07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

‘ ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਵਿਧਾਇਕ ਸ਼ੈਰੀ ਕਲਸੀ ਪਿੰਡ ਡੱਲਾ ਪਹੁੰਚੇ- ਘਰ-ਘਰ ਪਹੁੰਚ ਕੇ ਲੋਕਾਂ ਨਾਲ ਕੀਤੀ ਮੁਲਾਕਾਤ

ਬਟਾਲਾ, 7 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਪਿੰਡ ਡੱਲਾ ਪਹੁੰਚੇ ਅਤੇ ‘ਮਾਨ ਦੇ ਮੁਨਾਫੇ’ ਘਰ—ਘਰ ਜਨ ਸੰਪਰਕ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕ ਭਲਾਈ ਲਈ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਰਾਹੀਂ ਲੋਕਾਂ ਨੂੰ ਮਿਲ ਰਹੇ ਆਰਥਿਕ ਲਾਭਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

Ad Position 21
No active advertisement
ਅਜੀਤ ਡੈਸਕ 08-10-2026
ਬਟਾਲਾ, 7 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਪਿੰਡ ਡੱਲਾ ਪਹੁੰਚੇ ਅਤੇ ‘ਮਾਨ ਦੇ ਮੁਨਾਫੇ’ ਘਰ—ਘਰ ਜਨ ਸੰਪਰਕ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕ ਭਲਾਈ ਲਈ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਰਾਹੀਂ ਲੋਕਾਂ ਨੂੰ ਮਿਲ ਰਹੇ ਆਰਥਿਕ ਲਾਭਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਸਿੱਧਾ ਲਾਭ ਸੂਬੇ ਦੇ ਆਮ ਪਰਿਵਾਰਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਸਮੇਤ ਵੱਖ-ਵੱਖ ਖੇਤਰਾਂ ਵਿਚ ਕੀਤੇ ਜਾ ਰਹੇ ਕੰਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਲਗਾਤਾਰ ਲੋਕਾਂ ਦੇ ਵਿਚਕਾਰ ਰਹਿ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਆਖਰੀ ਕਤਾਰ ਵਿਚ ਖੜ੍ਹੇ ਵਿਅਕਤੀ ਤੱਕ ਪਹੁੰਚਾਉਣਾ ਸਰਕਾਰ ਦੀ ਤਰਜੀਹ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਖ਼ੂਨਦਾਨ ਕੈਂਪ- 30 ਤੋਂ ਵੱਧ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਕੀਤਾ ਖੂਨ ਦਾਨ ਅਗਲੀ ਖ਼ਬਰ ਸ੍ਰੀ ਦਸਮੇਸ਼ ਸੀ.ਸੈਕੰ. ਸਕੂਲ ਕਾਦੀਆਂ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ ਸਾਇੰਸ ਸਿਟੀ ਗਿਆ
Ad Position 24