07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪਿੰਡ ਕਠਿਆਲੀ ਵਿਖੇ ਬਣੇ ਸ਼ਹੀਦ ਦੇ ਯਾਦਗਾਰੀ ਗੇਟ ਦੇ ਨਿਰਮਾਣ ’ਚ ਘਪਲੇਬਾਜ਼ੀ ਦੇ ਮਾਮਲੇ ’ਚ ਪ੍ਰਸ਼ਾਸਨ ਸਖ਼ਤ * ਦੋਸ਼ੀ ਪਾਏ ਜਾਣ ’ਤੇ ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਏ.ਡੀ.ਸੀ.ਗੁਰਪ੍ਰੀਤ ਸਿੰਘ ਗਿੱਲ

ਗੁਰਦਾਸਪੁਰ, 7 ਅਕਤੂਬਰ (ਚੱਕਰਾਜਾ)-ਸ਼ਹੀਦ ਰਣਧੀਰ ਸਿੰਘ ਦੀ ਯਾਦ ਵਿਚ ਪਿੰਡ ਕਠਿਆਲੀ ਵਿਖੇ ਬਣਾਏ ਗਏ ਯਾਦਗਾਰੀ ਗੇਟ ਦੇ ਨਿਰਮਾਣ ਨੂੰ ਲੈ ਕੇ ਸਾਹਮਣੇ ਆਈਆਂ ਕਥਿਤ ਬੇਨਿਯਮੀਆਂ ਅਤੇ ਘਪਲੇ ਦੀਆਂ ਸ਼ਿਕਾਇਤਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਨੇ ਗੰਭੀਰ ਨੋਟਿਸ ਲਿਆ ਹੈ। ਮਾਮਲਾ ਮੀਡੀਆ ਵਿਚ ਉੱਠਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਸ਼ਹੀਦ ਰਣਧੀਰ ਸਿੰਘ ਦੀ ਯਾਦ ਵਿਚ ਪਿੰਡ ਕਠਿਆਲੀ ਵਿਖੇ ਬਣਾਏ ਯਾਦਗਾਰੀ ਗੇਟ ਦੇ ਨਿਰਮਾਣ ਨੂੰ ਲੈ ਕੇ ਜਾਣਕਾਰੀ ਦਿੰਦੇ ਹੋਏ ਪਰਿਵਾਰਿਕ ਮੈਂਬਰ, ਪਿੰਡ ਵਾਸੀ ਅਤੇ ਏ.ਡੀ.ਸੀ ਗੁਰਪ੍ਰੀਤ ਸਿੰਘ। ਤਸਵੀਰ: ਚੱਕਰਾਜਾ 08-10-2026
ਗੁਰਦਾਸਪੁਰ, 7 ਅਕਤੂਬਰ (ਚੱਕਰਾਜਾ)-ਸ਼ਹੀਦ ਰਣਧੀਰ ਸਿੰਘ ਦੀ ਯਾਦ ਵਿਚ ਪਿੰਡ ਕਠਿਆਲੀ ਵਿਖੇ ਬਣਾਏ ਗਏ ਯਾਦਗਾਰੀ ਗੇਟ ਦੇ ਨਿਰਮਾਣ ਨੂੰ ਲੈ ਕੇ ਸਾਹਮਣੇ ਆਈਆਂ ਕਥਿਤ ਬੇਨਿਯਮੀਆਂ ਅਤੇ ਘਪਲੇ ਦੀਆਂ ਸ਼ਿਕਾਇਤਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਨੇ ਗੰਭੀਰ ਨੋਟਿਸ ਲਿਆ ਹੈ। ਮਾਮਲਾ ਮੀਡੀਆ ਵਿਚ ਉੱਠਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਏ.ਡੀ.ਸੀ (ਡੀ) ਗੁਰਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪ੍ਰਸ਼ਾਸਨ ਵਲੋਂ ਇਸ ਦੀ ਤਹਿ ਤੱਕ ਪਹੁੰਚਣ ਲਈ ਹਰ ਪਹਿਲੂ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਜਾਂਚ ਦੌਰਾਨ ਕਿਸੇ ਕਿਸਮ ਦੀ ਬੇਨਿਯਮੀ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਏ.ਡੀ.ਸੀ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਸਬੰਧਿਤ ਪ੍ਰਬੰਧਕਾਂ ਨੂੰ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ। ਇਸ ਦੇ ਨਾਲ ਹੀ ਸਬੰਧਿਤ ਬਲਾਕ ਦੇ ਜੂਨੀਅਰ ਇੰਜੀਨੀਅਰ (ਜੇ.