10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਐੱਸ.ਐੱਲ. ਬਾਵਾ ਕਾਲਜ ਦੇ ਈਕੋ ਕਲੱਬ ਵਲੋਂ ਵਰਕਸ਼ਾਪ

ਬਟਾਲਾ, 9 ਅਕਤੂਬਰ (ਸਤਿੰਦਰ ਸਿੰਘ)-ਐੱਸ. ਐੱਲ.

Ad Position 21
No active advertisement
ਅਜੀਤ ਡੈਸਕ 10-10-2026
ਬਟਾਲਾ, 9 ਅਕਤੂਬਰ (ਸਤਿੰਦਰ ਸਿੰਘ)-ਐੱਸ.ਐੱਲ. ਬਾਵਾ ਡੀਏਵੀ ਕਾਲਜ ਬਟਾਲਾ ਦੇ ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਦੀ ਯੋਗ ਪ੍ਰਧਾਨਗੀ ਹੇਠ ਤੇ ਈਕੋ ਕਲੱਬ ਇੰਚਾਰਜ ਤੇ ਬੌਟਨੀ ਵਿਭਾਗ ਦੇ ਮੁਖੀ ਡਾ. ਵਿਨੀਤ ਕੁਮਾਰ ਦੀ ਨਿਗਰਾਨੀ ਹੇਠ ਕਾਲਜ ਦੇ ਈਕੋ ਕਲੱਬ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਵਾਤਾਵਰਨ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ, ਭਾਰਤ ਸਰਕਾਰ ਤੇ ਡੀਨ, ਕਾਲਜ ਵਿਕਾਸ ਕੌਂਸਲ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਵੇਸਟ ਤੋਂ ਮਿੱਟੀ ਦੀ ਰਿਕਵਰੀ ਤੱਕ: ਡੀਗ੍ਰੇਡਡ ਲੈਂਡ ਨੂੰ ਮੁੜ ਪ੍ਰਾਪਤ ਕਰਨ ਲਈ ਬਾਇਓਚਾਰ ਸਿੰਥੇਸਿਸ ’ਚ ਸਿਖਲਾਈ’ ਵਿਸ਼ੇ ’ਤੇ ਇਕ ਲੈਕਚਰ-ਕਮ-ਵਰਕਸ਼ਾਪ ਲਗਾਈ ਗਈ। ਸਮਾਗਮ ਦੇ ਸਰੋਤ ਵਿਅਕਤੀ ਡਾ. ਸੰਦੀਪ ਸਿੰਘ ਸਹਾਇਕ ਪ੍ਰੋਫੈਸਰ ਸਕੂਲ ਆਫ਼ ਕੈਮੀਕਲ ਇੰਜੀਨੀਅਰਿੰਗ ਐਂਡ ਫਿਜ਼ੀਕਲ ਸਾਇੰਸਜ਼, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ ਸਨ। ਉਨ੍ਹਾਂ ਮਿੱਟੀ ਦੀ ਗੁਣਵੱਤਾ ’ਚ ਸੁਧਾਰ ਤੇ ਡੀਗ੍ਰੇਡਡ ਲੈਂਡ ਨੂੰ ਸੁਧਾਰਨ ਲਈ ਇਕ ਨਵੀਨਤਾਕਾਰੀ ਤੇ ਟਿਕਾਊ ਹੱਲ ਵਜੋਂ ਬਾਇਓਚਾਰ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਵਾਤਾਵਰਨ ਚੁਣੌਤੀਆਂ ਨੂੰ ਹੱਲ ਕਰਨ ’ਚ ਬਾਇਓਚਾਰ ਦੇ ਵਿਗਿਆਨਕ ਸਿਧਾਂਤਾਂ ਤੇ ਵਿਹਾਰਕ ਉਪਯੋਗਾਂ ਬਾਰੇ ਵੀ ਚਰਚਾ ਕੀਤੀ। ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਨੇ ਵਿਗਿਆਨਕ ਗਿਆਨ ਨੂੰ ਵਿਹਾਰਕ ਵਾਤਾਵਰਨ ਹੱਲਾਂ ਨਾਲ ਜੋੜਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਮੌਕੇ ਕਾਲਜ ਰਜਿਸਟਰਾਰ ਪ੍ਰੋ. ਸੁਨੀਲ ਜੇਟਲੀ, ਪ੍ਰੋ. ਪਵਨ ਮਲਿਕ, ਡਾ. ਰੂਪਕਿਰਨਪ੍ਰੀਤ ਕੌਰ, ਡਾ. ਗੁਰਪ੍ਰੀਤ ਸਿੰਘ, ਡਾ. ਗੁਰਵੰਤ ਸਿੰਘ, ਪ੍ਰੋ. ਮੁਸਕਾਨ, ਜੇਐਲਏ ਸ਼੍ਰੀ ਸੁਖਵਿੰਦਰ ਸਿੰਘ ਤੇ ਵਿਦਿਆਰਥੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਅਥਲੈਟਿਕਸ ਮੁਕਾਬਲਿਆਂ ’ਚੋਂ ਮਾਰੀਆਂ ਮੱਲਾਂ ਅਗਲੀ ਖ਼ਬਰ ਬਿਜਲੀ ਦੇ ਲੱਗ ਰਹੇ ਲੰਬੇ-ਲੰਬੇ ਕੱਟਾਂ ਕਾਰਨ ਕਿਸਾਨ, ਵਪਾਰੀ ਤੇ ਆਮ ਲੋਕ ਪ੍ਰੇਸ਼ਾਨ- ਕੰਵਲਪ੍ਰੀਤ ਸਿੰਘ ਕਾਕੀ ਕਿਹਾ, ਆਮ...
Ad Position 24