07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਬਟਾਲਾ, 7 ਅਕਤੂਬਰ (ਸਤਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਬਟਾਲਾ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿਚ ਮੁਕੇਰੀਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

Ad Position 21
No active advertisement
ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਵਿਦਿਅਕ ਟੂਰ ਦੌਰਾਨ ਅਧਿਆਪਕਾਂ ਨਾਲ। ਅਜੀਤ ਤਸਵੀਰ 08-10-2026
ਬਟਾਲਾ, 7 ਅਕਤੂਬਰ (ਸਤਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਬਟਾਲਾ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿਚ ਮੁਕੇਰੀਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ ਗਿਆ। ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਵਿਧਾਇਕ ਜੰਗੀ ਲਾਲ ਮਹਾਜਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਮਾਨਦਾਰੀ ਤੇ ਪਾਰਦਰਸ਼ਤਾ ਦੀ ਗੱਲ ਕੀਤੀ ਜਾਂਦੀ ਹੈ, ਪਰ ਕਈ ਮਾਮਲਿਆਂ ਸਬੰਧੀ ਲੋਕਾਂ ਦੇ ਮਨਾਂ ਵਿਚ ਸਵਾਲ ਪੈਦਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਸਵਾਲਾਂ ਦਾ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ ਅਤੇ ਹਰ ਮਾਮਲੇ ਦੀ ਸੱਚਾਈ ਲੋਕਾਂ ਦੇ ਸਾਹਮਣੇ ਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਸਰਕਾਰ ਤੋਂ ਸਵਾਲ ਪੁੱਛਣਾ ਵਿਰੋਧੀ ਧਿਰ ਦਾ ਅਧਿਕਾਰ ਹੈ ਅਤੇ ਜਨਤਾ ਨੂੰ ਹਰ ਮਾਮਲੇ ਬਾਰੇ ਪਾਰਦਰਸ਼ੀ ਜਾਣਕਾਰੀ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਸੰਬੰਧਿਤ ਮਾਮਲਿਆਂ ਦੀ ਨਿਰਪੱਖ ਜਾਂਚ ਦੀ ਮੰਗ ਵੀ ਕੀਤੀ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਨੇ ਕਿਹਾ ਕਿ ਜੇਕਰ ਸਰਕਾਰ ਆਪਣੇ-ਆਪ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਤੇ ਇਮਾਨਦਾਰ ਮੰਨਦੀ ਹੈ ਤਾਂ ਉਸ ਨੂੰ ਕਿਸੇ ਵੀ ਜਾਂਚ ਤੋਂ ਘਬਰਾਉਣ ਦੀ ਬਜਾਏ ਜਾਂਚ ਏਜੰਸੀਆਂ ਅਤੇ ਸੰਬੰਧਿਤ ਅਦਾਰਿਆਂ ਨਾਲ ਪੂਰਾ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਜ਼ਰੂਰੀ ਹੈ ਤਾਂ ਜੋ ਸੱਚਾਈ ਲੋਕਾਂ ਦੇ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਨਿਰਪੱਖ ਜਾਂਚ ਨਾਲ “ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ” ਹੋ ਜਾਵੇਗਾ ਅਤੇ ਜਨਤਾ ਦੇ ਸਾਹਮਣੇ ਪੂਰੀ ਤਸਵੀਰ ਸਪੱਸ਼ਟ ਹੋਵੇਗੀ ।
Ad Position 22
No active advertisement
ਪਿਛਲੀ ਖ਼ਬਰ ਐਲੀਮੈਂਟਰੀ ਟੀਚਰ ਯੂਨੀਅਨ ਦੇ ਆਗੂ ਮਾਸਟਰ ਜਗਜੀਤ ਸਿੰਘ ਬੇਦੀ ਨੂੰ ਸਦਮਾ- ਪਿਤਾ ਦਾ ਦਿਹਾਂਤ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਖ਼ੂਨਦਾਨ ਕੈਂਪ- 30 ਤੋਂ ਵੱਧ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਕੀਤਾ ਖੂਨ ਦਾਨ
Ad Position 24