ਡਾ. ਐੱਮ.ਆਰ.ਐੱਸ. ਭੱਲਾ ਸਕੂਲ ਦੇ ਪ੍ਰਿੰਸੀਪਲ ਅਤੇ ਪੰਜ ਅਧਿਆਪਕ ‘ਅਧਿਆਪਕ ਪੁਰਸਕਾਰ’ ਨਾਲ ਸਨਮਾਨਿਤ
ਬਟਾਲਾ, 8 ਅਕਤੂਬਰ (ਸਤਿੰਦਰ ਸਿੰਘ)-ਡਾ. ਐੱਮ.
ਬਟਾਲਾ, 8 ਅਕਤੂਬਰ (ਸਤਿੰਦਰ ਸਿੰਘ)-ਡਾ. ਐੱਮ.ਆਰ.ਐੱਸ. ਭੱਲਾ ਡੀ.ਏ.ਵੀ. ਸਕੂਲ ਕਿਲ੍ਹਾ ਮੰਡੀ ਬਟਾਲਾ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ ਦਾ ਮੌਕਾ ਹੈ ਕਿ ਸਕੂਲ ਦੀ ਪ੍ਰਿੰਸੀਪਲ ਰਿਚਾ ਮਹਾਜਨ ਸਮੇਤ 5 ਅਧਿਆਪਕਾਂ ਨੂੰ ਪਰਿਵਾਰ ਪ੍ਰਬੋਧਨ ਪੰਜਾਬ ਵਲੋਂ ਕਰਵਾਏ ‘ਗੁਰੂ ਵੰਦਨਾ’ ਸਮਾਗਮ ਦੌਰਾਨ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਧਿਆਪਕ ਅਮਨਦੀਪ ਕਾਲੀਆ, ਅਧਿਆਪਿਕਾ ਸੁਨੀਤਾ, ਅਧਿਆਪਿਕਾ ਨਿਤਿਕਾ, ਅਧਿਆਪਿਕਾ ਮੋਨਿਕਾ ਅਤੇ ਅਧਿਆਪਿਕਾ ਸੁਮੀਤ ਨੂੰ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ, ਮਿਹਨਤ, ਲਗਨ ਅਤੇ ਸਿੱਖਿਆ ਪ੍ਰਤੀ ਵਚਨਬੱਧਤਾ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਅਧਿਆਪਕਾਂ ਦੀ ਭੂਮਿਕਾ ਨੂੰ ਸਮਾਜ ਨਿਰਮਾਣ ਅਤੇ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ ਲਈ ਬਹੁਤ ਮਹੱਤਵਪੂਰਨ ਦੱਸਿਆ ਗਿਆ। ਇਸ ਸਮਾਗਮ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੇਸ਼ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ ਅਨਿਲ ਸ਼ਰਮਾ ਅਤੇ ਡੀ.ਐੱਸ.ਸੀ. ਫਰਮ ਦੇ ਮਾਲਕ ਅਰੁਣ ਅਗਰਵਾਲ ਵੀ ਵਿਸ਼ੇਸ਼ ਤੌਰ ’ਤੇ ਮੌਜ਼ੂਦ ਰਹੇ। ਮਾਣਯੋਗ ਮਹਿਮਾਨਾਂ ਵਲੋਂ ਸਨਮਾਨਿਤ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ। ਪ੍ਰਿੰਸੀਪਲ ਰਿਚਾ ਮਹਾਜਨ ਨੇ ਪਰਿਵਾਰ ਪ੍ਰਬੋਧਨ ਪੰਜਾਬ ਦਾ ਧੰਨਵਾਦ ਕੀਤਾ ਅਤੇ ਸਨਮਾਨ ਪ੍ਰਾਪਤ ਕਰਨ ਵਾਲੇ ਸਾਰੇ ਅਧਿਆਪਕਾਂ ਨੂੰ ਹਾਰਦਿਕ ਵਧਾਈ ਦਿੱਤੀ।