ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫੇ’ ਤਹਿਤ ਪਿੰਡਾਂ ਤੇ ਵਾਰਡਾਂ ’ਚ ਘਰ-ਘਰ ਪ੍ਰਚਾਰ ਜਾਰੀ
ਬਟਾਲਾ, 9 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਪਿੰਡਾਂ ਤੇ ਵਾਰਡਾਂ ’ਚ ਘਰ-ਘਰ ਪ੍ਰਚਾਰ ਜਾਰੀ ਹੈ। ਉਨ੍ਹਾਂ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਅਰਜਨਪੁਰਾ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਮਿਲ ਕੇ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਤੋਂ ਜਾਣੂੰ ਕਰਵਾਇਆ ਗਿਆ।
ਵ
ਵਿਧਾਇਕ ਸ਼ੈਰੀ ਕਲਸੀ ਪਿੰਡ ਅਰਜਨਪੁਰਾ ਵਿਖੇ ਘਰ-ਘਰ ਜਾ ਕੇ ਲੋਕਾਂ ਨੂੰ ਮਿਲਦੇ ਹੋਏ, ਨਾਲ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਤੇ ਹੋਰ। ਅਜੀਤ ਤਸਵੀਰ
10-10-2026
ਬਟਾਲਾ, 9 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਪਿੰਡਾਂ ਤੇ ਵਾਰਡਾਂ ’ਚ ਘਰ-ਘਰ ਪ੍ਰਚਾਰ ਜਾਰੀ ਹੈ। ਉਨ੍ਹਾਂ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਅਰਜਨਪੁਰਾ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਮਿਲ ਕੇ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਤੋਂ ਜਾਣੂੰ ਕਰਵਾਇਆ ਗਿਆ। ਇਸ ਮੌਕੇ ਮਨਦੀਪ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਵੀ ਮੌਜੂਦ ਸਨ। ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰ ਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਰੀਬ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਵਿਕਾਸ ਤੇ ਲੋਕ ਭਲਾਈ ਦੇ ਕੰਮ ਕੀਤੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਬਿਜਲੀ ਬਿੱਲਾਂ ਵਿਚ ਰਾਹਤ, ਸਤਿਕਾਰ ਯੋਜਨਾ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਸਿਹਤ ਬੀਮਾ ਕਾਰਡ, ਸਰਕਾਰੀ ਸਕੂਲਾਂ ਵਿਚ ਮੁਫ਼ਤ ਸਿੱਖਿਆ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਟੈਸਟ ਤੇ ਦਵਾਈਆਂ, ਰਾਸ਼ਨ, ਮੁਫ਼ਤ ਤੀਰਥ ਯਾਤਰਾ, ਖੇਤੀ ਲਈ ਮੁਫ਼ਤ ਬਿਜਲੀ ਅਤੇ ਅਸ਼ੀਰਵਾਦ ਸਕੀਮ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਾਰਟੀ ਦੇ ਅਹੁਦੇਦਾਰ ਤੇ ਵਲੰਟੀਅਰ ਵੀ ਘਰ-ਘਰ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਹਲਕੇ ਦੇ ਹਰ ਵਾਰਡ ਤੇ ਪਿੰਡ ਵਿਚ ਪਹੁੰਚ ਕੇ ਮਾਨ ਦੇ ਮੁਨਾਫਿਆਂ ਤੋਂ ਲੋਕਾਂ ਨੂੰ ਜਾਣੂ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਵੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਸਿਰਤੋੜ ਯਤਨ ਕਰੇਗੀ ਤੇ ਹਰ ਵਿਕਾਸ ਦੇ ਕੰਮ ਪਾਰਟੀਬਾਜ਼ੀ ਅਤੇ ਬਿਨਾਂ ਕਿਸੇ ਭੇਦ ਭਾਵ ਦੇ ਪਹਿਲਾਂ ਦੀ ਤਰ੍ਹਾਂ ਕੀਤੇ ਜਾਣਗੇ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਕੀਤੇ ਕੰਮਾਂ ਦੀ ਸ਼ਾਲਾਘਾ ਕੀਤੀ।