ਬਿਜਲੀ ਦੇ ਲੱਗ ਰਹੇ ਲੰਬੇ-ਲੰਬੇ ਕੱਟਾਂ ਕਾਰਨ ਕਿਸਾਨ, ਵਪਾਰੀ ਤੇ ਆਮ ਲੋਕ ਪ੍ਰੇਸ਼ਾਨ- ਕੰਵਲਪ੍ਰੀਤ ਸਿੰਘ ਕਾਕੀ
ਕਿਹਾ, ਆਮ ਆਦਮੀ ਪਾਰਟੀ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋਈ
ਬਟਾਲਾ, 9 ਅਕਤੂਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇੰਚਾਰਜ ਤੇ ਪਾਰਟੀ ਦੇ ਜਨਰਲ ਸਕੱਤਰ ਕੰਵਲਪ੍ਰੀਤ ਸਿੰਘ ਕਾਕੀ ਨੇ ਪੰਜਾਬ ਅੰਦਰ ਲੱਗ ਰਹੇ ਬਿਜਲੀ ਦੇ ਲੰਬੇ-ਲੰਬੇ ਕੱਟਾਂ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਬਿਜਲੀ ਦੇ ਕੱਟਾਂ ਨੇ ਕਿਸਾਨਾਂ, ਵਪਾਰੀਆਂ ਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ’ਚ ਪਾਇਆ ਹੋਇਆ ਹੈ। ਕੰਵਲਪ੍ਰੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ 24 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਹੋਇਆ ਸੀ, ਪਰ ਹੁਣ ਗਰਮੀ ਦਾ ਮੌਸਮ ਘਟਣ ’ਤੇ ਵੀ ਬਿਜਲੀ ਦੇ ਲੰਬੇ-ਲੰਬੇ ਕੱਟ ਲਗਾਏ ਜਾ ਰਹੇ ਹਨ, ਜਿਸ ਨਾਲ ਕਿਸਾਨਾਂ ਦੀਆਂ ਕਈ ਫਸਲਾਂ ਪਾਣੀ ਨੂੰ ਤਰਸ ਰਹੀਆਂ ਹਨ।
ਸ
ਸ: ਕੰਵਲਪ੍ਰੀਤ ਸਿੰਘ ਕਾਕੀ
10-10-2026
ਬਟਾਲਾ, 9 ਅਕਤੂਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇੰਚਾਰਜ ਤੇ ਪਾਰਟੀ ਦੇ ਜਨਰਲ ਸਕੱਤਰ ਕੰਵਲਪ੍ਰੀਤ ਸਿੰਘ ਕਾਕੀ ਨੇ ਪੰਜਾਬ ਅੰਦਰ ਲੱਗ ਰਹੇ ਬਿਜਲੀ ਦੇ ਲੰਬੇ-ਲੰਬੇ ਕੱਟਾਂ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਬਿਜਲੀ ਦੇ ਕੱਟਾਂ ਨੇ ਕਿਸਾਨਾਂ, ਵਪਾਰੀਆਂ ਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ’ਚ ਪਾਇਆ ਹੋਇਆ ਹੈ। ਕੰਵਲਪ੍ਰੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ 24 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਹੋਇਆ ਸੀ, ਪਰ ਹੁਣ ਗਰਮੀ ਦਾ ਮੌਸਮ ਘਟਣ ’ਤੇ ਵੀ ਬਿਜਲੀ ਦੇ ਲੰਬੇ-ਲੰਬੇ ਕੱਟ ਲਗਾਏ ਜਾ ਰਹੇ ਹਨ, ਜਿਸ ਨਾਲ ਕਿਸਾਨਾਂ ਦੀਆਂ ਕਈ ਫਸਲਾਂ ਪਾਣੀ ਨੂੰ ਤਰਸ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨੇ ਉਦਯੋਗਿਕ ਖੇਤਰ ’ਚ ਵੀ ਬਿਜਲੀ ਦੇ ਕੱਟ ਲਗਾਉਣੇ ਸ਼ੁਰੂ ਕਰ ਦਿੱਤੇ ਹਨ ਤੇ ਘਰਾਂ ’ਚ ਵੀ ਕਈ-ਕਈ ਘੰਟੇ ਬਿਜਲੀ ਅਲੋਪ ਰਹਿੰਦੀ ਹੈ, ਪਰ ਇਸ ਸਰਕਾਰ ਦੇ ਨੁਮਾਇੰਦੇ ਬਿਜਲੀ 24 ਘੰਟੇ ਦੇਣ ਦੇ ਦਾਅਵੇ ਕਰ ਰਹੇ ਹਨ, ਜਦ ਕਿ ਹਕੀਕਤ ਇਸ ਸਭ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ’ਚ ਫਸਲਾਂ ਨੂੰ ਪਾਣੀ ਦੀ ਬਹੁਤ ਲੋੜ ਹੁੰਦੀ ਹੈ, ਪਰ ਲਗਾਤਾਰ ਬਿਜਲੀ ਬੰਦ ਰਹਿਣ ਕਾਰਨ ਕਿਸਾਨ ਆਪਣੀ ਫਸਲ ਨੂੰ ਪਾਣੀ ਲਗਾਉਣ ਤੋਂ ਲਾਵਾਰਸ ਦਿਖਾਈ ਦੇ ਰਹੇ ਹਨ ਤੇ ਉਨ੍ਹਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਆਪਣੀ ਲੋੜ ਪੂਰੀ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਸੀ ਤਾਂ ਬਾਦਲ ਸਰਕਾਰ ਨੇ ਸੂਬੇ ’ਚ ਬਿਜਲੀ ਸਰਪਲਸ ਕਰ ਦਿੱਤੀ ਸੀ, ਇਥੋਂ ਤੱਕ ਕੇ ਲੋਕਾਂ ਦੇ ਜਨਰੇਟਰ ਵੀ ਬੰਦ ਹੋ ਗਏ ਸਨ, ਪਰ ਲੋਕ ਪੱਖੀ ਹੋਣ ਦਾ ਢਿੰਡੋਰਾ ਪਿੱਟਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ, ਵਪਾਰੀਆਂ ਤੇ ਆਮ ਲੋਕਾਂ ਨੂੰ ਲੋੜ ਅਨੁਸਾਰ ਬਿਜਲੀ ਦੇਣ ਤੋਂ ਵੀ ਅਸਮਰੱਥ ਹੋ ਗਈ ਹੈ, ਜਿਸ ਲਈ ਇਸ ਸਰਕਾਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਮੂੰਹ ਤੋੜ ਜਵਾਬ ਦੇਣਗੇ ਤੇ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾ ਕੇ ਬੰਦ ਹੋਈਆਂ ਸਾਰੀਆਂ ਸਹੂਲਤਾਂ ਮੁੜ ਪ੍ਰਾਪਤ ਕਰਨਗੇ।