ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ
ਬਟਾਲਾ, 8 ਅਕਤੂਬਰ (ਸਤਿੰਦਰ ਸਿੰਘ)-ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਸਮਾਗਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ, ਮਸ਼ੀਨੀ ਵਿਭਾਗ ਦੇ ਮੁਖੀ ਹਿਤੇਸ਼ ਬਰਗਾਲ, ਇਲੈਕਟਰੀਕਲ ਵਿਭਾਗ ਦੇ ਇੰਚਾਰਜ ਵਿਜੇ ਮਿਨਹਾਸ, ਕਲਚਰਲ ਕਮੇਟੀ ਦੇ ਪ੍ਰਧਾਨ ਤੇ ਸਿਵਿਲ ਵਿਭਾਗ ਦੇ ਇੰਚਾਰਜ ਸ਼ਿਵਰਾਜਨ ਪੁਰੀ, ਐੱਸ.
ਬਟਾਲਾ, 8 ਅਕਤੂਬਰ (ਸਤਿੰਦਰ ਸਿੰਘ)-ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਸਮਾਗਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ, ਮਸ਼ੀਨੀ ਵਿਭਾਗ ਦੇ ਮੁਖੀ ਹਿਤੇਸ਼ ਬਰਗਾਲ, ਇਲੈਕਟਰੀਕਲ ਵਿਭਾਗ ਦੇ ਇੰਚਾਰਜ ਵਿਜੇ ਮਿਨਹਾਸ, ਕਲਚਰਲ ਕਮੇਟੀ ਦੇ ਪ੍ਰਧਾਨ ਤੇ ਸਿਵਿਲ ਵਿਭਾਗ ਦੇ ਇੰਚਾਰਜ ਸ਼ਿਵਰਾਜਨ ਪੁਰੀ, ਐੱਸ.ਆਰ.ਸੀ. ਪ੍ਰਧਾਨ ਹਰਜਿੰਦਰਪਾਲ ਸਿੰਘ, ਸੈਕਟਰੀ ਤੇ ਕੈਮੀਕਲ ਵਿਭਾਗ ਦੇ ਇੰਚਾਰਜ ਰੇਖਾ, ਈ.ਸੀ.ਈ. ਵਿਭਾਗ ਦੇ ਇੰਚਾਰਜ ਰਮਨਦੀਪ ਕੌਰ ਬੱਲ, ਅਪਲਾਈਡ ਸਾਇੰਸ ਵਿਭਾਗ ਦੇ ਇੰਚਾਰਜ ਡਾ. ਸੁਨਿਮਰਜੀਤ ਕੌਰ, ਸੁਪਰਡੈਟ ਹਰਪਾਲ ਸਿੰਘ ਭਾਮੜੀ, ਪਲੇਸਮੈਂਟ ਅਫਸਰ ਜਸਬੀਰ ਸਿੰਘ ਵਲੋਂ ਸ਼ਮ੍ਹਾ ਰੌਸ਼ਨ ਕਰ ਕੇ ਕੀਤੀ ਗਈ। ਸਮਾਗਮ ਦੀ ਆਰੰਭਤਾ ਵਿਦਿਆਰਥੀਆਂ ਵਲੋਂ ਧਾਰਮਿਕ ਗੀਤ ਤੇ ਸ਼ਬਦ ਨਾਲ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਨੇ ਸੋਲੋ ਡਾਂਸ, ਗਰੁੱਪ ਡਾਂਸ, ਗੀਤ, ਕਵਾਲੀ ਅਤੇ ਗਿੱਧੇ ਸਮੇਤ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਵਲੋਂ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਵਿੱਦਿਅਕ, ਖੇਡਾਂ, ਸੱਭਿਆਚਾਰਕ ਅਤੇ ਹੋਰ ਖੇਤਰਾਂ ਵਿਚ ਕਾਲਜ ਵਲੋਂ ਹਾਸਲ ਕੀਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਦੌਰਾਨ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਕਲਚਰਲ ਕਮੇਟੀ ਦੇ ਮੈਂਬਰ ਅਤੀਸ਼ ਕੁਮਾਰ, ਸੁਨਿਮਰਜੀਤ ਕੌਰ, ਜਸਪ੍ਰੀਤ ਕੌਰ ਅਤੇ ਤੇਜਪ੍ਰਤਾਪ ਸਿੰਘ ਕਾਹਲੋਂ ਵਲੋਂ ਬਾਖੂਬੀ ਨਿਭਾਈ ਗਈ। ਸਮਾਗਮ ਦੇ ਅੰਤ ਵਿਚ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਵਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਪਹੁੰਚੇ ਰਿਟਾ: ਸੀਨੀਅਰ ਲੈਕਚਰਾਰ ਵਿਜੇ ਕੁਮਾਰ ਵਲੋਂ ਵੱਖ-ਵੱਖ ਖੇਤਰਾਂ ਵਿਚ ਸ਼ਾਲਾਘਾਯੋਗ ਸੇਵਾਵਾਂ ਨਿਭਾਉਣ ਵਾਲੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ, ਹਰਿੰਦਰ ਸਿੰਘ, ਸਪੋਰਟਸ ਅਫਸਰ ਜਗਦੀਪ ਸਿੰਘ, ਲੈਕਚਰਾਰ ਸ਼ਾਲਿਨੀ ਮਹਾਜਨ ਤੇ ਰੰਜੂ ਉਹਰੀ, ਲਾਇਬ੍ਰੇਰੀਅਨ ਹਰਜਿੰਦਰ ਕੌਰ, ਅਸਟੇਟ ਅਫਸਰ ਸਾਹਿਬ ਸਿੰਘ, ਐਫ.ਆਈ. ਸੁਖਵਿੰਦਰ ਸਿੰਘ, ਐਨ.ਸੀ.ਸੀ. ਅਫਸਰ ਨਵਜੋਤ ਸਲਾਰੀਆ, ਲੈਕਚਰਾਰ ਹੁਨਰਬੀਰ ਸਿੰਘ, ਰਜਿੰਦਰ ਕੁਮਾਰ, ਰੋਹਿਤ ਵਾਡਰਾ, ਗੁਲਜ਼ਾਰ, ਰਜਨੀਤ ਮੱਲ੍ਹੀ, ਸਤਵਿੰਦਰ ਕੌਰ, ਹਰਜਿੰਦਰ ਕੌਰ, ਕਮਲਜੀਤ ਕੌਰ, ਕੁਲਵਿੰਦਰ ਕੌਰ, ਸਚਿਨ ਅਠਵਾਲ, ਜਤਿੰਦਰ ਕੁਮਾਰ, ਸੁਰਜੀਤ ਰਾਮ, ਰਮਨਦੀਪ ਸਿੰਘ, ਰਾਮ ਸਿੰਘ, ਜਤਿੰਦਰ ਸਿੰਘ, ਅਤੁਲ ਅਤੇ ਗੁਰਵਿੰਦਰ ਸਿੰਘ ਸਮੇਤ ਕਾਲਜ ਦਾ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।