09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸੰਗਰੂਰ ਮਹਾਂ ਰੈਲੀ ’ਚ ਵੱਡੀ ਗਿਣਤੀ ’ਚ ਐਨ.ਪੀ.ਐਸ. ਕਰਮਚਾਰੀ ਸ਼ਮੂਲੀਅਤ ਕਰਨਗੇ

ਧਾਰੀਵਾਲ, 9 ਅਕਤੂਬਰ (ਸਵਰਨ ਸਿੰਘ)-ਬਿਜਲੀ ਮੁਲਾਜ਼ਮਾਂ ਵਲੋਂ ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਅਨੁਸਾਰ 10 ਅਕਤੂਬਰ ਦੀ ਸੰਗਰੂਰ ਰੈਲੀ ਦੀ ਤਿਆਰੀ ਸਬੰਧੀ ਜ਼ਿਲ੍ਹਾ ਕਨਵੀਨਰ ਜੁਗਲ ਕਿਸ਼ੋਰ ਬੱਲ ਦੀ ਅਗਵਾਈ ’ਚ ਮੀਟਿੰਗ ਹੋਈ, ਜਿਸ ’ਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਸੂਬਾ ਮੀਟਿੰਗ ’ਚ ਲਏ ਫੈਸਲੇ ਅਨੁਸਾਰ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਮਹਾਂਰੈਲੀ ’ਚ ਵੱਡੀ ਗਿਣਤੀ ’ਚ ਪੰਜਾਬ ਦੇ ਐਨ. ਪੀ.

Ad Position 21
No active advertisement
ਅਜੀਤ ਡੈਸਕ 10-10-2026
ਧਾਰੀਵਾਲ, 9 ਅਕਤੂਬਰ (ਸਵਰਨ ਸਿੰਘ)-ਬਿਜਲੀ ਮੁਲਾਜ਼ਮਾਂ ਵਲੋਂ ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਅਨੁਸਾਰ 10 ਅਕਤੂਬਰ ਦੀ ਸੰਗਰੂਰ ਰੈਲੀ ਦੀ ਤਿਆਰੀ ਸਬੰਧੀ ਜ਼ਿਲ੍ਹਾ ਕਨਵੀਨਰ ਜੁਗਲ ਕਿਸ਼ੋਰ ਬੱਲ ਦੀ ਅਗਵਾਈ ’ਚ ਮੀਟਿੰਗ ਹੋਈ, ਜਿਸ ’ਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਸੂਬਾ ਮੀਟਿੰਗ ’ਚ ਲਏ ਫੈਸਲੇ ਅਨੁਸਾਰ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਮਹਾਂਰੈਲੀ ’ਚ ਵੱਡੀ ਗਿਣਤੀ ’ਚ ਪੰਜਾਬ ਦੇ ਐਨ.ਪੀ.ਐਸ. ਮੁਲਾਜ਼ਮਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਮੇਟੀ ਨੇ ਪੰਜਾਬ ਸਰਕਾਰ ਦੀ ਮੁਲਾਜ਼ਮ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਅਪਣਾਈ ਨੀਤੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ। ਪੁਰਾਣੀ ਪੈਨਸ਼ਨ ਦੇ ਮੁੱਦੇ ’ਤੇ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਐਨਪੀਐਸ ਮੁਲਾਜ਼ਮਾਂ ਨਾਲ ਵਾਅਦਾ ਖਿਲਾਫੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਹਾਂਰੈਲੀ ਭਗਵੰਤ ਮਾਨ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ। ਬਲਾਕ ਕਨਵੀਨਰ ਧਾਰੀਵਾਲ ਜੇ.ਈ. ਹਰਿੰਦਰ ਸਿੰਘ ਕਲੇਰ ਨੇ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮ ਵਰਗ ਦੀਆਂ ਹੱਕੀ ਤੇ ਜਾਇਜ਼ ਮੰਗਾਂ ਸਬੰਧੀ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ’ਚ ਰੋਸ ਹੈ। ਇਸ ਮੌਕੇ ਸੁਖਬੀਰ ਸਿੰਘ ਕਲੇਰ, ਜਵਾਹਰ ਸਿੰਘ ਕਲੇਰ, ਰਕੇਸ਼ ਕੁਮਾਰ, ਅਨਿਲ ਕੁਮਾਰ, ਕੁਲਦੀਪ ਸਿੰਘ, ਵਿਜੇ ਕੁਮਾਰ, ਗਗਨਦੀਪ ਸਿੰਘ ਆਦਿ ਜ਼ਿਲ੍ਹਾ ਕਮੇਟੀ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ.ਡੀ.ਪੀ.ਓ ਖ਼ਿਲਾਫ਼ ਕਸਬਾ ਕਲਾਨੌਰ ਦੇ ਕੁਝ ਲੋਕਾਂ ਨੇ ਖੋਲਿਆ ਮੋਰਚਾ ਅਗਲੀ ਖ਼ਬਰ ਮੁੱਖ ਮੰਤਰੀ ਪੰਜਾਬ ਵਲੋਂ ਐਸ. ਐਚ. ਓ. ਬਹਿਰਾਮ ਚੌਧਰੀ ਰਾਮ ਪਾਲ ਨੂੰ ਚੰਗੀਆਂ ਸੇਵਾਵਾਂ ਬਦਲੇ ਕੀਤਾ ਸਨਮਾਨਿਤ
Ad Position 24