10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਜ਼ਿਲ੍ਹਾ ਗੁਰਦਾਸਪੁਰ ’ਚ 10 ਤੋਂ 15 ਅਕਤੂਬਰ ਤੱਕ ਕਰਵਾਈ ਜਾਵੇਗੀ ਰਾਜ ਪੱਧਰੀ ਵੁਸ਼ੂ ਖੇਡ

ਗੁਰਦਾਸਪੁਰ, 9 ਅਕਤੂਬਰ (ਚੱਕਰਾਜਾ)-ਜ਼ਿਲ੍ਹਾ ਖੇਡ ਅਫ਼ਸਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ, ਖੇਡ ਵਿਭਾਗ ਵਲੋਂ ਖੇਡਾਂ ਵਤਨ ਪੰਜਾਬ ਦੀਆਂ, ਪੰਜਾਬ ਦੇ ਵੱਧ ਤੋਂ ਵੱਧ ਵਸਨੀਕਾਂ/ਨੌਜਵਾਨਾ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਇਸ ਉਪਰਾਲੇ ਦੇ ਨਾਲ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ, ਪ੍ਰਤਿਭਾ ਤੇ ਹੁਨਰ ਦੀ ਭਾਲ ਕਰਨਾ, ਭਾਈਚਾਰਾ ਤੇ ਸਦਭਾਵਨਾ ਪੈਦਾ ਕਰਨ ਵੱਧ ਤੋਂ ਵੱਧ ਬੱਚਿਆਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਕਰਨ ਲਈ ਭਰਪੂਰ ਯਤਨ ਕਰ ਰਹੀ ਹੈ।

Ad Position 21
No active advertisement
ਅਜੀਤ ਡੈਸਕ 10-10-2026
ਗੁਰਦਾਸਪੁਰ, 9 ਅਕਤੂਬਰ (ਚੱਕਰਾਜਾ)-ਜ਼ਿਲ੍ਹਾ ਖੇਡ ਅਫ਼ਸਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ, ਖੇਡ ਵਿਭਾਗ ਵਲੋਂ ਖੇਡਾਂ ਵਤਨ ਪੰਜਾਬ ਦੀਆਂ, ਪੰਜਾਬ ਦੇ ਵੱਧ ਤੋਂ ਵੱਧ ਵਸਨੀਕਾਂ/ਨੌਜਵਾਨਾ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਇਸ ਉਪਰਾਲੇ ਦੇ ਨਾਲ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ, ਪ੍ਰਤਿਭਾ ਤੇ ਹੁਨਰ ਦੀ ਭਾਲ ਕਰਨਾ, ਭਾਈਚਾਰਾ ਤੇ ਸਦਭਾਵਨਾ ਪੈਦਾ ਕਰਨ ਵੱਧ ਤੋਂ ਵੱਧ ਬੱਚਿਆਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਕਰਨ ਲਈ ਭਰਪੂਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵਲੋਂ ਰਾਜ ਪੱਧਰੀ ਖੇਡਾਂ 10 ਅਕਤੂਬਰ ਤੋਂ 23 ਨਵੰਬਰ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ’ਚ ਕਰਵਾਈਆਂ ਜਾ ਰਹੀਆਂ ਹਨ, ਜਿਸ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿਚ ਰਾਜ ਪੱਧਰੀ ਖੇਡ ਵੁਸ਼ੂ 10 ਅਕਤੂਬਰ ਤੋਂ 15 ਅਕਤੂਬਰ ਤੱਕ ਆਰ.ਡੀ.ਖੋਸਲਾ ਮਾਡਲ ਸੀਨੀਅਰ ਸੈਕੰਡਰੀ ਸੈਕੰਡਰੀ ਸਕੂਲ, ਬਟਾਲਾ ਦੇ ਇੰਡੋਰ ਹਾਲ ਵਿਖੇ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਰਾਜ ਪੱਧਰੀ ਟੂਰਨਾਮੈਂਟ ’ਚ ਭਾਗ ਲੈਣ ਵਾਲੇ ਖਿਡਾਰੀ ਬੇਰਿੰਗ ਕਾਲਜ ਬਟਾਲਾ, ਡਾ: ਬੀ.ਆਰ.ਬੀ. ਡੀ.ਏ.ਵੀ ਸੈਂਟਨੇਰੀ ਪਬਲਿਕ ਸਕੂਲ ਨੇੜੇ ਐਸ.ਐਲ ਬਾਵਾ ਕਾਲਜ ਬਟਾਲਾ ਲਕਸ਼ਮੀ ਦੇਵੀ ਸਾਹਨੀ ਸਕੂਲ ਨੇੜੇ ਹਥਨੀ ਪੁੱਲ ਬੈਂਕ ਕਾਲੋਨੀ ਬਟਾਲਾ ਤੇ ਗੁਰਦੁਆਰਾ ਸ਼੍ਰੀ ਅੱਚਲ ਸਾਹਿਬ ਬਟਾਲਾ ਵਿਖੇ ਠਹਿਰਨਗੇ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਡੱਫਰ ਵਿਖੇ ਮੈਗਾ ਪੀ. ਟੀ. ਐਮ. ਅਗਲੀ ਖ਼ਬਰ ਇੱਕੋ ਸਕੂਲ ਦੇ 14 ਅਧਿਆਪਕ ਮਰਦਮਸ਼ੁਮਾਰੀ ਡਿਊਟੀ ’ਤੇ ਲਗਾਏ
Ad Position 24