ਵਿਨੋਦ ਖੰਨਾ ਦਾ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਵਿਕਾਸ ਵਿਚ ਸਰਾਹੁਣਯੋਗ ਯੋਗਦਾਨ-ਸੇਵਾ ਮੁਕਤ ਪ੍ਰਿੰਸੀਪਲ ਰਣਜੀਤ ਸਿੰਘ ਨੱਕੀ
ਘਰੋਟਾ, 7 ਅਕਤੂਬਰ (ਸੰਜੀਵ ਗੁਪਤਾ)-ਫਿਲਮ ਅਦਾਕਾਰ ਅਤੇ ਸਾਬਕਾ ਲੋਕ ਸਭਾ ਮੈਂਬਰ ਵਿਨੋਦ ਖੰਨਾ ਦੇ ਫਿਲਮ ਇੰਡਸਟਰੀ ਵਿੱਚ ਆਪਣੀ ਅਦਾਕਾਰੀ ਰਾਹੀਂ ਦੇਸ਼-ਵਿਦੇਸ਼ ਵਿੱਚ ਵਿਸ਼ੇਸ਼ ਪਛਾਣ ਬਣਾਈ। ਫਿਲਮ ਜਗਤ ਵਿੱਚ ਉਨ੍ਹਾਂ ਵੱਲੋਂ ਪਾਏ ਗਏ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।
ਸ
ਸੇਵਾ ਮੁਕਤ ਪ੍ਰਿੰਸੀਪਲ ਰਣਜੀਤ ਸਿੰਘ ਨੱਕੀ ਅਤੇ ਫਿਲਮ ਸਟਾਰ ਤੇ ਸਾਬਕਾ ਐੱਮ.ਪੀ. ਵਿਨੋਦ ਖੰਨਾ ।
08-10-2026
ਘਰੋਟਾ, 7 ਅਕਤੂਬਰ (ਸੰਜੀਵ ਗੁਪਤਾ)-ਫਿਲਮ ਅਦਾਕਾਰ ਅਤੇ ਸਾਬਕਾ ਲੋਕ ਸਭਾ ਮੈਂਬਰ ਵਿਨੋਦ ਖੰਨਾ ਦੇ ਫਿਲਮ ਇੰਡਸਟਰੀ ਵਿੱਚ ਆਪਣੀ ਅਦਾਕਾਰੀ ਰਾਹੀਂ ਦੇਸ਼-ਵਿਦੇਸ਼ ਵਿੱਚ ਵਿਸ਼ੇਸ਼ ਪਛਾਣ ਬਣਾਈ। ਫਿਲਮ ਜਗਤ ਵਿੱਚ ਉਨ੍ਹਾਂ ਵੱਲੋਂ ਪਾਏ ਗਏ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਇਹ ਗਲ ਸੇਵਾ ਮੁਕਤ ਪ੍ਰਿੰਸੀਪਲ ਅਤੇ ਭਾਜਪਾ ਆਗੂ ਪ੍ਰਿੰਸੀਪਲ ਰਣਜੀਤ ਸਿੰਘ ਨੱਕੀ ਨੇ ਕਹੀ । ਸੇਵਾ ਮੁਕਤ ਪ੍ਰਿੰਸੀਪਲ ਰਣਜੀਤ ਸਿੰਘ ਨੱਖੀ ਨੇ ਵਿਨੋਦ ਖੰਨਾ ਨੂੰ ਯਾਦ ਕਰਦਿਆਂ ਕਿ ਵਿਨੋਦ ਖੰਨਾ ਨੇ ਲੋਕ ਸਭਾ ਮੈਂਬਰ ਵਜੋਂ ਗੁਰਦਾਸਪੁਰ ਹਲਕੇ ਦੀ ਨੁਮਾਇੰਦਗੀ ਕਰਦਿਆਂ ਇਲਾਕੇ ਦੇ ਵਿਕਾਸ ਲਈ ਵੀ ਯਤਨ ਕੀਤੇ। ਉਨ੍ਹਾਂ ਦਾ ਮੰਨਣਾ ਸੀ ਕਿ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨਾ ਅਤੇ ਇਲਾਕੇ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਦੇਣਾ ਜ਼ਰੂਰੀ ਹੈ । ਭਾਜਪਾ ਆਗੂ ਨੇ ਕਿਹਾ ਕਿ ਵਿਨੋਦ ਖੰਨਾ ਦੇ ਕਾਰਜਕਾਲ ਦੌਰਾਨ ਗੁਰਦਾਸਪੁਰ ਲੋਕ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ, ਪੁਲਾਂ ਦੇ ਨਿਰਮਾਣ ਅਤੇ ਲੋਕਾਂ ਨਾਲ ਸਬੰਧਤ ਹੋਰ ਕੰਮਾਂ ਵੱਲ ਧਿਆਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵਿਨੋਦ ਖੰਨਾ ਨੇ ਵਿਕਾਸ ਦੇ ਮਾਮਲੇ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ । ਉਨ੍ਹਾਂ ਕਿਹਾ ਕਿ ਵਿਨੋਦ ਖੰਨਾ ਇੱਕ ਅਜਿਹੀ ਸ਼ਖਸੀਅਤ ਸਨ, ਜਿਨ੍ਹਾਂ ਨੇ ਫਿਲਮ ਜਗਤ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਤੋਂ ਬਾਅਦ ਜਨਤਕ ਜੀਵਨ ਵਿੱਚ ਵੀ ਆਪਣੀ ਭੂਮਿਕਾ ਨਿਭਾਈ। ਉਨ੍ਹਾਂ ਦੀ ਸਾਦਗੀ, ਲੋਕਾਂ ਨਾਲ ਜੁੜਾਅ ਅਤੇ ਗੁਰਦਾਸਪੁਰ ਹਲਕੇ ਪ੍ਰਤੀ ਉਨ੍ਹਾਂ ਦੀ ਸਰਗਰਮੀ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ । ਸਮਾਗਮ ਦੌਰਾਨ ਵਿਨੋਦ ਖੰਨਾ ਦੀ ਤਸਵੀਰ ’ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਉਨ੍ਹਾਂ ਦੇ ਜੀਵਨ, ਫਿਲਮ ਖੇਤਰ ਵਿੱਚ ਯੋਗਦਾਨ ਅਤੇ ਗੁਰਦਾਸਪੁਰ ਲੋਕ ਸਭਾ ਹਲਕੇ ਨਾਲ ਜੁੜੀਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ਵਿਨੋਦ ਖੰਨਾ ਦੀਆਂ ਯਾਦਾਂ ਲੋਕਾਂ ਦੇ ਦਿਲਾਂ ਵਿੱਚ ਹਮੇਸ਼ਾ ਜ਼ਿੰਦਾ ਰਹਿਣਗੀਆਂ ।