07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪਿੰਡ ਦੁਨੇਰਾ ਮੇਨ ਬਾਜ਼ਾਰ ’ਚ ਬਣੇ ਰੇਨ ਸ਼ੈਲਟਰ ਦੀ ਹਾਲਤ ਬੇਹੱਦ ਖਸਤਾ

ਧਾਰਕਲਾਂ, 7 ਅਕਤੂਬਰ (ਨਰੇਸ਼ ਪਠਾਨੀਆ)-ਪਠਾਨਕੋਟ-ਚੰਬਾ ਰਾਸ਼ਟਰੀ ਰਾਜ ਮਾਰਗ ’ਤੇ ਧਾਰ ਬਲਾਕ ਅਧੀਨ ਪੈਂਦੇ ਪਿੰਡ ਦੁਨੇਰਾ ਵਿਖੇ ਮੇਨ ਬਾਜ਼ਾਰ ਵਿਚ ਬੱਸ ਸਟੈਂਡ ’ਤੇ ਸਵਾਰੀਆਂ ਦੀ ਸਹੂਲਤ ਲਈ ਬਣਿਆ ਰੇਨ ਸ਼ੈਲਟਰ ਲੰਬੇ ਸਮੇਂ ਤੋਂ ਬੇਹੱਦ ਖਸਤਾ ਹਾਲਤ ਵਿਚ ਹੈ । ਰੇਨ ਸ਼ੈਲਟਰ ਦੀ ਮੁਰੰਮਤ ਅਤੇ ਸਾਫ ਸਫਾਈ ਵੱਲ ਧਿਆਨ ਨਾ ਦਿੱਤੇ ਜਾਣ ਕਾਰਨ ਇੱਥੇ ਬੱਸਾਂ ਦੀ ਉਡੀਕ ਕਰਨ ਵਾਲੀਆਂ ਸਵਾਰੀਆਂ ਨੂੰ ਬੈਠਣ ਵਿਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।

Ad Position 21
No active advertisement
ਅਜੀਤ ਡੈਸਕ 08-10-2026
ਧਾਰਕਲਾਂ, 7 ਅਕਤੂਬਰ (ਨਰੇਸ਼ ਪਠਾਨੀਆ)-ਪਠਾਨਕੋਟ-ਚੰਬਾ ਰਾਸ਼ਟਰੀ ਰਾਜ ਮਾਰਗ ’ਤੇ ਧਾਰ ਬਲਾਕ ਅਧੀਨ ਪੈਂਦੇ ਪਿੰਡ ਦੁਨੇਰਾ ਵਿਖੇ ਮੇਨ ਬਾਜ਼ਾਰ ਵਿਚ ਬੱਸ ਸਟੈਂਡ ’ਤੇ ਸਵਾਰੀਆਂ ਦੀ ਸਹੂਲਤ ਲਈ ਬਣਿਆ ਰੇਨ ਸ਼ੈਲਟਰ ਲੰਬੇ ਸਮੇਂ ਤੋਂ ਬੇਹੱਦ ਖਸਤਾ ਹਾਲਤ ਵਿਚ ਹੈ । ਰੇਨ ਸ਼ੈਲਟਰ ਦੀ ਮੁਰੰਮਤ ਅਤੇ ਸਾਫ ਸਫਾਈ ਵੱਲ ਧਿਆਨ ਨਾ ਦਿੱਤੇ ਜਾਣ ਕਾਰਨ ਇੱਥੇ ਬੱਸਾਂ ਦੀ ਉਡੀਕ ਕਰਨ ਵਾਲੀਆਂ ਸਵਾਰੀਆਂ ਨੂੰ ਬੈਠਣ ਵਿਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਸਥਾਨਿਕ ਲੋਕਾਂ ਦਾ ਕਹਿਣਾ ਹੈ ਕਿ ਰੇਨ ਸ਼ੈਲਟਰ ਵਿਚ ਗੰਦਗੀ ਦੀ ਭਰਮਾਰ ਹੈ ਅਤੇ ਮੀਂਹ ਤੇ ਗਰਮੀ ਦੇ ਮੌਸਮ ਦੌਰਾਨ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ । ਰੇਨ ਸ਼ੈਲਟਰ ਦੀ ਖਸਤਾ ਹਾਲਤ ਨੂੰ ਦੇਖਦਿਆਂ ਇਸ ਦੀ ਤੁਰੰਤ ਮੁਰੰਮਤ, ਸਾਫ ਸਫਾਈ ਅਤੇ ਬੈਠਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ ਦੀ ਲੋੜ ਹੈ । ਸਥਾਨਿਕ ਪਿੰਡ ਵਾਸੀਆਂ ਅਤੇ ਰਾਹਗੀਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਏ ਰੇਨ ਸ਼ੈਲਟਰ ਦੀ ਤੁਰੰਤ ਮੁਰੰਮਤ ਕਰਵਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਲੁੱਟ-ਖੋਹ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸਣ ਲਈ ਪੁਲਿਸ ਪ੍ਰਸ਼ਾਸਨ ਦੀ ਸ਼ਲਾਘਾ-ਕਲੇਰ ਅਗਲੀ ਖ਼ਬਰ ਤਾਈਕਵਾਂਡੋ ਦੇ ਸੂਬਾ ਪੱਧਰੀ ਮੁਕਾਬਲਿਆਂ ਦਾ ਦੂਸਰਾ ਦਿਨ
Ad Position 24