07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪਠਾਨਕੋਟ ਪੁਲਿਸ ਵਲੋਂ ਹੈਰੋਇਨ ਸਮੇਤ 3 ਕਾਬੂ

ਪਠਾਨਕੋਟ, 7 ਅਕਤੂਬਰ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਠਾਨਕੋਟ ਪੁਲਿਸ ਵਲੋਂ ਤਿੰਨ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ । ਥਾਣਾ ਡਵੀਜ਼ਨ ਨੰਬਰ ਇਕ ਦੇ ਸਬ ਇੰਸਪੈਕਟਰ ਬਲਬੀਰ ਸਾਥੀ ਕਰਮਚਾਰੀਆਂ ਨਾਲ ਤਲਾਸ਼ ਭੈੜੇ ਪੁਰਸ਼ਾਂ ਦੇ ਸਬੰਧ ਵਿਚ ਟੈਂਕ ਚੌਕ ਤੋਂ ਭੜੋਲੀ ਵੱਲ ਨੂੰ ਜਾ ਰਹੇ ਸਨ ਭੜੋਲੀ ਫਾਟਕ ਤੋਂ 100 ਮੀਟਰ ਪਿੱਛੇ ਪੁੱਜੇ ਤਾਂ ਤਿੰਨ ਨੌਜਵਾਨ ਪੈਦਲ ਆਉਂਦੇ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾਉਣ ਪਿੱਛਾ ਨੂੰ ਮੁੜਨ ਲੱਗੇ ਤਾਂ ਇਕ ਨੌਜਵਾਨ ਨੇ ਆਪਣੀ ਸੱਜੀ ਜੇਬ ਵਿਚੋਂ ਇਕ ਮੋਮੀ ਲਿਫਾਫਾ ਆਪਣੀ ਪੈਂਟ ਦੀ ਸੱਜੀ ਜੇਬ ਵਿਚੋਂ ਕੱਢ ਕੇ ਸੜਕ ਦੇ ਕਿਨਾਰੇ ਸੁੱਟ ਦਿੱਤਾ ।

Ad Position 21
No active advertisement
ਅਜੀਤ ਡੈਸਕ 08-10-2026
ਪਠਾਨਕੋਟ, 7 ਅਕਤੂਬਰ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਠਾਨਕੋਟ ਪੁਲਿਸ ਵਲੋਂ ਤਿੰਨ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ । ਥਾਣਾ ਡਵੀਜ਼ਨ ਨੰਬਰ ਇਕ ਦੇ ਸਬ ਇੰਸਪੈਕਟਰ ਬਲਬੀਰ ਸਾਥੀ ਕਰਮਚਾਰੀਆਂ ਨਾਲ ਤਲਾਸ਼ ਭੈੜੇ ਪੁਰਸ਼ਾਂ ਦੇ ਸਬੰਧ ਵਿਚ ਟੈਂਕ ਚੌਕ ਤੋਂ ਭੜੋਲੀ ਵੱਲ ਨੂੰ ਜਾ ਰਹੇ ਸਨ ਭੜੋਲੀ ਫਾਟਕ ਤੋਂ 100 ਮੀਟਰ ਪਿੱਛੇ ਪੁੱਜੇ ਤਾਂ ਤਿੰਨ ਨੌਜਵਾਨ ਪੈਦਲ ਆਉਂਦੇ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾਉਣ ਪਿੱਛਾ ਨੂੰ ਮੁੜਨ ਲੱਗੇ ਤਾਂ ਇਕ ਨੌਜਵਾਨ ਨੇ ਆਪਣੀ ਸੱਜੀ ਜੇਬ ਵਿਚੋਂ ਇਕ ਮੋਮੀ ਲਿਫਾਫਾ ਆਪਣੀ ਪੈਂਟ ਦੀ ਸੱਜੀ ਜੇਬ ਵਿਚੋਂ ਕੱਢ ਕੇ ਸੜਕ ਦੇ ਕਿਨਾਰੇ ਸੁੱਟ ਦਿੱਤਾ । ਸਬ ਇੰਸਪੈਕਟਰ ਬਲਵੀਰ ਸਿੰਘ ਵਲੋਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਤਿੰਨੋਂ ਨੌਜਵਾਨਾਂ ਨੂੰ ਕਾਬੂ ਕੀਤਾ ਤੇ ਨਾਮ ਪਤਾ ਪੁੱਛਿਆ । ਮੋਮੀ ਲਿਫਾਫਾ ਵਜ਼ਨਦਾਰ ਜ਼ਮੀਨ ’ਤੇ ਸੁੱਟਣ ਵਾਲੇ ਨੌਜਵਾਨ ਨੇ ਆਪਣਾ ਨਾਮ ਸ਼ੁੱਭਮ ਪੁੱਤਰ ਰਾਜ ਕੁਮਾਰ ਵਾਸੀ ਨਿਊ ਆਬਾਦੀ ਅੰਮ੍ਰਿਤਸਰ, ਦੂਸਰੇ ਨੇ ਸੁਰੇਸ਼ ਕੁਮਾਰ ਉਰਫ ਰਾਹੁਲ ਪੁੱਤਰ ਸੁਭਾਸ਼ ਚੰਦ ਵਾਸੀ ਭੜੋਲੀ ਖੁਰਦ ਪਠਾਨਕੋਟ ਅਤੇ ਤੀਸਰੇ ਨੌਜਵਾਨ ਨੇ ਆਪਣਾ ਨਾਮ ਵਿਸ਼ਾਲ ਪੁੱਤਰ ਰਾਜਪਾਲ ਵਾਸੀ ਹਾਊਸਿੰਗ ਬੋਰਡ ਕਾਲੋਨੀ ਅੰਮ੍ਰਿਤਸਰ ਦੱਸਿਆ । ਮੋਮੀ ਲਿਫਾਫੇ ਦਾ ਕੰਪਿਊਟਰ ਕੰਡਾ ’ਤੇ ਵਜ਼ਨ ਕਰਨ ’ਤੇ 7 ਗ੍ਰਾਮ 70 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ । ਜਿਸ ਦੇ ਚੱਲਦੇ ਥਾਣਾ ਡਵੀਜ਼ਨ ਨੰਬਰ ਤਿੰਨ ਵਿਚ ਉਪਰੋਕਤ ਤਿੰਨੋਂ ਦੋਸ਼ੀਆਂ ਦੇ ਖਿਲਾਫ ਐਨ.ਡੀ.ਪੀ.ਸੀ. ਐਕਟ ਤਹਿਤ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ ਅਗਲੀ ਖ਼ਬਰ ਚੋਰਾਂ ਵਲੋਂ ਛੇ ਟਰੈਕਟਰ ਅਤੇ ਦੋ ਕੰਬਾਈਨਾਂ ਦੀਆਂ ਬੈਟਰੀਆਂ ਚੋਰੀ
Ad Position 24