ਈ) ਨੂੰ ਗੇਟ ਦੇ ਨਿਰਮਾਣ ਨਾਲ ਸਬੰਧਿਤ ਤਕਨੀਕੀ ਰਿਪੋਰਟ ਪੇਸ਼ ਕਰਨ ਲਈ ਪਾਬੰਦ ਕੀਤਾ ਹੈ।ਜਦੋਂ ਕਿ ਜੇ.ਈ ਵਲੋਂ ਗੇਟ ਦੇ ਨਿਰਮਾਣ ਵਿਚ ਵਰਤੇ ਗਏ ਮਟੀਰੀਅਲ ਦੀ ਗੁਣਵੱਤਾ, ਟਾਈਲਾਂ ਆਦਿ ਦੇ ਡਿੱਗਣ ਦੇ ਕਾਰਨਾਂ ਅਤੇ ਕੀਤੇ ਕੰਮ ਦੀ ਤਕਨੀਕੀ ਸਥਿਤੀ ਸਬੰਧੀ ਵਿਸਥਾਰਤ ਰਿਪੋਰਟ ਪੇਸ਼ ਕੀਤੀ ਜਾਵੇਗੀ। ਪ੍ਰਸ਼ਾਸਨਿਕ ਜਾਣਕਾਰੀ ਅਨੁਸਾਰ ਯਾਦਗਾਰੀ ਗੇਟ ਦੇ ਨਿਰਮਾਣ ’ਤੇ ਕਰੀਬ 8 ਲੱਖ 60 ਹਜ਼ਾਰ ਰੁਪਏ ਦੀ ਲਾਗਤ ਆਈ ਹੈ। ਏ.ਡੀ.ਸੀ ਨੇ ਕਿਹਾ ਕਿ ਨਿਰਮਾਣ ਕਾਰਜ ਨਾਲ ਸਬੰਧਿਤ ਐੱਮ.ਬੀ (ਮਾਪ ਪੁਸਤਕ) ਅਤੇ ਮਿਣਤੀ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜ ਪੈਣ ’ਤੇ ਕੰਮ ਦੀ ਮੁੜ ਮਿਣਤੀ ਕਰਵਾਈ ਜਾ ਸਕਦੀ ਹੈ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਸਰਕਾਰੀ ਫੰਡਾਂ ਦੀ ਵਰਤੋਂ ਨਿਯਮਾਂ ਅਨੁਸਾਰ ਹੋਈ ਹੈ ਜਾਂ ਨਹੀਂ।ਏ.ਡੀ.ਸੀ ਗੁਰਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਸ਼ਹੀਦ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ ਤੇ ਉਨ੍ਹਾਂ ਵਲੋਂ ਉਠਾਏ ਇਤਰਾਜ਼ਾਂ ਅਤੇ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇਗਾ।ਪਰਿਵਾਰ ਵਲੋਂ ਮੁੱਖ ਤੌਰ ’ਤੇ ਯਾਦਗਾਰੀ ਗੇਟ ਦੀ ਐਂਟਰੀ ਗਲਤ ਪਾਸੇ ਬਣਾਏ ਜਾਣ ਅਤੇ ਨਿਰਮਾਣ ਕਾਰਜ ਵਿਚ ਕਮੀਆਂ ਸਬੰਧੀ ਇਤਰਾਜ਼ ਜਿਤਾਏ ਗਏ ਹਨ। ਪ੍ਰਸ਼ਾਸਨ ਵਲੋਂ ਤਕਨੀਕੀ ਰਿਪੋਰਟ ਅਤੇ ਪਰਿਵਾਰ ਦੇ ਪੱਖ ਨੂੰ ਸਾਹਮਣੇ ਰੱਖਦਿਆਂ ਮਾਮਲੇ ਦੀ ਅਸਲ ਸਥਿਤੀ ਸਪੱਸ਼ਟ ਕੀਤੀ ਜਾਵੇਗੀ।ਏ.ਡੀ.ਸੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸਰਕਾਰੀ ਫੰਡਾਂ ਦੀ ਵਰਤੋਂ ਵਿਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ, ਘਟੀਆ ਮਟੀਰੀਅਲ ਦੀ ਵਰਤੋਂ, ਫੰਡਾਂ ਦੇ ਗ਼ਬਨ ਜਾਂ ਤਕਨੀਕੀ ਲਾਪਰਵਾਹੀ ਦੀ ਪੁਸ਼ਟੀ ਹੋਣ ’ਤੇ ਜ਼ਿੰਮੇਵਾਰ ਵਿਅਕਤੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਵਿਜੇ ਸੋਨੀ ਮੋਹਲੋਵਾਲੀ ਨੇ ਪਿੰਡ ਖੁਸ਼ਹਾਲਪੁਰ ’ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਸਬ ਇੰਸਪੈਕਟਰ ਰਾਕੇਸ਼ ਕੁਮਾਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
Ad Position 24