜਮਾਂ ’ਤੇ ਕੇਂਦਰ ਦੇ ਸਤਵੇਂ ਪੇਅ ਕਮਿਸ਼ਨ ਦੀ ਬਜਾਏ ਛੇਵਾਂ ਪੇਅ ਕਮਿਸ਼ਨ ਲਾਗੂ ਕਰਨ, 1-1-16 ਤੋਂ ਪਹਿਲਾਂ ਸੇਵਾ ਮੁਕਤ ਕਰਮਚਾਰੀਆਂ ’ਤੇ 2.59 ਫੈਕਟਰ ਲਾਗੂ ਕਰਕੇ ਪੈਨਸ਼ਨ ਵਿਚ ਵਾਧਾ ਕਰਕੇ ਏਰੀਅਰ ਦੇਣ, ਪੁਰੀ ਪੈਨਸ਼ਨ 1972 ਨਿਯਮ ਤਹਿਤ ਨੋਟੀਫਿਕੇਸ਼ਨ ਜਾਰੀ ਕਰਕੇ ਲਾਗੂ ਕਰਨ, 1-1-15 ਦਾ ਪੱਤਰ ਰੱਦ ਕਰਨ, ਬੰਦ ਕੀਤੇ ਭੱਤੇ ਬਹਾਲ ਕਰਨ, 200 ਰੁਪਏ ਟੈਕਸ ਬੰਦ ਕਰਨ ਤੋਂ ਇਲਾਵਾ ਹੋਰ ਮੰਗਾਂ ਦਾ ਨਿਪਟਾਰਾ ਕੀਤਾ ਜਾਵੇਗਾ। ਪਰ ਮੁੱਖ ਮੰਤਰੀ ਦਾ ਵਾਅਦਾ ਵਫਾ ਨਹੀਂ ਹੋਇਆ। ਜਿਸ ਕਰਕੇ ਪੰਜਾਬ ਦੇ ਸਮੁੱਚੇ ਪੈਨਸ਼ਨਰਾਂ ਤੇ ਮੁਲਾਜਮਾਂ ਅੰਦਰ ਸਰਕਾਰ ਖਿਲਾਫ ਗੁੱਸੇ ਦੀ ਲਹਿਰ ਹੈ। ਜਿਸ ਦੇ ਰੋਸ ਵਜੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਪੰਜਾਬ ਪੱਧਰ ਦੀ ਮਹਾਂਰੈਲੀ ਕੀਤੀ ਜਾ ਰਹੀ ਹੈ। ਜਿਸ ਵਿਚ ਪੈਨਸ਼ਨਰ ਵੱਧ ਚੜ ਕੇ ਸ਼ਾਮਿਲ ਹੋਣਗੇ। ਇਸ ਮੌਕੇ ਜੋਗਿੰਦਰ ਸਿੰਘ ਰੰਧਾਵਾ ਸੂਬਾ ਆਗੂ, ਰਮੇਸ਼ ਸ਼ਰਮਾ ਮੰਡਲ ਪ੍ਰਧਾਨ ਕਾਦੀਆਂ, ਦੇਸਰਾਜ ਮੰਡਲ ਪ੍ਰਧਾਨ ਦਿਹਾਤੀ ਪਠਾਨਕੋਟ, ਸਤਪਾਲ ਮੰਡਲ ਪ੍ਰਧਾਨ ਗੁਰਦਾਸਪੁਰ, ਹੰਸਰਾਜ ਸਿੰਘ ਮੰਡਲ ਪ੍ਰਧਾਨ ਸ਼ਹਿਰੀ ਪਠਾਨਕੋਟ, ਸੁਖਵਿੰਦਰ ਸਿੰਘ ਗਿੱਲ ਪ੍ਰਧਾਨ ਦਿਹਾਤੀ ਪਠਾਨਕੋਟ, ਸੰਤੋਖ ਸਿੰਘ ਸਰਕਲ ਆਗੂ, ਬਾਬਾ ਦਰਸ਼ਨ ਸਿੰਘ, ਰਣਬੀਰ ਸਿੰਘ, ਕਮਲ ਕਿਸ਼ੋਰ ਸਰਕਲ ਆਗੂ ਆਦਿ ਹਾਜਰ ਸਨ ।
Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਵਿਖੇ ਰੇਮੰਡ ਦੇ ਸ਼ੋਅਰੂਮ ’ਤੇ ਚੋਰੀ * ਗੱਲੇ ’ਚ ਪਈ ਨਕਦੀ ਤੇ ਰੈਡੀਮੈਡ ਪੈਂਟਾ-ਸ਼ਰਟਾਂ ’ਤੇ ਚੋਰਾਂ ਨੇ ਕੀਤ... ਅਗਲੀ ਖ਼ਬਰ ਬੈਂਕ ’ਚੋਂ ਪੈਸੇ ਕਢਵਾ ਕੇ ਜਾ ਰਹੀ ਬਜ਼ੁਰਗ ਔਰਤ ਕੋਲੋਂ ਲੁੱਟਖੋਹ ਕਰਨ ਵਾਲੇ ਪੁਲਿਸ ਨੇ ਦਬੋਚੇ
Ad Position 24