ਸਚਿਨ ਪਾਇਲਟ ਤੇ ਪਰਗਟ ਸਿੰਘ ਦੇ ਪੰਜਾਬ ਆਉਣ ਨਾਲ ਕਾਂਗਰਸੀ ਵਰਕਰਾਂ ’ਚ ਨਵਾਂ ਜੋਸ਼-ਜੋਗਿੰਦਰ ਪਾਲ
ਤਾਰਾਗੜ੍ਹ, 9 ਅਕਤੂਬਰ (ਸੋਹਨ ਲਾਲ)-ਪੰਜਾਬ ਕਾਂਗਰਸ ’ਚ ਨਵੀਂ ਟੀਮ ਦੇ ਗਠਨ ਤੋਂ ਬਾਅਦ ਪਾਰਟੀ ਵਰਕਰਾਂ ’ਚ ਉਤਸ਼ਾਹ ਦਾ ਮਾਹੌਲ ਹੈ । ਕਾਂਗਰਸ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸਚਿਨ ਪਾਇਲਟ ਤੇ ਨਵ-ਨਿਯੁਕਤ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੇ ਪੰਜਾਬ ਆਗਮਨ ਮੌਕੇ ਵਿਧਾਨ ਸਭਾ ਹਲਕਾ ਭੋਆ ਦੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜੋਗਿੰਦਰ ਪਾਲ ਵੀ ਅੰਮ੍ਰਿਤਸਰ ਪਹੁੰਚੇ ।
ਤਾਰਾਗੜ੍ਹ, 9 ਅਕਤੂਬਰ (ਸੋਹਨ ਲਾਲ)-ਪੰਜਾਬ ਕਾਂਗਰਸ ’ਚ ਨਵੀਂ ਟੀਮ ਦੇ ਗਠਨ ਤੋਂ ਬਾਅਦ ਪਾਰਟੀ ਵਰਕਰਾਂ ’ਚ ਉਤਸ਼ਾਹ ਦਾ ਮਾਹੌਲ ਹੈ । ਕਾਂਗਰਸ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸਚਿਨ ਪਾਇਲਟ ਤੇ ਨਵ-ਨਿਯੁਕਤ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੇ ਪੰਜਾਬ ਆਗਮਨ ਮੌਕੇ ਵਿਧਾਨ ਸਭਾ ਹਲਕਾ ਭੋਆ ਦੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜੋਗਿੰਦਰ ਪਾਲ ਵੀ ਅੰਮ੍ਰਿਤਸਰ ਪਹੁੰਚੇ । ਉਨ੍ਹਾਂ ਨੇ ਪਾਰਟੀ ਦੇ ਦੋਵੇਂ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਗਠਨ ਦੀ ਮਜ਼ਬੂਤੀ ਤੇ ਮਿਸ਼ਨ 2027 ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ । ਸਚਿਨ ਪਾਇਲਟ ਤੇ ਪ੍ਰਗਟ ਸਿੰਘ ਦੇ ਅੰਮ੍ਰਿਤਸਰ ਪਹੁੰਚਣ ’ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ । ਇਸ ਦੌਰਾਨ ਦੋਨੋਂ ਆਗੂਆਂ ਨੇ ਇਤਿਹਾਸਕ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋ ਕੇ ਪੰਜਾਬ ਦੀ ਖੁਸ਼ਹਾਲੀ ਤੇ ਭਾਈਚਾਰਕ ਸਾਂਝ ਦੀ ਕਾਮਨਾ ਕੀਤੀ । ਸ੍ਰੀ ਹਰਮਿੰਦਰ ਸਾਹਿਬ, ਦੁਰਗਿਆਣਾ ਮੰਦਿਰ, ਰਾਮ ਤੀਰਥ ਤੇ ਚਰਚ ਵਿਖੇ ਮੱਥਾ ਟੇਕਣ ਸਮੇਂ ਉਨ੍ਹਾਂ ਦੇ ਨਾਲ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ । ਇਸ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਦੀ ਰਾਜਨੀਤੀ ਚਾਹੁੰਦੇ ਹਨ ਅਤੇ ਕਾਂਗਰਸੀ ਵਰਕਰ ਆਉਣ ਵਾਲੇ ਸਮੇਂ ’ਚ ਲੋਕਾਂ ਵਿਚ ਜਾ ਕੇ ਮੌਜੂਦਾ ਸਿਆਸੀ ਹਾਲਾਤ ਬਾਰੇ ਸੰਵਾਦ ਕਰਨਗੇ । ਉਨ੍ਹਾਂ ਕਿਹਾ ਕਿ ਮਿਸ਼ਨ 2027 ਨੂੰ ਲੈ ਕੇ ਪਾਰਟੀ ਦੀ ਰਣਨੀਤੀ ਸਪੱਸ਼ਟ ਹੈ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨਾ ਕਾਂਗਰਸ ਦੀ ਮੁੱਖ ਤਰਜ਼ੀਹ ਰਹੇਗੀ । ਜੋਗਿੰਦਰ ਪਾਲ ਨੇ ਸੰਕੇਤ ਦਿੱਤਾ ਕਿ ਆਉਣ ਵਾਲੇ ਦਿਨਾਂ ’ਚ ਮਿਸ਼ਨ 2027 ਨੂੰ ਲੈ ਕੇ ਹਲਕਾ ਭੋਆ ਵਿਚ ਸੰਗਠਨਾਤਮਿਕ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤੇ ਵਰਕਰਾਂ ਨੂੰ ਬੂਥ ਪੱਧਰ ਤੱਕ ਸਰਗਰਮ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪੰਨਾ ਲਾਲ ਭਾਟੀਆ, ਸਾਬਕਾ ਵਿਧਾਇਕ ਅਮਿਤ ਵਿਜ, ਜ਼ਿਲ੍ਹਾ ਉਪ ਪ੍ਰਧਾਨ ਰਾਕੇਸ਼ ਬੱਬਲੀ, ਬਲਾਕ ਪ੍ਰਧਾਨ ਗੁਰਨਾਮ ਸਿੰਘ, ਬਲਾਕ ਪ੍ਰਧਾਨ ਹਰਸ਼ ਸ਼ਰਮਾ ਤਾਰਾਗੜ੍ਹ, ਜ਼ੋਨੀ ਕੁਮਾਰ, ਲਖਵੀਰ ਸਿੰਘ ਲੱਕੀ ਅਤੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ ।