08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪੰਜਾਬ ’ਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ-ਐਡਵੋਕੇਟ ਪਾਹੜਾ

ਗੁਰਦਾਸਪੁਰ, 8 ਅਕਤੂਬਰ (ਪੰਕਜ ਸ਼ਰਮਾ)-ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵਲੋਂ ਹਲਕੇ ਦੇ ਪਿੰਡ ਲੋਧੀਪੁਰ ਵਿਖੇ ਸੁਖਬੀਰ ਸਿੰਘ ਸਮੇਤ ਹੋਰ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 09-10-2026
ਗੁਰਦਾਸਪੁਰ, 8 ਅਕਤੂਬਰ (ਪੰਕਜ ਸ਼ਰਮਾ)-ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵਲੋਂ ਹਲਕੇ ਦੇ ਪਿੰਡ ਲੋਧੀਪੁਰ ਵਿਖੇ ਸੁਖਬੀਰ ਸਿੰਘ ਸਮੇਤ ਹੋਰ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਕਾਂਗਰਸ ਸਰਕਾਰ ਵਲੋਂ ਕਰਵਾਏ ਵਿਕਾਸ ਕਾਰਜਾਂ ਨੂੰ ਯਾਦ ਕਰਦੇ ਹਨ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਲੋਕ ਇਕ ਵਾਰ ਫਿਰ ਕਾਂਗਰਸ ਦੇ ਹੱਕ ਵਿਚ ਆਪਣਾ ਫ਼ਤਵਾ ਦੇਣਗੇ। ਐਡਵੋਕੇਟ ਪਾਹੜਾ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਵਿਚ ਆਮ ਆਦਮੀ ਪਾਰਟੀ ਦਾ ਸਿਆਸੀ ਵਜੂਦ ਖ਼ਤਮ ਹੋਇਆ ਹੈ, ਉਸੇ ਤਰ੍ਹਾਂ ਪੰਜਾਬ ਵਿਚ ਵੀ ਲੋਕ ਆਉਣ ਵਾਲੀਆਂ ਚੋਣਾਂ ’ਚ ਇਸ ਪਾਰਟੀ ਨੂੰ ਨਕਾਰ ਦੇਣਗੇ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ, ਜਿਸ ਕਾਰਨ ਲੋਕਾਂ ਵਿਚ ਸਰਕਾਰ ਪ੍ਰਤੀ ਨਿਰਾਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਝੂਠੇ ਵਾਅਦਿਆਂ ਦੀ ਰਾਜਨੀਤੀ ਤੋਂ ਪ੍ਰਭਾਵਿਤ ਹੋਣ ਵਾਲੇ ਨਹੀਂ ਹਨ ਅਤੇ ਕਾਂਗਰਸ ਨੂੰ ਹੀ ਆਮ ਲੋਕਾਂ ਦੀ ਅਸਲ ਹਿਤੈਸ਼ੀ ਪਾਰਟੀ ਮੰਨਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਪੰਜਾਬ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਇਆ ਹੈ। ਇਸ ਮੌਕੇ ਵਰਕਰਾਂ ਵਲੋਂ ਵੀ ਆਪਣੇ ਸੁਝਾਅ ਦਿੱਤੇ ਗਏ ਤੇ ਆਉਣ ਵਾਲੀਆਂ ਚੋਣਾਂ ਸੰਬੰਧੀ ਤਿਆਰੀਆਂ ਨੂੰ ਹੋਰ ਤੇਜ਼ ਕਰਨ ’ਤੇ ਜ਼ੋਰ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਸੜਕ ਹਾਦਸੇ ’ਚ ਜ਼ਖ਼ਮੀ ਹੋਏ ਮਿਸਤਰੀ ਦੀ ਹਸਪਤਾਲ ਵਿਚ ਮੌਤ
Ad Position 24